Bible

Psalm 6 - WEB (Punjabi)

1 > Yahweh, don't rebuke me in your anger, Neither discipline me in your wrath.ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।

2 Have mercy on me, Yahweh, for I am faint. Yahweh, heal me, for my bones are troubled.ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।

3 My soul is also in great anguish. But you, Yahweh--how long?ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?

4 Return, Yahweh. Deliver my soul, And save me for your loving kindness' sake.ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।

5 For in death there is no memory of you. In Sheol, who shall give you thanks?ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।

6 I am weary with my groaning; Every night I flood my bed; I drench my couch with my tears.ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।

7 My eye wastes away because of grief; It grows old because of all my adversaries.ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।

8 Depart from me, all you workers of iniquity, For Yahweh has heard the voice of my weeping.ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।

9 Yahweh has heard my supplication. Yahweh accepts my prayer.ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।

10 May all my enemies be ashamed and dismayed. They shall turn back, they shall be disgraced suddenly.ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

Punjabi Bible