Psalm 20:7
ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।
Psalm 20:7 in Other Translations
King James Version (KJV)
Some trust in chariots, and some in horses: but we will remember the name of the LORD our God.
American Standard Version (ASV)
Some `trust' in chariots, and some in horses; But we will make mention of the name of Jehovah our God.
Bible in Basic English (BBE)
Some put their faith in carriages and some in horses; but we will be strong in the name of the Lord our God.
Darby English Bible (DBY)
Some make mention of chariots, and some of horses, but we of the name of Jehovah our God.
Webster's Bible (WBT)
Now I know that the LORD saveth his anointed; he will hear him from his holy heaven with the saving strength of his right hand.
World English Bible (WEB)
Some trust in chariots, and some in horses, But we trust the name of Yahweh our God.
Young's Literal Translation (YLT)
Some of chariots, and some of horses, And we of the name of Jehovah our God Make mention.
| Some | אֵ֣לֶּה | ʾēlle | A-leh |
| trust in chariots, | בָ֭רֶכֶב | bārekeb | VA-reh-hev |
| and some | וְאֵ֣לֶּה | wĕʾēlle | veh-A-leh |
| in horses: | בַסּוּסִ֑ים | bassûsîm | va-soo-SEEM |
| we but | וַאֲנַ֓חְנוּ׀ | waʾănaḥnû | va-uh-NAHK-noo |
| will remember | בְּשֵׁם | bĕšēm | beh-SHAME |
| the name | יְהוָ֖ה | yĕhwâ | yeh-VA |
| Lord the of | אֱלֹהֵ֣ינוּ | ʾĕlōhênû | ay-loh-HAY-noo |
| our God. | נַזְכִּֽיר׃ | nazkîr | nahz-KEER |
Cross Reference
2 Chronicles 32:8
ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।” ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪੱਕਿਆਂ ਕੀਤਾ।
Isaiah 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
Jeremiah 17:5
ਲੋਕਾਂ ਤੇ ਭਰੋਸਾ, ਅਤੇ ਪਰਮੇਸ਼ੁਰ ਤੇ ਭਰੋਸਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।
Proverbs 21:31
ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।
Psalm 33:16
ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
Isaiah 30:16
ਤੁਸੀਂ ਘੋੜਿਆਂ ਉੱਤੇ ਸਵਾਰ ਹੋ ਕੇ ਭੱਜ ਜਾਵੋਗੇ। ਪਰ ਦੁਸ਼ਮਣ ਤੁਹਾਡਾ ਪਿੱਛਾ ਕਰੇਗਾ। ਅਤੇ ਦੁਸ਼ਮਣ ਤੁਹਾਡੇ ਘੋੜਿਆਂ ਨਾਲੋਂ ਤੇਜ਼ ਹੋਵੇਗਾ।
Psalm 45:17
ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।
2 Chronicles 20:12
ਹੇ ਪਰਮੇਸ਼ੁਰ, ਕੀ ਤੂੰ ਉਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਉਹ ਜੋ ਵੱਡੀ ਫ਼ੌਜ ਸਾਡੇ ਵਿਰੋਧ ਆ ਰਹੀ ਹੈ ਅਸੀਂ ਉਸਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹਾਂ! ਅਸੀਂ ਲਾਚਾਰ ਹਾਂ ਅਤੇ ਨਹੀਂ ਜਾਣਦੇ ਕਿ ਕੀ ਕਰੀਏ? ਇਸੇ ਲਈ, ਅਸੀਂ ਤੈਥੋਂ ਮਦਦ ਮੰਗ ਰਹੇ ਹਾਂ!”
2 Chronicles 14:11
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”
2 Chronicles 13:16
ਯਹੂਦਾਹ ਦੀ ਸੈਨਾ ਤੋਂ ਇਸਰਾਏਲੀ ਫ਼ੌਜ ਭੱਜ ਖਲੋਤੀ ਤੇ ਪਰਮੇਸ਼ੁਰ ਨੇ ਯਹੂਦਾਹ ਦੀ ਫੌਜ ਦਾ ਇਸਰਾਏਲੀ ਸੈਨਾ ਨੂੰ ਹਰਾਉਣ ਵਿੱਚ ਸਾਥ ਦਿੱਤਾ।
2 Chronicles 13:10
“ਪਰ ਸਾਡੇ ਲਈ ਤਾਂ ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਯਹੂਦਾਹ ਦੇ ਲੋਕ ਉਸ ਨੂੰ ਮੰਨਣ ਤੋਂ ਇਨਕਾਰੀ ਨਹੀਂ ਹਾਂ। ਅਸੀਂ ਉਸ ਨੂੰ ਛੱਡਿਆ ਨਹੀਂ। ਜਿਹੜੇ ਜਾਜਕ ਯਹੋਵਾਹ ਦੀ ਸੇਵਾ ਕਰਦੇ ਹਨ ਉਹ ਹਾਰੂਨ ਦੇ ਬੱਚੇ ਹਨ ਅਤੇ ਲੇਵੀ ਯਹੋਵਾਹ ਦੀ ਸੇਵਾ ਕਰਨ ਵਿੱਚ ਜਾਜਕਾਂ ਦੀ ਮਦਦ ਕਰਦੇ ਹਨ।
2 Samuel 8:4
ਅਤੇ ਦਾਊਦ ਨੇ ਉਸ ਦੇ 1,700 ਘੁੜ ਸਵਾਰ ਸਿਪਾਹੀ ਅਤੇ 20,000 ਪੈਦਲ ਸਿਪਾਹੀਆਂ ਨੂੰ ਵੀ ਆਪਣੇ ਕਬਜ਼ੇ ’ਚ ਕਰ ਲਇਆਂ। ਦਾਊਦ ਨੇ ਰੱਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ 100 ਰੱਥਾਂ ਲਈ ਘੋੜੇ ਰੱਖ ਲਏ।
1 Samuel 13:5
ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜਨ ਲਈ ਇਕੱਠੇ ਹੋ ਗਏ। ਉਨ੍ਹਾਂ ਕੋਲ 3,000 ਰੱਥ ਅਤੇ 6,000 ਘੁੜ-ਸਿਪਾਹੀ ਸਨ। ਉਹ ਫ਼ਲਿਸਤੀ ਸਿਪਾਹੀ ਇੰਨੇ ਜ਼ਿਆਦਾ ਸਨ ਜਿਵੇਂ ਸਮੁੰਦਰ ਕਿਨਾਰੇ ਰੇਤ ਦੇ ਕਣ ਹੋਣ। ਉਨ੍ਹਾਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ। (ਮਿਕਮਾਸ਼ ਬੈਤਆਵਨ ਦੇ ਪੂਰਬ ਵੱਲ ਹੈ।)
2 Samuel 10:18
ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁੱਟਿਆ। ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ।