Romans 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
1 Corinthians 9:27
ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।
2 Corinthians 13:5
ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
2 Corinthians 13:6
ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰੱਖ ਵਿੱਚੋਂ ਫ਼ੇਲ ਨਹੀਂ ਹਾਂ।
2 Corinthians 13:7
ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।
2 Timothy 3:8
ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
Titus 1:16
ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।
Hebrews 6:8
ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்