Psalm 74:13
ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।
Thou | אַתָּ֤ה | ʾattâ | ah-TA |
didst divide | פוֹרַ֣רְתָּ | pôrartā | foh-RAHR-ta |
the sea | בְעָזְּךָ֣ | bĕʿozzĕkā | veh-oh-zeh-HA |
by thy strength: | יָ֑ם | yām | yahm |
brakest thou | שִׁבַּ֖רְתָּ | šibbartā | shee-BAHR-ta |
the heads | רָאשֵׁ֥י | rāʾšê | ra-SHAY |
of the dragons | תַ֝נִּינִ֗ים | tannînîm | TA-nee-NEEM |
in | עַל | ʿal | al |
the waters. | הַמָּֽיִם׃ | hammāyim | ha-MA-yeem |
Cross Reference
Exodus 14:21
ਮੂਸਾ ਨੇ ਆਪਣਾ ਹੱਥ ਲਾਲ ਸਾਗਰ ਉੱਪਰ ਉੱਠਾਇਆ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਰਾਤ ਭਰ ਚਲਦੀ ਰਹੀ। ਸਮੁੰਦਰ ਪਾਟ ਗਿਆ ਅਤੇ ਹਵਾ ਨੇ ਧਰਤੀ ਸੁਕਾ ਦਿੱਤੀ।
Ezekiel 29:3
ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ। ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ। ਆਖਦਾ ਹੈਂ ਤੂੰ, “ਇਹ ਮੇਰੀ ਨਦੀ ਹੈ! ਮੈਂ ਬਣਾਈ ਸੀ ਇਹ ਨਦੀ!”
Psalm 78:13
ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।
Ezekiel 32:2
“ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ, ਫਿਰਊਨ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ: “‘ਤੂੰ ਸੋਚਿਆ ਕਿ ਤੂੰ ਸ਼ਕਤੀਸ਼ਾਲੀ ਸ਼ੇਰ ਵਰਗਾ ਹੈ ਜੋ ਕੌਮਾਂ ਅੰਦਰ ਗੁਮਾਨ ਨਾਲ ਚੱਲ ਰਿਹਾ ਹੋਵੇ। ਪਰ ਤੂੰ ਹੈਂ ਅਸਲ ਵਿੱਚ ਝੀਲਾਂ ਦੇ ਅਜਗਰ ਵਰਗਾ। ਤੂੰ ਨਾਲਿਆਂ ਰਾਹੀਂ ਆਪਣਾ ਰਾਹ ਬਣਾ ਲੈਂਦਾ ਹੈਂ। ਗੰਧਲਾ ਕਰਦਾ ਹੈਂ ਤੂੰ ਪਾਣੀ ਨੂੰ ਪੈਰਾਂ ਆਪਣਿਆਂ ਨਾਲ। ਤੂੰ ਮਿਸਰ ਦੇ ਦਰਿਆਵਾਂ ਨੂੰ ਭੜਕਾਉਂਦਾ।’”
Isaiah 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।
Isaiah 11:15
ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।
Psalm 136:13
ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Psalm 106:8
ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।
Psalm 66:6
ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
Nehemiah 9:11
ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਹਮਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ ਅਤੇ ਉਹ ਸਾਗਰ ਵਿੱਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ। ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ, ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।
Exodus 14:28
ਪਾਣੀ ਆਪਣੀ ਪਹਿਲਾਂ ਵਾਰੀ ਪੱਧਰ ਉੱਤੇ ਆ ਗਿਆ ਅਤੇ ਰੱਥਾਂ ਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦਿੱਤਾ। ਫ਼ਿਰਊਨ ਦੀ ਫ਼ੌਜ ਇਸਰਾਏਲ ਦੇ ਲੋਕਾਂ ਦਾ ਪਿੱਛਾ ਕਰ ਰਹੀ ਸੀ ਪਰ ਉਹ ਫ਼ੌਜ ਤਬਾਹ ਹੋ ਗਈ। ਉਨ੍ਹਾਂ ਵਿੱਚੋਂ ਕੋਈ ਨਹੀਂ ਬਚਿਆ।