Psalm 150
1 ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।
3 ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।
4 ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।
5 ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।
6 ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ!
1 Praise ye the Lord. Praise God in his sanctuary: praise him in the firmament of his power.
2 Praise him for his mighty acts: praise him according to his excellent greatness.
3 Praise him with the sound of the trumpet: praise him with the psaltery and harp.
4 Praise him with the timbrel and dance: praise him with stringed instruments and organs.
5 Praise him upon the loud cymbals: praise him upon the high sounding cymbals.
6 Let every thing that hath breath praise the Lord. Praise ye the Lord.