1 Samuel 1:10
ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।
1 Samuel 1:10 in Other Translations
King James Version (KJV)
And she was in bitterness of soul, and prayed unto the LORD, and wept sore.
American Standard Version (ASV)
And she was in bitterness of soul, and prayed unto Jehovah, and wept sore.
Bible in Basic English (BBE)
And with grief in her soul, weeping bitterly, she made her prayer to the Lord.
Darby English Bible (DBY)
and she was in bitterness of soul, and prayed to Jehovah, and wept much.
Webster's Bible (WBT)
And she was in bitterness of soul, and prayed to the LORD, and wept bitterly.
World English Bible (WEB)
She was in bitterness of soul, and prayed to Yahweh, and wept sore.
Young's Literal Translation (YLT)
And she is bitter in soul, and prayeth unto Jehovah, and weepeth greatly,
| And she | וְהִ֖יא | wĕhîʾ | veh-HEE |
| was in bitterness | מָ֣רַת | mārat | MA-raht |
| of soul, | נָ֑פֶשׁ | nāpeš | NA-fesh |
| prayed and | וַתִּתְפַּלֵּ֥ל | wattitpallēl | va-teet-pa-LALE |
| unto | עַל | ʿal | al |
| the Lord, | יְהוָ֖ה | yĕhwâ | yeh-VA |
| and wept | וּבָכֹ֥ה | ûbākō | oo-va-HOH |
| sore. | תִבְכֶּֽה׃ | tibke | teev-KEH |
Cross Reference
ਅੱਯੂਬ 7:11
“ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ! ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ! ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
ਅੱਯੂਬ 10:1
“ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ। ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ। ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
ਇਬਰਾਨੀਆਂ 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
ਲੋਕਾ 22:44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
ਨੂਹ 3:15
ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ।
ਯਰਮਿਆਹ 22:10
ਪਾਤਸ਼ਾਹ ਯੇਹੋਆਹਾਜ਼ ਦੇ ਵਿਰੁੱਧ ਨਿਆਂ ਮਰੇ ਹੋਏ ਰਾਜੇ ਲਈ ਨਾ ਰੋਵੋ ਉਸ ਲਈ ਸੋਗ ਨਾ ਮਨਾਵੋ। ਪਰ ਉਸ ਰਾਜੇ ਲਈ ਰੱਜ ਕੇ ਰੋਵੋ ਜਿਸ ਨੂੰ ਇਹ ਥਾਂ ਛੱਡਣੀ ਪੈਣੀ ਹੈ। ਉਸ ਲਈ ਰੋਵੋ ਕਿਉਂ ਕਿ ਉਹ ਕਦੇ ਪਰਤ ਕੇ ਨਹੀਂ ਆਵੇਗਾ। ਫ਼ੇਰ ਕਦੇ ਵੀ ਉਹ ਆਪਣੀ ਮਾਤਭੂਮੀ ਨਹੀਂ ਦੇਖੇਗਾ।
ਯਰਮਿਆਹ 13:17
ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
ਯਸਈਆਹ 54:6
“ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸ ਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ।”
ਯਸਈਆਹ 38:15
ਮੈਂ ਕੀ ਆਖ ਸੱਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
ਜ਼ਬੂਰ 91:15
ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।
ਜ਼ਬੂਰ 50:15
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
ਅੱਯੂਬ 9:18
ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ। ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।
੨ ਸਲਾਤੀਨ 20:3
“ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।” ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਰੋਇਆਾ।
੨ ਸਮੋਈਲ 17:8
ਨਾਲ ਹੀ ਹੂਸ਼ਈ ਨੇ ਇਹ ਵੀ ਕਿਹਾ, “ਤੁਸੀਂ ਆਪਣੇ ਪਿਤਾ ਅਤੇ ਉਸ ਦੇ ਆਦਮੀਆਂ ਨੂੰ ਵੀ ਜਾਣਦੇ ਹੀ ਹੋ ਕਿ ਉਹ ਕਿੰਨੇ ਸੂਰਮੇ ਹਨ। ਉਹ ਇੰਨੇ ਖਤਰਨਾਕ ਹਨ ਜਿੰਨੇ ਕਿ ਜੰਗਲੀ ਰਿੱਛ ਜਿਵੇਂ ਉਸ ਦੇ ਬੱਚੇ ਨੂੰ ਉਜਾੜ ਵਿੱਚ ਖੁਸ ਜਾਣ ਤਾਂ ਹੁੰਦਾ ਹੈ। ਤੁਹਾਡੇ ਪਿਤਾ ਇੱਕ ਯੋਧਾ ਵੀਰ ਹਨ ਅਤੇ ਉਹ ਸਾਰੀ ਰਾਤ ਲੋਕਾਂ ਨਾਲ ਨਹੀਂ ਠਹਿਰੇਗਾ।
੨ ਸਮੋਈਲ 13:36
ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸ ਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿੱਟੇ।
ਰੁੱਤ 1:20
ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ।
ਕਜ਼ਾૃ 21:2
ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਵਿੱਚ ਗਏ। ਉੱਥੇ ਉਹ ਸ਼ਾਮ ਤੱਕ ਪਰਮੇਸ਼ੁਰ ਦੇ ਅੱਗੇ ਬੈਠ ਰਹੇ। ਉਨ੍ਹਾਂ ਨੇ ਉੱਚੀਆਂ ਆਵਾਜ਼ਾਂ ਵਿੱਚ ਪੁਕਾਰ ਕੀਤੀ ਅਤੇ ਜ਼ਾਰੋ-ਜ਼ਾਰ ਰੋਏ।
ਪੈਦਾਇਸ਼ 50:10
ਉਹ ਯਰਦਨ ਨਦੀ ਦੇ ਪੂਰਬ ਵੱਲ ਗੋਰੇਨ-ਹਾ-ਆਤਾਦ ਵੱਲ ਗਏ। ਇਸ ਸਥਾਨ ਉੱਤੇ, ਉਨ੍ਹਾਂ ਨੇ ਇਸਰਾਏਲ ਦੇ ਸਸੱਕਾਰ ਲਈ ਲੰਮੀਆਂ ਰੀਤਾਂ ਕੀਤੀਆਂ। ਇਹ ਸਸੱਕਾਰ ਦੀਆਂ ਰੀਤਾਂ ਸੱਤਾਂ ਦਿਨਾਂ ਤੱਕ ਜਾਰੀ ਰਹੀਆਂ।