Psalm 82 - WEB (Punjabi)
1 > God presides in the great assembly. He judges among the gods.ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
2 "How long will you judge unjustly, And show partiality to the wicked?" Selah.ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
3 "Defend the weak, the poor, and the fatherless. Maintain the rights of the poor and oppressed.“ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।
4 Rescue the weak and needy. Deliver them out of the hand of the wicked."ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।
5 They don't know, neither do they understand. They walk back and forth in darkness. All the foundations of the earth are shaken.“ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।”
6 I said, "You are gods, All of you are sons of the Most High.ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।
7 Nevertheless you shall die like men, And fall like one of the rulers."ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”
8 Arise, God, judge the earth, For you inherit all of the nations.ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰੋ।
Punjabi Bible