Psalm 145 - WEB (Punjabi)
1 > I will exalt you, my God, the King. I will praise your name forever and ever.ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
2 Every day I will praise you. I will extol your name forever and ever.ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
3 Great is Yahweh, and greatly to be praised! His greatness is unsearchable.ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
4 One generation will commend your works to another, And will declare your mighty acts.ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
5 Of the glorious majesty of your honor, Of your wondrous works, I will meditate.ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
6 Men will speak of the might of your awesome acts. I will declare your greatness.ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
7 They will utter the memory of your great goodness, And will sing of your righteousness.ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
8 Yahweh is gracious, merciful, Slow to anger, and of great loving kindness.ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
9 Yahweh is good to all. His tender mercies are over all his works.ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
10 All your works will give thanks to you, Yahweh. Your saints will extol you.ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 They will speak of the glory of your kingdom, And talk about your power;ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 To make known to the sons of men his mighty acts, The glory of the majesty of his kingdom.ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 Your kingdom is an everlasting kingdom. Your dominion endures throughout all generations.ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 Yahweh upholds all who fall, And raises up all those who are bowed down.ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 The eyes of all wait for you. You give them their food in due season.ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 You open your hand, And satisfy the desire of every living thing.ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 Yahweh is righteous in all his ways, And gracious in all his works.ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 Yahweh is near to all those who call on him, To all who call on him in truth.ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
19 He will fulfill the desire of those who fear him. He also will hear their cry, and will save them.ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 Yahweh preserves all those who love him, But all the wicked he will destroy.ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 My mouth will speak the praise of Yahweh. Let all flesh bless his holy name forever and ever.ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
Punjabi Bible