Psalm 81:3
ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।
Psalm 81:3 in Other Translations
King James Version (KJV)
Blow up the trumpet in the new moon, in the time appointed, on our solemn feast day.
American Standard Version (ASV)
Blow the trumpet at the new moon, At the full moon, on our feast-day.
Bible in Basic English (BBE)
Let the horn be sounded in the time of the new moon, at the full moon, on our holy feast-day:
Darby English Bible (DBY)
Blow the trumpet at the new moon, at the set time, on our feast day:
Webster's Bible (WBT)
Take a psalm, and bring hither the timbrel, the pleasant harp with the psaltery.
World English Bible (WEB)
Blow the trumpet at the New Moon, At the full moon, on our feast day.
Young's Literal Translation (YLT)
Blow in the month a trumpet, In the new moon, at the day of our festival,
| Blow up | תִּקְע֣וּ | tiqʿû | teek-OO |
| the trumpet | בַחֹ֣דֶשׁ | baḥōdeš | va-HOH-desh |
| moon, new the in | שׁוֹפָ֑ר | šôpār | shoh-FAHR |
| appointed, time the in | בַּ֝כֵּ֗סֶה | bakkēse | BA-KAY-seh |
| on our solemn feast | לְי֣וֹם | lĕyôm | leh-YOME |
| day. | חַגֵּֽנוּ׃ | ḥaggēnû | ha-ɡay-NOO |
Cross Reference
2 Chronicles 8:13
ਸੁਲੇਮਾਨ ਹਰ ਰੋਜ਼ ਦੇ ਕਰਤੱਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕੱਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜ੍ਹਾਉਂਦਾ ਸੀ।
Colossians 2:16
ਉਨ੍ਹਾਂ ਨੇਮਾਂ ਤੇ ਨਾ ਚੱਲੋ ਜਿਹੜੇ ਇਨਸਾਨ ਬਣਾਉਂਦੇ ਹਨ ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।
Nahum 1:15
ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।
Lamentations 2:6
ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸ ਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ।
Psalm 98:6
ਨਰਸਿੰਘੇ ਅਤੇ ਵੰਝਲੀਆਂ ਵਜਾਉ, ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।
2 Chronicles 13:14
ਜਦੋਂ ਯਹੂਦਾਹ ਤੋਂ ਅਬੀਯਾਹ ਦੀ ਫ਼ੌਜ ਨੇ ਆਪਣੇ ਆਸੇ ਪਾਸੇ ਵੇਖਿਆ ਤਾਂ ਉਨ੍ਹਾਂ ਵੇਖਿਆ ਕਿ ਯਾਰਾਬੁਆਮ ਦੀ ਫ਼ੌਜ ਅੱਗੋਂ ਤੇ ਪਿੱਛੋਂ ਦੋਨੋ ਪਾਸੀਂ ਉਨ੍ਹਾਂ ਤੇ ਹਮਲਾ ਕਰ ਰਹੀ ਹੈ। ਤਦ ਯਹੂਦਾਹ ਦੇ ਲੋਕਾਂ ਯਹੋਵਾਹ ਨੂੰ ਉੱਚੀ ਪੁਕਾਰਿਆ ਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ।
2 Chronicles 13:12
ਪਰਮੇਸ਼ੁਰ ਆਪ ਸਾਡੇ ਨਾਲ ਹੈ! ਉਹੀ ਸਾਡਾ ਸ਼ਾਸਕ ਹੈ ਅਤੇ ਉਸ ਦੇ ਜਾਜਕ ਸਾਡੇ ਨਾਲ ਹਨ। ਪਰਮੇਸ਼ੁਰ ਦੇ ਜਾਜਕ ਆਪਣੇ ਆਉਣ ਦੀ ਸੂਚਨਾ ਦਿੰਦੇ ਤੇ ਤੁਹਾਨੂੰ ਜਗਾਉਣ ਵਾਸਤੇ ਜੋਰ ਦੀ ਤੁਰ੍ਹੀਆਂ ਵਜਾਉਂਦੇ ਹਨ ਤੇ ਆਖਦੇ ਹਨ! ਹੇ ਇਸਰਾਏਲੀਓ, ਤੁਸੀਂ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਨਾ ਲੜੋ! ਕਿਉਂ ਜੋ ਤੁਸੀਂ ਸਫ਼ਲ ਨਾ ਹੋ ਪਾਵੋਂਗੇ।”
