Psalm 51 - WEB (Punjabi)
1 > Have mercy on me, God, according to your loving kindness. According to the multitude of your tender mercies, blot out my transgressions.ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
2 Wash me thoroughly from my iniquity. Cleanse me from my sin.ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
3 For I know my transgressions. My sin is constantly before me.ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।
4 Against you, and you only, have I sinned, And done that which is evil in your sight; That you may be proved right when you speak, And justified when you judge.ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਆਂ ਨਿਰਪੱਖ ਹਨ।
5 Behold, I was brought forth in iniquity. In sin my mother conceived me.ਮੈਂ ਗੁਨਾਹਾਂ ਵਿੱਚ ਜੰਮਿਆ ਸਾਂ, ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।
6 Behold, you desire truth in the inward parts. You teach me wisdom in the inmost place.ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚਮੁੱਚ ਤੁਹਾਡਾ ਵਫ਼ਾਦਾਰ ਹੋਵਾਂ ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰੱਖੋ।
7 Purify me with hyssop, and I will be clean. Wash me, and I will be whiter than snow.ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
8 Let me hear joy and gladness, That the bones which you have broken may rejoice.ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।
9 Hide your face from my sins, And blot out all of my iniquities.ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ, ਉਨ੍ਹਾਂ ਸਭ ਨੂੰ ਮਿਟਾ ਦਿਉ।
10 Create in me a clean heart, O God. Renew a right spirit within me.ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁੱਧ ਹਿਰਦੇ ਦੀ ਸਾਜਨਾ ਕਰੋ। ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ।
11 Don't throw me from your presence, And don't take your holy Spirit from me.ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।
12 Restore to me the joy of your salvation. Uphold me with a willing spirit.ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ। ਮੈਨੂੰ ਉਹ ਖੁਸ਼ੀ ਫ਼ੇਰ ਦਿਉ। ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮੰਨਣ ਲਈ ਤੱਤਪਰ ਬਣਾਉ।
13 Then I will teach transgressors your ways. Sinners shall be converted to you.ਮੈਂ ਗੁਨਾਹਗਾਰਾਂ ਨੂੰ ਉਹੀ ਸਿੱਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ।
14 Deliver me from bloodguiltiness, O God, the God of my salvation. My tongue shall sing aloud of your righteousness.ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।
15 Lord, open my lips. My mouth shall declare your praise.ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।
16 For you don't delight in sacrifice, or else I would give it. You have no pleasure in burnt offering.ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ, ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।
17 The sacrifices of God are a broken spirit. A broken and contrite heart, O God, you will not despise.ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ। ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।
18 Do well in your good pleasure to Zion. Build the walls of Jerusalem.ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
19 Then you will delight in the sacrifices of righteousness, In burnt offerings and in whole burnt offerings. Then they will offer bulls on your altar.ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।
Punjabi Bible