Psalm 18:23
ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ, ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।
I was | וָאֱהִ֣י | wāʾĕhî | va-ay-HEE |
also upright | תָמִ֣ים | tāmîm | ta-MEEM |
before | עִמּ֑וֹ | ʿimmô | EE-moh |
myself kept I and him, | וָ֝אֶשְׁתַּמֵּ֗ר | wāʾeštammēr | VA-esh-ta-MARE |
from mine iniquity. | מֵעֲוֺנִֽי׃ | mēʿăwōnî | may-uh-voh-NEE |
Cross Reference
1 Samuel 26:23
ਯਹੋਵਾਹ ਸਭ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦਾ ਫ਼ਲ ਦੇਵੇ ਕਿਉਂ ਕਿ ਯਹੋਵਾਹ ਨੇ ਅੱਜ ਤੈਨੂੰ ਮੇਰੇ ਹੱਥ ਸੌਂਪ ਦਿੱਤਾ ਪਰ ਮੈਂ ਨਾ ਚਾਹਿਆ ਕਿ ਯਹੋਵਾਹ ਦੇ ਮਸਹ ਹੋਏ ਉੱਪਰ ਹੱਥ ਚਲਾਵਾਂ।
1 Chronicles 29:17
ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸੰਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
Psalm 7:1
ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।
Psalm 11:7
ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।
Psalm 17:3
ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
Psalm 37:27
ਜੇ ਤੁਸੀਂ ਮੰਦੀਆਂ ਗੱਲਾਂ ਕਰਨ ਤੋਂ ਇਨਕਾਰ ਕਰਦੇ ਹੋਂ, ਅਤੇ ਜੇ ਤੁਸੀਂ ਚੰਗੀਆਂ ਗੱਲਾਂ ਕਰਦੇ ਹੋਂ। ਤਾਂ ਤੁਸੀਂ ਸਦਾ ਲਈ ਜਿਉਂਦੇ ਰਹੋਂਗੇ।
Matthew 5:29
ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
Matthew 18:8
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।