Psalm 44:23
ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
Awake, | ע֤וּרָה׀ | ʿûrâ | OO-ra |
why | לָ֖מָּה | lāmmâ | LA-ma |
sleepest | תִישַׁ֥ן׀ | tîšan | tee-SHAHN |
thou, O Lord? | אֲדֹנָ֑י | ʾădōnāy | uh-doh-NAI |
arise, | הָ֝קִ֗יצָה | hāqîṣâ | HA-KEE-tsa |
cast off | אַל | ʾal | al |
us not | תִּזְנַ֥ח | tiznaḥ | teez-NAHK |
for ever. | לָנֶֽצַח׃ | lāneṣaḥ | la-NEH-tsahk |
Cross Reference
Psalm 78:65
ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।
Psalm 7:6
ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ।
Psalm 35:23
ਯਹੋਵਾਹ, ਜਾਗੋ। ਉੱਠੋ। ਮੇਰੇ ਪਰਮੇਸ਼ੁਰ ਅਤੇ ਮੇਰੇ ਯਹੋਵਾਹ, ਮੇਰੇ ਲਈ ਲੜੋ, ਅਤੇ ਮੇਰੇ ਨਾਲ ਇਨਸਾਫ਼ ਕਰੋ।
Mark 4:38
ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Isaiah 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।
Psalm 88:14
ਹੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ? ਤੁਸੀਂ ਮੈਨੂੰ ਸੁਣਨ ਤੋਂ ਇਨਕਾਰ ਕਿਉਂ ਕਰਦੇ ਹੋਂ?
Psalm 77:7
ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ? ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?
Psalm 74:1
ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ? ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ?
Psalm 59:4
ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ। ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?
Psalm 44:9
ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।
Psalm 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”