Psalm 17:10
ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।
Psalm 17:10 in Other Translations
King James Version (KJV)
They are inclosed in their own fat: with their mouth they speak proudly.
American Standard Version (ASV)
They are inclosed in their own fat: With their mouth they speak proudly.
Bible in Basic English (BBE)
They are shut up in their fat: with their mouths they say words of pride.
Darby English Bible (DBY)
They are enclosed in their own fat; with their mouth they speak proudly.
Webster's Bible (WBT)
They are inclosed in their own fat: with their mouth they speak proudly.
World English Bible (WEB)
They close up their callous hearts. With their mouth they speak proudly.
Young's Literal Translation (YLT)
Their fat they have closed up, Their mouths have spoken with pride:
| They are inclosed in | חֶלְבָּ֥מוֹ | ḥelbāmô | hel-BA-moh |
| fat: own their | סָּגְר֑וּ | sogrû | soɡe-ROO |
| with their mouth | פִּ֝֗ימוֹ | pîmô | PEE-moh |
| they speak | דִּבְּר֥וּ | dibbĕrû | dee-beh-ROO |
| proudly. | בְגֵאֽוּת׃ | bĕgēʾût | veh-ɡay-OOT |
Cross Reference
1 Samuel 2:3
ਏਡੇ ਹੰਕਾਰ ਦੀਆਂ ਗੱਲਾਂ ਨਾ ਆਖ! ਏਡੇ ਆਕੜ ਦੀ ਗੱਲ ਮੂੰਹੋਂ ਨਾ ਕੱਢ! ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ। ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।
Psalm 31:18
ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।
Psalm 119:70
ਬਹੁਤ ਲੋਕ ਮੂਰਖ ਹਨ। ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।
Job 15:27
ਭਾਵੇਂ ਜੇਕਰ ਉਹ ਆਦਮੀ ਬਹੁਤ ਹੀ ਅਮੀਰ ਅਤੇ ਮੋਟਾ ਹੋਵੇ।
Revelation 13:5
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
2 Peter 2:18
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
Acts 28:27
ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’
Matthew 13:15
ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’
Isaiah 6:10
ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।”
Psalm 123:4
ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾਂ ਸਹਾਰੀਆਂ ਹਨ।
Psalm 73:7
ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵੱਧਕੇ ਹਾਸਲ ਕਰ ਲੈਂਦੇ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ।
Psalm 12:3
ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।
Deuteronomy 32:15
“ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।
Exodus 15:9
“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
Exodus 5:2
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”