Psalm 57
1 ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
2 ਮੈਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਸਹਾਇਤਾ ਲਈ ਪ੍ਰਾਰਥਨਾ ਕਰਦਾ ਹਾਂ। ਅੱਤ ਉੱਚ ਪਰਮੇਸ਼ੁਰ, ਪੂਰੀ ਤਰ੍ਹਾਂ ਮੇਰਾ ਖਿਆਲ ਰੱਖਦਾ ਹੈ।
3 ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
4 ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
5 ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ। ਤੁਹਾਡੀ ਸ਼ਾਨ ਧਰਤੀ ਉੱਤੇ ਫ਼ੈਲੀ ਹੋਈ ਹੈ।
6 ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ, ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।
7 ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ। ਉਹ ਮੈਨੂੰ ਬਹਾਦਰ ਬਣਾਵੇਗਾ। ਮੈਂ ਉਸਦੀ ਉਸਤਤਿ ਗਾਵਾਂਗਾ।
8 ਮੇਰੀ ਆਤਮਾ ਜਾਗ ਪੈ। ਸਾਜੋ ਅਤੇ ਸਾਰੰਗੀਉ ਆਪਣਾ ਸੰਗੀਤ ਸ਼ੁਰੂ ਕਰੋ। ਆਓ ਸਵੇਰ ਨੂੰ ਜਗਾਈਏ।
9 ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ। ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
10 ਤੁਹਾਡਾ ਸੱਚਾ ਪਿਆਰ ਆਕਾਸ਼ ਦੇ ਸਭ ਤੋਂ ਉੱਚੇ ਪਰਬਤ ਨਾਲੋਂ ਵੀ ਉਚੇਰਾ ਹੈ।
11 ਪਰਮੇਸ਼ੁਰ ਆਕਾਸ਼ਾਂ ਨਾਲੋਂ ਵੀ ਉੱਚਾ ਹੈ। ਉਸਦੀ ਸ਼ਾਨ ਧਰਤੀ ਨੂੰ ਕੱਜਦੀ ਹੈ।
1 To the chief Musician, Al-taschith, Michtam of David, when he fled from Saul in the cave.
2 Be merciful unto me, O God, be merciful unto me: for my soul trusteth in thee: yea, in the shadow of thy wings will I make my refuge, until these calamities be overpast.
3 I will cry unto God most high; unto God that performeth all things for me.
4 He shall send from heaven, and save me from the reproach of him that would swallow me up. Selah. God shall send forth his mercy and his truth.
5 My soul is among lions: and I lie even among them that are set on fire, even the sons of men, whose teeth are spears and arrows, and their tongue a sharp sword.
6 Be thou exalted, O God, above the heavens; let thy glory be above all the earth.
7 They have prepared a net for my steps; my soul is bowed down: they have digged a pit before me, into the midst whereof they are fallen themselves. Selah.
8 My heart is fixed, O God, my heart is fixed: I will sing and give praise.
9 Awake up, my glory; awake, psaltery and harp: I myself will awake early.
10 I will praise thee, O Lord, among the people: I will sing unto thee among the nations.
11 For thy mercy is great unto the heavens, and thy truth unto the clouds.
12 Be thou exalted, O God, above the heavens: let thy glory be above all the earth.