Punjabi Bible

Psalm 25 in Punjabi

1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।

2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।

3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।

4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।

5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।

6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।

7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।

8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।

9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।

10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।

11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।

12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।

13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।

14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।

15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।

16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।

17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।

18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।

19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।

20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।

21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।

22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।

Psalm 25 Verses