Bible

Psalm 33 - WEB (Punjabi)

1 Rejoice in Yahweh, you righteous! Praise is fitting for the upright.ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।

2 Give thanks to Yahweh with the lyre. Sing praises to him with the harp of ten strings.ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।

3 Sing to him a new song. Play skillfully with a shout of joy!ਉਸ ਨੂੰ ਇੱਕ ਨਵਾਂ ਗੀਤ। ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।

4 For the word of Yahweh is right. All his work is done in faithfulness.ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।

5 He loves righteousness and justice. The earth is full of the loving kindness of Yahweh.ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।

6 By Yahweh's word the heavens were made; All their host by the breath of his mouth.ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।

7 He gathers the waters of the sea together as a heap. He lays up the deeps in storehouses.ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।

8 Let all the earth fear Yahweh. Let all the inhabitants of the world stand in awe of him.ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।

9 For he spoke, and it was done. He commanded, and it stood firm.ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।

10 Yahweh brings the counsel of the nations to nothing. He makes the thoughts of the peoples to be of no effect.ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।

11 The counsel of Yahweh stands fast forever, The thoughts of his heart to all generations.ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।

12 Blessed is the nation whose God is Yahweh, The people whom he has chosen for his own inheritance.ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।

13 Yahweh looks from heaven. He sees all the sons of men.ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ, ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।

14 From the place of his habitation he looks out on all the inhabitants of the earth,ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।

15 He who fashions all of their hearts; And he considers all of their works.ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।

16 There is no king saved by the multitude of a host. A mighty man is not delivered by great strength.ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।

17 A horse is a vain thing for safety, Neither does he deliver any by his great power.ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।

18 Behold, Yahweh's eye is on those who fear him, On those who hope in his loving kindness;ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।

19 To deliver their soul from death, To keep them alive in famine.ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।

20 Our soul has waited for Yahweh. He is our help and our shield.ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।

21 For our heart rejoices in him, Because we have trusted in his holy name.ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।

22 Let your loving kindness be on us, Yahweh, Since we have hoped in you.ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।

Punjabi Bible