1 John 4:5 in Punjabi

Punjabi Punjabi Bible 1 John 1 John 4 1 John 4:5

1 John 4:5
ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।

1 John 4:41 John 41 John 4:6

1 John 4:5 in Other Translations

King James Version (KJV)
They are of the world: therefore speak they of the world, and the world heareth them.

American Standard Version (ASV)
They are of the world: therefore speak they `as' of the world, and the world heareth them.

Bible in Basic English (BBE)
They are of the world, so their talk is the world's talk, and the world gives ear to them.

Darby English Bible (DBY)
*They* are of the world; for this reason they speak [as] of the world, and the world hears them.

World English Bible (WEB)
They are of the world. Therefore they speak of the world, and the world hears them.

Young's Literal Translation (YLT)
They -- of the world they are; because of this from the world they speak, and the world doth hear them;

They
αὐτοὶautoiaf-TOO
are
ἐκekake
of
τοῦtoutoo
the
κόσμουkosmouKOH-smoo
world:
εἰσίν·eisinees-EEN
therefore
διὰdiathee-AH
they

τοῦτοtoutoTOO-toh
speak
ἐκekake
of
τοῦtoutoo
the
κόσμουkosmouKOH-smoo
world,
λαλοῦσινlalousinla-LOO-seen
and
καὶkaikay
the
hooh
world
κόσμοςkosmosKOH-smose
heareth
αὐτῶνautōnaf-TONE
them.
ἀκούειakoueiah-KOO-ee

Cross Reference

ਯੂਹੰਨਾ 17:14
ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।

ਯੂਹੰਨਾ 8:23
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।

੨ ਤਿਮੋਥਿਉਸ 4:3
ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।

ਯੂਹੰਨਾ 17:16
ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।

ਯੂਹੰਨਾ 3:31
ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।

ਪਰਕਾਸ਼ ਦੀ ਪੋਥੀ 12:9
ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।

੨ ਪਤਰਸ 2:2
ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।

ਯੂਹੰਨਾ 15:19
ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।

ਯੂਹੰਨਾ 7:6
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।

ਲੋਕਾ 16:8
“ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।

ਮੀਕਾਹ 2:11
ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ। ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ: “ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।” ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ।

ਯਰਮਿਆਹ 29:8
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ।

ਯਰਮਿਆਹ 5:31
ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?”

ਯਸਈਆਹ 30:10
ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!

ਜ਼ਬੂਰ 17:4
ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ। ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।