Psalm 97

1 ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ। ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ।

2 ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸ ਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।

3 ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।

4 ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ ਲੋਕ ਇਸ ਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ।

5 ਧਰਤੀ ਦੇ ਮਾਲਕ ਯਹੋਵਾਹ ਦੇ ਸਾਹਮਣੇ ਪਰਬਤ ਮੋਮ ਵਾਂਗ ਪਿਘਲਦੇ ਹਨ।

6 ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।

7 ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।

8 ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।

9 ਹੇ ਸਭ ਤੋਂ ਉੱਚੇ ਯਹੋਵਾਹ ਅਸਲ ਵਿੱਚ ਤੁਸੀਂ ਹੀ ਧਰਤੀ ਦੇ ਹਾਕਮ ਹੋ। ਤੁਸੀਂ ਬਹੁਤਿਆਂ “ਦੇਵਤਿਆਂ” ਨਾਲੋਂ ਵੱਧੀਆ ਹੋ।

10 ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ। ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ। ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ।

11 ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।

12 ਚੰਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।

1 The Lord reigneth; let the earth rejoice; let the multitude of isles be glad thereof.

2 Clouds and darkness are round about him: righteousness and judgment are the habitation of his throne.

3 A fire goeth before him, and burneth up his enemies round about.

4 His lightnings enlightened the world: the earth saw, and trembled.

5 The hills melted like wax at the presence of the Lord, at the presence of the Lord of the whole earth.

6 The heavens declare his righteousness, and all the people see his glory.

7 Confounded be all they that serve graven images, that boast themselves of idols: worship him, all ye gods.

8 Zion heard, and was glad; and the daughters of Judah rejoiced because of thy judgments, O Lord.

9 For thou, Lord, art high above all the earth: thou art exalted far above all gods.

10 Ye that love the Lord, hate evil: he preserveth the souls of his saints; he delivereth them out of the hand of the wicked.

11 Light is sown for the righteous, and gladness for the upright in heart.

12 Rejoice in the Lord, ye righteous; and give thanks at the remembrance of his holiness.