Revelation 7:3
“ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”
Revelation 9:4
ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸੱਕਦੀਆਂ ਸਨ ਜਿਨ੍ਹਾਂ ਦੇ ਮੱਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
Revelation 13:16
ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮੱਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
Revelation 14:1
ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
Revelation 14:9
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
Revelation 17:5
ਉਸ ਦੇ ਮੱਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ; ਮਹਾਨ ਬੇਬੀਲੋਨ ਵੇਸ਼ਵਾਵਾਂ ਦੀ ਮਾਂ ਅਤੇ ਧਰਤੀ ਦੀਆਂ ਸਭ ਬਦੀਆਂ
Revelation 20:4
ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
Revelation 22:4
ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்