Cross Reference
੨ ਕੁਰਿੰਥੀਆਂ 9:7
ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
੧ ਕੁਰਿੰਥੀਆਂ 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
੧ ਤਿਮੋਥਿਉਸ 5:17
ਬਜ਼ੁਰਗ ਅਤੇ ਹੋਰ ਗੱਲਾਂ ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
ਇਬਰਾਨੀਆਂ 10:25
ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।
ਰਸੂਲਾਂ ਦੇ ਕਰਤੱਬ 15:32
ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕੜੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
ਅਸਤਸਨਾ 15:8
ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 13:15
ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
ਜ਼ਬੂਰ 101:1
ਦਾਊਦ ਦਾ ਇੱਕ ਗੀਤ। ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।
ਜ਼ਬੂਰ 112:9
ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
ਅਮਸਾਲ 22:9
ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।
ਵਾਈਜ਼ 9:10
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
ਵਾਈਜ਼ 11:1
ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
ਵਾਈਜ਼ 11:6
ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।
ਯਸਈਆਹ 32:5
ਦੁਸ਼ਟ ਆਦਮੀਆਂ ਨੂੰ ਹੋਰ ਵੱਧੇਰੇ ਮਹਾਨ ਆਦਮੀ ਨਹੀਂ ਆਖਿਆ ਜਾਵੇਗਾ। ਲਫਂਗਿਆਂ ਨੂੰ ਸੱਜਣ ਆਦਮੀ ਨਹੀਂ ਆਖਿਆ ਜਾਵੇਗਾ।
ਯਸਈਆਹ 32:8
ਪਰ ਇੱਕ ਨੇਕ ਆਗੂ ਚੰਗੀਆਂ ਗੱਲਾਂ ਦੀਆਂ ਵਿਉਂਤਾਂ ਬਣਾਉਂਦਾ ਹੈ। ਅਤੇ ਉਹ ਚੰਗੀਆਂ ਗੱਲਾਂ ਉਸ ਨੂੰ ਚੰਗਾ ਨੇਤਾ ਬਣਾਉਂਦੀਆਂ ਹਨ।
ਯਸਈਆਹ 58:7
ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”
ਯਸਈਆਹ 64:5
ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?
ਮੱਤੀ 6:2
“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
ਮੱਤੀ 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
ਲੋਕਾ 21:1
ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।
ਰਸੂਲਾਂ ਦੇ ਕਰਤੱਬ 2:44
ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।
ਰਸੂਲਾਂ ਦੇ ਕਰਤੱਬ 4:33
ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪਰਮੇਸ਼ੁਰ ਦੀ ਵੱਡੀ ਅਸੀਸ ਸੀ।
ਰਸੂਲਾਂ ਦੇ ਕਰਤੱਬ 11:28
ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)
ਰਸੂਲਾਂ ਦੇ ਕਰਤੱਬ 13:12
ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
ਰਸੂਲਾਂ ਦੇ ਕਰਤੱਬ 20:2
ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸ ਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।
ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
ਰੋਮੀਆਂ 12:13
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
ਰੋਮੀਆਂ 13:6
ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।
੧ ਕੁਰਿੰਥੀਆਂ 14:3
ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ।
੨ ਕੁਰਿੰਥੀਆਂ 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
੨ ਕੁਰਿੰਥੀਆਂ 8:1
ਨਿਹਚਾਵਾਨਾਂ ਵੱਲੋਂ ਦਾਨ ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।
੨ ਕੁਰਿੰਥੀਆਂ 8:12
ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡਾ ਦਾਨ ਸਵੀਕਾਰ ਹੋ ਜਾਵੇਗਾ। ਤੁਹਾਡਾ ਦਾਨ ਇਸ ਪੱਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪੱਖੋਂ ਕਿ ਤੁਹਾਡੇ ਕੋਲ ਕੀ ਨਹੀਂ ਹੈ।
੨ ਕੁਰਿੰਥੀਆਂ 9:11
ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
੨ ਕੁਰਿੰਥੀਆਂ 11:3
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
ਅਫ਼ਸੀਆਂ 6:5
ਗੁਲਾਮ ਅਤੇ ਮਾਲਕ ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।
ਕੁਲੁੱਸੀਆਂ 3:22
ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ।
੧ ਥੱਸਲੁਨੀਕੀਆਂ 2:3
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
੧ ਥੱਸਲੁਨੀਕੀਆਂ 2:8
ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।
੧ ਥੱਸਲੁਨੀਕੀਆਂ 5:12
ਆਖਰੀ ਉਪਦੇਸ਼ ਅਤੇ ਸ਼ੁਭਕਾਮਨਾਵਾਂ ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
੧ ਤਿਮੋਥਿਉਸ 3:4
ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
੧ ਤਿਮੋਥਿਉਸ 4:13
ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।
ਇਬਰਾਨੀਆਂ 13:7
ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
ਇਬਰਾਨੀਆਂ 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
ਇਬਰਾਨੀਆਂ 13:22
ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
ਇਬਰਾਨੀਆਂ 13:24
ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।
੧ ਪਤਰਸ 4:9
ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
੨ ਕੁਰਿੰਥੀਆਂ 9:13
ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
ਪੈਦਾਇਸ਼ 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”
ਅਸਤਸਨਾ 15:14
ਤੁਹਾਨੂੰ ਉਸ ਬੰਦੇ ਨੂੰ ਆਪਣੇ ਕੁਝ ਪਸ਼ੂ, ਅਨਾਜ ਅਤੇ ਮੈਅ ਦੇਣੀ ਚਾਹੀਦੀ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਤੁਹਾਨੂੰ ਚੋਖੀਆਂ ਚੀਜ਼ਾਂ ਦਿੱਤੀਆਂ ਸਨ। ਇਸੇ ਤਰ੍ਹਾਂ ਤੁਹਾਨੂੰ ਵੀ ਕਾਫ਼ੀ ਸਾਰੀਆਂ ਚੰਗੀਆਂ ਚੀਜ਼ਾਂ ਆਪਣੇ ਗੁਲਾਮ ਨੂੰ ਦੇਣੀਆਂ ਚਾਹੀਦੀਆਂ ਹਨ।
ਅਸਤਸਨਾ 16:11
ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ।
ਅਸਤਸਨਾ 16:14
ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
ਅੱਯੂਬ 31:16
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
ਜ਼ਬੂਰ 37:21
ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।
੧ ਪਤਰਸ 5:2
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।