1 Timothy 6:8
ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
1 Timothy 6:8 in Other Translations
King James Version (KJV)
And having food and raiment let us be therewith content.
American Standard Version (ASV)
but having food and covering we shall be therewith content.
Bible in Basic English (BBE)
But if we have food and a roof over us, let that be enough.
Darby English Bible (DBY)
But having sustenance and covering, we will be content with these.
World English Bible (WEB)
But having food and clothing, we will be content with that.
Young's Literal Translation (YLT)
but having food and raiment -- with these we shall suffice ourselves;
| And | ἔχοντες | echontes | A-hone-tase |
| having | δὲ | de | thay |
| food | διατροφὰς | diatrophas | thee-ah-troh-FAHS |
| and | καὶ | kai | kay |
| raiment | σκεπάσματα | skepasmata | skay-PA-sma-ta |
| therewith be us let | τούτοις | toutois | TOO-toos |
| content. | ἀρκεσθησόμεθα | arkesthēsometha | ar-kay-sthay-SOH-may-tha |
Cross Reference
ਮੱਤੀ 6:11
ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
ਪੈਦਾਇਸ਼ 28:20
ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ,
ਇਬਰਾਨੀਆਂ 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”
ਮੱਤੀ 6:25
ਪਰਮੇਸ਼ੁਰ ਦੇ ਰਾਜ ਨੂੰ ਪਹਿਲ “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
ਵਾਈਜ਼ 3:12
ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵੱਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ।
ਵਾਈਜ਼ 2:24
ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ। ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋਇਆਂ ਬਿਨਾਂ ਕੁਝ ਨਹੀਂ ਕਰ ਸੱਕਦਾ ਹੈ।
ਅਮਸਾਲ 30:8
ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
ਅਮਸਾਲ 27:23
ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।
ਅਸਤਸਨਾ 8:3
ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।
ਅਸਤਸਨਾ 2:7
ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’
ਪੈਦਾਇਸ਼ 48:15
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।