Psalm 96:3
ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ। ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
Psalm 96:3 in Other Translations
King James Version (KJV)
Declare his glory among the heathen, his wonders among all people.
American Standard Version (ASV)
Declare his glory among the nations, His marvellous works among all the peoples.
Bible in Basic English (BBE)
Make clear his glory to the nations, and his wonders to all the peoples.
Darby English Bible (DBY)
Declare his glory among the nations, his wondrous works among all the peoples.
World English Bible (WEB)
Declare his glory among the nations, His marvelous works among all the peoples.
Young's Literal Translation (YLT)
Declare among nations His honour, Among all the peoples His wonders.
| Declare | סַפְּר֣וּ | sappĕrû | sa-peh-ROO |
| his glory | בַגּוֹיִ֣ם | baggôyim | va-ɡoh-YEEM |
| heathen, the among | כְּבוֹד֑וֹ | kĕbôdô | keh-voh-DOH |
| his wonders | בְּכָל | bĕkāl | beh-HAHL |
| among all | הָֽ֝עַמִּ֗ים | hāʿammîm | HA-ah-MEEM |
| people. | נִפְלְאוֹתָֽיו׃ | niplĕʾôtāyw | neef-leh-oh-TAIV |
Cross Reference
Psalm 22:27
ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
Luke 24:47
ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।
Matthew 28:19
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
Zechariah 9:10
ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।” ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ। ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
Micah 4:2
ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।
Daniel 6:26
ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।
Daniel 4:1
ਨਬੂਕਦਨੱਸਰ ਦਾ ਇੱਕ ਰੁੱਖ ਬਾਰੇ ਸੁਪਨਾ ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:
Isaiah 49:6
“ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”
Isaiah 19:23
ਉਸ ਸਮੇਂ, ਮਿਸਰ ਤੋਂ ਅੱਸ਼ੂਰ ਨੂੰ ਆਉਂਦੀ ਇੱਕ ਸ਼ਾਹਰਾਹ ਹੋਵੇਗੀ। ਫ਼ੇਰ ਅੱਸ਼ੂਰ ਦੇ ਲੋਕ ਮਿਸਰ ਜਾਣਗੇ ਅਤੇ ਮਿਸਰ ਦੇ ਲੋਕ ਅੱਸ਼ੂਰ ਜਾਣਗੇ। ਮਿਸਰ ਅੱਸ਼ੂਰ ਦੇ ਨਾਲ ਰਲਕੇ ਕੰਮ ਕਰੇਗਾ।
Psalm 117:1
ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।
Psalm 72:18
ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।
Revelation 14:6
ਤਿੰਨ ਦੂਤ ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ – ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।