Psalm 82 in Punjabi
1 ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
2 ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
3 “ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।
4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
5 “ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।”
6 ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”
8 ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰੋ।
Psalm 82 Verses
Punjabi Bible