Psalm 44:21
ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
Shall not | הֲלֹ֣א | hălōʾ | huh-LOH |
God | אֱ֭לֹהִים | ʾĕlōhîm | A-loh-heem |
search out? | יַֽחֲקָר | yaḥăqor | YA-huh-kore |
this | זֹ֑את | zōt | zote |
for | כִּֽי | kî | kee |
he | ה֥וּא | hûʾ | hoo |
knoweth | יֹ֝דֵ֗עַ | yōdēaʿ | YOH-DAY-ah |
the secrets | תַּעֲלֻמ֥וֹת | taʿălumôt | ta-uh-loo-MOTE |
of the heart. | לֵֽב׃ | lēb | lave |
Cross Reference
Jeremiah 17:10
ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ। ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ।
Hebrews 4:12
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ।
1 Corinthians 4:5
ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।
Romans 2:16
ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।
Jeremiah 23:24
ਬੇਸ਼ਕ ਕੋਈ ਲੁਕਣ ਵਾਲੀ ਥਾਂ ਉੱਤੇ ਮੇਰੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰੇ। ਪਰ ਮੇਰੇ ਲਈ ਉਸ ਨੂੰ ਦੇਖਣਾ ਆਸਾਨ ਹੈ। ਕਿਉਂ? ਕਿਉਂ ਕਿ ਮੈਂ, ਅਕਾਸ਼ ਵਿੱਚ ਅਤੇ ਧਰਤੀ ਉੱਤੇ ਹਰ ਥਾਂ ਹਾਂ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Psalm 139:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
Job 31:4
ਮੈਂ ਜੋ ਵੀ ਕਰਦਾ ਹਾਂ ਪਰਮੇਸ਼ੁਰ ਜਾਣਦਾ ਹੈ। ਤੇ ਉਹ ਮੇਰੇ ਹਰ ਕੰਮ ਨੂੰ ਦੇਖਦਾ ਹੈ।
Job 34:21
“ਪਰਮੇਸ਼ੁਰ ਨਿਗਰਾਨੀ ਕਰਦਾ ਹੈ ਜੋ ਵੀ ਲੋਕ ਕਰਦੇ ਨੇ। ਪਰਮੇਸ਼ੁਰ ਹਰ ਕਦਮ ਨੂੰ ਜਾਣਦਾ ਹੈ ਜੋ ਵੀ ਬੰਦਾ ਪੁੱਟਦਾ ਹੈ।
Job 31:14
ਤਾਂ ਫੈਰ ਮੈਂ ਉਦੋਂ ਕੀ ਕਰਾਂਗਾ ਜਦੋਂ ਮੈਨੂੰ ਪਰਮੇਸ਼ੁਰ ਦਾ ਸਾਹਮਣਾ ਕਰਨਾ ਪਵੇਗਾ? ਮੈਂ ਕੀ ਆਖਾਂਗਾ ਜਦੋਂ ਪਰਮੇਸ਼ੁਰ ਮੇਰੇ ਕੋਲੋਂ ਪੁੱਛੇਗਾ ਕਿ ਮੈਂ ਕੀ ਕੀਤਾ ਹੈ।
Joshua 22:22
“ਯਹੋਵਾਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ! ਅਸੀਂ ਫ਼ੇਰ ਆਖਦੇ ਹਾਂ ਕਿ ਯਹੋਵਾਹ ਹੀ ਪਰਮੇਸ਼ੁਰ ਹੈ! ਅਤੇ ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੰਝ ਕਿਉਂ ਕੀਤਾ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਵੀ ਜਾਣ ਲਵੋ ਤਾਂ ਜੋ ਤੁਸੀਂ ਨਿਆਂ ਕਰ ਸੱਕੋ ਕਿ ਅਸੀਂ ਕੀ ਕੀਤਾ। ਜੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਅਸੀਂ ਕੁਝ ਗਲਤ ਕੰਮ ਕੀਤਾ ਹੈ, ਤੁਸੀਂ ਸਾਨੂੰ ਹੁਣੇ ਮਾਰ ਸੱਕਦੇ ਹੋ।
Revelation 2:23
ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।