Acts 9:22
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
Romans 4:20
ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
Ephesians 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
Philippians 4:13
ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
1 Timothy 1:12
ਪਰਮੇਸ਼ੁਰ ਦੀ ਦਯਾ ਲਈ ਧੰਨਵਾਦ ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।
2 Timothy 2:1
ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।
2 Timothy 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
Hebrews 11:34
ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்