2 Chronicles 5:12
ਲੇਵੀ ਗਵਈਏ ਜਗਵੇਦੀ ਦੇ ਪੂਰਬੀ ਪਾਸੇ ਵੱਲ ਖਲੋ ਗਏ। ਗਵਈਆਂ ਦੇ ਸਾਰੇ ਸਮੂਹ, ਆਸਾਫ਼, ਹੀਮਾਨ, ਅਤੇ ਯਦੂਥੂਨ ਅਨਦ ਉਨ੍ਹਾਂ ਦੇ ਪੁੱਤਰ ਅਤੇ ਭਰਾ ਇੱਕਤ੍ਰ ਹੋਏ। ਸਾਰੇ ਲੇਵੀ ਗਵਈਆਂ ਨੇ ਚਿੱਟੇ ਸੂਤੀ ਚੋਲੇ ਪਾਏ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿੱਚ ਸਰੰਗੀਆਂ, ਚਿਮਟੇ ਅਤੇ ਸਿਤਾਰਾਂ ਸਨ। ਓੱਥੇ ਲੇਵੀ ਗਵਈਆਂ ਸਮੇਤ ਕੁੱਲ 120 ਜਾਜਕ ਸਨ। ਇਹ ਸਾਰੇ 120 ਜਾਜਕ ਤੁਰ੍ਹੀਆਂ ਵਜਾ ਰਹੇ ਸਨ ਅਤੇ ਗਵਈਏ ਇੱਕੋ ਸੁਰ ਵਿੱਚ ਗਾ ਰਹੇ ਸਨ।
2 Chronicles 2:4
ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸ ਦੇ ਸਨਮਾਨ ਲਈ ਉਸ ਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮੱਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜ੍ਹਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ।
1 Chronicles 16:42
ਹੇਮਾਨ ਅਤੇ ਯਦੂਥੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੁਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਥੂਨ ਦੇ ਪੁੱਤਰ ਫ਼ਾਟਕਾਂ ਦੀ ਰੱਖਵਾਲੀ ਕਰਦੇ।
1 Chronicles 16:6
ਬਨਾਯਾਹ ਅਤੇ ਯਹਜ਼ੀਏਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੁਰ੍ਹੀਆਂ ਵਜਾਉਂਦੇ ਸਨ।
1 Chronicles 15:24
ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੁਰ੍ਹੀਆਂ ਵਜਾਉਣ ਦਾ ਸੀ। ਓਬੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
2 Kings 4:23
ਉਸ ਔਰਤ ਦੇ ਪਤੀ ਨੇ ਕਿਹਾ, “ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚੰਦ ਹੈ ਤੇ ਨਾ ਹੀ ਸਬਤ ਦਾ ਦਿਨ?” ਉਸ ਨੇ ਕਿਹਾ, “ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।”
Deuteronomy 16:15
ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਆਨੰਦ ਮਾਨਣਾ ਚਾਹੀਦਾ ਹੈ।
Numbers 28:11
ਮਾਹਵਾਰੀ ਸਭਾਵਾਂ “ਹਰੇਕ ਮਹੀਨੇ ਦੇ ਪਹਿਲੇ ਦਿਨ, ਤੁਸੀਂ ਯਹੋਵਾਹ ਨੂੰ ਖਾਸ ਹੋਮ ਦੀ ਭੇਟ ਚੜ੍ਹਾਉਂਗੇ। ਇਹ ਭੇਟ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਬੇਨੁਕਸ 7 ਲੇਲੇ ਹੋਣਗੇ।
Numbers 15:3
ਤੁਹਾਨੂੰ ਅਵੱਸ਼ ਹੀ ਯਹੋਵਾਹ ਨੂੰ ਅੱਗ ਦੁਆਰਾ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਹੋਮ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾ, ਖਾਸ ਇਕਰਾਰਾ, ਖਾਸ ਸੁਗਾਤਾ, ਅਤੇ ਆਪਣੇ ਪਰਬਾ ਵਾਲੇ ਦਿਨਾ ਦੀਆਂ ਬਲੀਆਂ ਲਈ ਆਪਣੀਆਂ ਗਊਆਂ, ਭੇਡਾਂ ਅਤੇ ਬੱਕਰੀਆਂ ਦੀ ਵਰਤੋਂ ਕਰੋਂਗੇ।
Numbers 10:1
ਚਾਂਦੀ ਦੀਆਂ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,
Leviticus 23:24
“ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਨੂੰ ਛੁੱਟੀ ਦਾ ਖਾਸ ਦਿਨ ਮਿਲਿਆ ਹੈ। ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ ਅਤੇ ਯਾਦਗਾਰੀ ਵਜੋਂ ਤੁਰ੍ਹੀ ਵਜਾਵੋਂਗੇ।