2 Timothy 2:20
ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
Hebrews 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
Hebrews 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
Revelation 1:12
ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ।
Revelation 1:13
ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
Revelation 1:20
ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।
Revelation 2:1
ਅਫ਼ਸੁਸ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮਾਦਾਨਾਂ ਵਿੱਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।
Revelation 4:4
ਤਖਤ ਦੇ ਆਲੇ-ਦੁਆਲੇ ਉੱਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿੱਟੀਆਂ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸੁਨਹਿਰੀ ਤਾਜ ਸਨ।
Revelation 5:8
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
Revelation 8:3
ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்