Skip to content
CHRIST SONGS .IN
TAMIL CHRISTIAN SONGS .IN
  • Lyrics
  • Chords
  • Bible
  • /
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z

Index
  • A
  • B
  • C
  • D
  • E
  • F
  • G
  • H
  • I
  • J
  • K
  • L
  • M
  • N
  • O
  • P
  • Q
  • R
  • S
  • T
  • U
  • V
  • W
  • X
  • Y
  • Z
Revelation 2 KJV ASV BBE DBY WBT WEB YLT

Revelation 2 in Punjabi WBT Compare Webster's Bible

Revelation 2

1 ਅਫ਼ਸੁਸ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮਾਦਾਨਾਂ ਵਿੱਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।

2 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।

3 ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।

4 “ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ।

5 ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜੀਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।

6 ਪਰ ਉੱਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸ ਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।

7 “ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ।

8 ਸਮੁਰਨੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।

9 “ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁੱਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜੀਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ।

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।

11 “ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸ ਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸ ਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।

12 ਪਰਗਮੁਮ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।

13 “ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ।

14 “ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।

15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ।

16 ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ।

17 “ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। “ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।

18 ਥੂਆਤੀਰੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ:

19 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵੱਧੇਰੇ ਗੱਲਾਂ ਕਰ ਰਹੇ ਹੋ।

20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।

21 ਮੈਂ ਉਸ ਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।

22 “ਇਸ ਲਈ ਮੈਂ ਉਸ ਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾੜੇ ਲੋਕ ਜਿਹੜੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁੱਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁੜਨਗੇ ਜਿਹੜੇ ਉਹ ਦਿੰਦੀ ਹੈ।

23 ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।

24 “ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।

25 ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ੜੀ ਰੱਖੋ ਜੋ ਤੁਹਾਡੇ ਕੋਲ ਹੈ।

26 “ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ।

27 ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”

28 ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ।

29 ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸ ਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।

  • Tamil
  • Hindi
  • Malayalam
  • Telugu
  • Kannada
  • Gujarati
  • Punjabi
  • Bengali
  • Oriya
  • Nepali

By continuing to browse the site, you are agreeing to our use of cookies.

Close