Psalm 35:22
ਯਹੋਵਾਹ, ਤੁਸੀਂ ਲਾਜਮੀ ਤੌਰ ਤੇ ਵੇਖ ਰਹੇ ਹੋ, ਕਿ ਕੀ ਹੋ ਰਿਹਾ। ਇਸ ਲਈ ਚੁੱਪ ਨਾ ਰਹੋ। ਮੈਨੂੰ ਛੱਡ ਕੇ ਨਾ ਜਾਉ।
Psalm 35:22 in Other Translations
King James Version (KJV)
This thou hast seen, O LORD: keep not silence: O Lord, be not far from me.
American Standard Version (ASV)
Thou hast seen it, O Jehovah; keep not silence: O Lord, be not far from me.
Bible in Basic English (BBE)
You have seen this, O Lord; be not unmoved: O Lord, be not far from me.
Darby English Bible (DBY)
Thou hast seen [it], Jehovah: keep not silence; O Lord, be not far from me.
Webster's Bible (WBT)
This thou hast seen, O LORD: keep not silence: O Lord, be not far from me.
World English Bible (WEB)
You have seen it, Yahweh. Don't keep silent. Lord, don't be far from me.
Young's Literal Translation (YLT)
Thou hast seen, O Jehovah, Be not silent, O Lord -- be not far from me,
| This thou hast seen, | רָאִ֣יתָה | rāʾîtâ | ra-EE-ta |
| O Lord: | יְ֭הוָה | yĕhwâ | YEH-va |
| keep not | אַֽל | ʾal | al |
| silence: | תֶּחֱרַ֑שׁ | teḥĕraš | teh-hay-RAHSH |
| O Lord, | אֲ֝דֹנָ֗י | ʾădōnāy | UH-doh-NAI |
| be not | אֲל | ʾăl | ul |
| far | תִּרְחַ֥ק | tirḥaq | teer-HAHK |
| from | מִמֶּֽנִּי׃ | mimmennî | mee-MEH-nee |
Cross Reference
Psalm 28:1
ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
Psalm 10:1
ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ।
Exodus 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
Psalm 71:12
ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਉ। ਹੇ ਪਰਮੇਸ਼ੁਰ, ਛੇਤੀ ਕਰੋ। ਆਉ ਮੈਨੂੰ ਬਚਾਉ।
Psalm 38:21
ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ।
Psalm 22:11
ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਵੋ। ਸੰਕਟ ਨੇੜੇ ਹੈ। ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।
Acts 7:34
ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’
Isaiah 65:6
ਇਸਰਾਏਲ ਨੂੰ ਅਵੱਸ਼ ਸਜ਼ਾ ਮਿਲੇਗੀ “ਦੇਖੋ, ਇੱਥੇ ਇੱਕ ਬਿੱਲ ਹੈ ਜਿਸ ਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿੱਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿੱਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿੱਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ।
Psalm 83:1
ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।
Psalm 50:21
ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
Psalm 39:12
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
Psalm 22:19
ਯਹੋਵਾਹ, ਮੈਨੂੰ ਛੱਡ ਕੇ ਨਾ ਜਾਵੋ। ਤੁਸੀਂ ਮੇਰੀ ਸ਼ਕਤੀ ਹੋ। ਛੇਤੀ ਬਹੁੜੋ ਮੇਰੀ ਮਦਦ ਕਰੋ।