Cross Reference
Psalm 89:48
ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।
Psalm 16:10
ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
Acts 13:35
ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’
Acts 13:33
ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’
Acts 2:31
ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’
Acts 2:27
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
John 8:51
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”
Luke 16:22
“ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।
Zechariah 1:5
ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।
Ecclesiastes 8:8
ਬਿਲਕੁਲ ਜਿਵੇਂ ਕੋਈ ਹਵਾ ਨੂੰ ਰੋਕ ਨਹੀਂ ਸੱਕਦਾ, ਕਿਸੇ ਕੋਲ ਵੀ ਆਪਣੀ ਮੌਤ ਨੂੰ ਰੋਕਣ ਦੀ ਸਮਰਬਾ ਨਹੀਂ। ਯੁੱਧ ਦੌਰਾਨ ਕੋਈ ਵੀ ਫ਼ੌਜ਼ ਵਿੱਚੋਂ ਇਸਤੀਫ਼ਾ ਨਹੀਂ ਦੇ ਸੱਕਦਾ, ਅਤੇ ਇਸੇ ਤਰ੍ਹਾਂ ਹੀ ਜਿਹੜਾ ਵਿਅਕਤੀ ਦੁਸ਼ਟਤਾ ਦਾ ਵਿਖਾਵਾ ਕਰਦਾ ਆਪਣੀ ਦੁਸ਼ਟਤਾ ਤੋਂ ਬਚਣ ਦੇ ਯੋਗ ਨਹੀਂ ਹੋਵੇਗਾ।
Proverbs 11:4
ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।
Proverbs 10:2
ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।
Psalm 22:29
ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ। ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।