Bible

Psalm 86 - WEB (Punjabi)

1 > Hear, Yahweh, and answer me, For I am poor and needy.ਦਾਊਦ ਦੀ ਇੱਕ ਪ੍ਰਾਰਥਨਾ। ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।

2 Preserve my soul, for I am godly. You, my God, save your servant who trusts in you.ਯਹੋਵਾਹ, ਮੈਂ ਤੁਹਾਡਾ ਚੇਲਾ ਹਾਂ। ਕਿ ਰਪਾ ਕਰਕੇ ਮੈਨੂੰ ਬਚਾਉ। ਮੈਂ ਤੁਹਾਡਾ ਨੌਕਰ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸੇ ਲਈ ਤੁਸੀਂ ਮੇਰੀ ਰੱਖਿਆ ਕਰੋ।

3 Be merciful to me, Lord, For I call to you all day long.ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।

4 Bring joy to the soul of your servant, For to you, Lord, do I lift up my soul.ਹੇ ਮਾਲਕ, ਮੈਂ ਆਪਣਾ ਜੀਵਨ ਤੁਹਾਨੂੰ ਸੌਂਪਦਾ ਹਾਂ। ਮੈਨੂੰ ਖੁਸ਼ੀ ਦਿਉ ਮੈਂ ਤੁਹਾਡਾ ਸੇਵਕ ਹਾਂ।

5 For you, Lord, are good, and ready to forgive; Abundant in loving kindness to all those who call on you.ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।

6 Hear, Yahweh, my prayer. Listen to the voice of my petitions.ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਰਹਿਮ ਲਈ ਮੇਰੀ ਪ੍ਰਾਰਥਨਾ ਸੁਣੋ।

7 In the day of my trouble I will call on you, For you will answer me.ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ।

8 There is no one like you among the gods, Lord, Nor any deeds like your deeds.ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ। ਕੋਈ ਹੋਰ ਉਹ ਨਹੀਂ ਕਰ ਸੱਕਦਾ ਜੋ ਤੁਸਾਂ ਕੀਤਾ ਹੈ।

9 All nations you have made will come and worship before you, Lord. They shall glorify your name.ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।

10 For you are great, and do wondrous things. You are God alone.ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ। ਤੁਸੀਂ ਅਦਭੁਤ ਗੱਲਾਂ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ।

11 Teach me your way, Yahweh. I will walk in your truth. Make my heart undivided to fear your name.ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ, ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ। ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।

12 I will praise you, Lord my God, with my whole heart. I will glorify your name forevermore.ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ। ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।

13 For your loving kindness is great toward me. You have delivered my soul from the lowest Sheol.ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।

14 God, the proud have risen up against me. A company of violent men have sought after my soul, And they don't hold regard for you before them.ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ। ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ।

15 But you, Lord, are a merciful and gracious God, Slow to anger, and abundant in loving kindness and truth.ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।

16 Turn to me, and have mercy on me! Give your strength to your servant. Save the son of your handmaid.ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ। ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ।

17 Show me a sign of your goodness, That those who hate me may see it, and be shamed, Because you, Yahweh, have helped me, and comforted me.ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ। ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।

Punjabi Bible