Psalm 25 - WEB (Punjabi)
1 > To you, Yahweh, do I lift up my soul.ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
2 My God, I have trusted in you, Don't let me be shamed. Don't let my enemies triumph over me.ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
3 Yes, no one who waits for you shall be shamed. They shall be shamed who deal treacherously without cause.ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
4 Show me your ways, Yahweh. Teach me your paths.ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
5 Guide me in your truth, and teach me, For you are the God of my salvation, I wait for you all day long.ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
6 Yahweh, remember your tender mercies and your loving kindness, For they are from old times.ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
7 Don't remember the sins of my youth, nor my transgressions. Remember me according to your loving kindness, For your goodness' sake, Yahweh.ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
8 Good and upright is Yahweh, Therefore he will instruct sinners in the way.ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
9 He will guide the humble in justice. He will teach the humble his way.ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
10 All the paths of Yahweh are loving kindness and truth To such as keep his covenant and his testimonies.ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
11 For your name's sake, Yahweh, Pardon my iniquity, for it is great.ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
12 What man is he who fears Yahweh? He shall instruct him in the way that he shall choose.ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
13 His soul shall dwell at ease. His seed shall inherit the land.ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
14 The friendship of Yahweh is with those who fear him. He will show them his covenant.ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
15 My eyes are ever on Yahweh, For he will pluck my feet out of the net.ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
16 Turn to me, and have mercy on me, For I am desolate and afflicted.ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
17 The troubles of my heart are enlarged. Oh bring me out of my distresses.ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
18 Consider my affliction and my travail. Forgive all my sins.ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
19 Consider my enemies, for they are many. They hate me with cruel hatred.ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
20 Oh keep my soul, and deliver me. Let me not be disappointed, for I take refuge in you.ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
21 Let integrity and uprightness preserve me, For I wait for you.ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
22 Redeem Israel, God, Out all of his troubles.ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Punjabi Bible