Psalm 83:4
ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”
Psalm 83:4 in Other Translations
King James Version (KJV)
They have said, Come, and let us cut them off from being a nation; that the name of Israel may be no more in remembrance.
American Standard Version (ASV)
They have said, Come, and let us cut them off from being a nation; That the name of Israel may be no more in remembrance.
Bible in Basic English (BBE)
They have said, Come, let us put an end to them as a nation; so that the name of Israel may go out of man's memory.
Darby English Bible (DBY)
They say, Come, and let us cut them off from being a nation, and let the name of Israel be mentioned no more.
Webster's Bible (WBT)
They have taken crafty counsel against thy people, and consulted against thy hidden ones.
World English Bible (WEB)
"Come," they say, "and let's destroy them as a nation, That the name of Israel may be remembered no more."
Young's Literal Translation (YLT)
They have said, `Come, And we cut them off from `being' a nation, And the name of Israel is not remembered any more.'
| They have said, | אָמְר֗וּ | ʾomrû | ome-ROO |
| Come, | לְ֭כוּ | lĕkû | LEH-hoo |
| off them cut us let and | וְנַכְחִידֵ֣ם | wĕnakḥîdēm | veh-nahk-hee-DAME |
| nation; a being from | מִגּ֑וֹי | miggôy | MEE-ɡoy |
| that the name | וְלֹֽא | wĕlōʾ | veh-LOH |
| Israel of | יִזָּכֵ֖ר | yizzākēr | yee-za-HARE |
| may be no | שֵֽׁם | šēm | shame |
| more | יִשְׂרָאֵ֣ל | yiśrāʾēl | yees-ra-ALE |
| in remembrance. | עֽוֹד׃ | ʿôd | ode |
Cross Reference
Jeremiah 11:19
ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: “ਆਓ ਅਸੀਂ ਰੁੱਖ ਨੂੰ ਅਤੇ ਉਸ ਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸ ਨੂੰ ਮਾਰ ਦੇਈਏ! ਫ਼ੇਰ ਲੋਕੀ ਉਸ ਨੂੰ ਭੁੱਲ ਜਾਣਗੇ।”
Acts 9:1
ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
Acts 4:17
ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”
Matthew 27:62
ਯਿਸੂ ਦੀ ਕਬਰ ਦੀ ਰਾਖੀ ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕੱਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,
Daniel 7:25
ਇਹ ਖਾਸ ਪਾਤਸ਼ਾਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਗੱਲਾਂ ਕਰੇਗਾ। ਅਤੇ ਉਹ ਰਾਜਾ ਪਰਮੇਸ਼ੁਰ ਦੇ ਖਾਸ ਬੰਦਿਆਂ ਨੂੰ ਨੁਕਸਾਨ ਪੁਚਾਵੇਗਾ ਅਤੇ ਮਾਰੇਗਾ। ਉਹ ਰਾਜਾ ਉਨ੍ਹਾਂ ਸਮਿਆਂ ਨੂੰ ਅਤੇ ਕਨੂੰਨਾਂ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਜਿਹੜੇ ਪਹਿਲਾਂ ਹੀ ਸਥਾਪਿਤ ਹੋ ਚੁੱਕੇ ਹਨ। ਪਰਮੇਸ਼ੁਰ ਦੇ ਖਾਸ ਬੰਦੇ ਇਸ ਰਾਜੇ ਦੀ ਸ਼ਕਤੀ ਹੇਠਾਂ ਸਾਢੇ ਤਿੰਨ ਸਾਲ ਰਹਿਣਗੇ।”
Jeremiah 48:2
ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।
Jeremiah 31:36
“ਇਸਰਾਏਲ ਦੇ ਉੱਤਰਾਧਿਕਾਰੀ ਕਦੇ ਵੀ ਕੌਮ ਬਣੀ ਰਹਿਣ ਤੋਂ ਕਦੇ ਨਹੀਂ ਹਟਣਗੇ। ਇਹ ਉਦੋਂ ਹੀ ਵਾਪਰੇਗਾ ਜਦੋਂ ਸੂਰਜ, ਚੰਨ, ਤਾਰਿਆਂ ਅਤੇ ਸਮੁੰਦਰ ਉੱਤੋਂ ਮੇਰਾ ਕਾਬੂ ਹਟ ਗਿਆ।”
Proverbs 1:12
ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ।
Psalm 74:8
ਵੈਰੀਆਂ ਨੇ ਸਾਨੂੰ ਪੂਰੀ ਤਰ੍ਹਾਂ ਕੁਚਲਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੇ ਦੇਸ਼ ਦਾ ਹਰ ਪਵਿੱਤਰ ਸਥਾਨ ਸਾੜ ਦਿੱਤਾ।
Esther 3:6
ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।
Exodus 1:10
ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸੱਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸੱਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚ ਕੇ ਨਿਕਲ ਜਾਣ।”