2 Corinthians 11:22
ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।
2 Corinthians 11:22 in Other Translations
King James Version (KJV)
Are they Hebrews? so am I. Are they Israelites? so am I. Are they the seed of Abraham? so am I.
American Standard Version (ASV)
Are they Hebrews? so am I. Are they Israelites? so am I. Are they the seed of Abraham? so am I.
Bible in Basic English (BBE)
Are they Hebrews? so am I. Are they of Israel? so am I. Are they the seed of Abraham? so am I.
Darby English Bible (DBY)
Are they Hebrews? *I* also. Are they Israelites? *I* also. Are they seed of Abraham? *I* also.
World English Bible (WEB)
Are they Hebrews? So am I. Are they Israelites? So am I. Are they the seed of Abraham? So am I.
Young's Literal Translation (YLT)
Hebrews are they? I also! Israelites are they? I also! seed of Abraham are they? I also!
| Are they | Ἑβραῖοί | hebraioi | ay-VRAY-OO |
| Hebrews? | εἰσιν | eisin | ees-een |
| so I. | κἀγώ | kagō | ka-GOH |
| they Are am | Ἰσραηλῖταί | israēlitai | ees-ra-ay-LEE-TAY |
| Israelites? | εἰσιν | eisin | ees-een |
| so I. | κἀγώ | kagō | ka-GOH |
| they Are am | σπέρμα | sperma | SPARE-ma |
| the seed | Ἀβραάμ | abraam | ah-vra-AM |
| of Abraham? | εἰσιν | eisin | ees-een |
| so I. | κἀγώ | kagō | ka-GOH |
Cross Reference
ਫ਼ਿਲਿੱਪੀਆਂ 3:5
ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
ਰੋਮੀਆਂ 11:1
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ।
ਰੋਮੀਆਂ 9:4
ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
ਰੋਮੀਆਂ 4:13
ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
ਰਸੂਲਾਂ ਦੇ ਕਰਤੱਬ 22:3
ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
ਯੂਹੰਨਾ 8:33
ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”
ਮੱਤੀ 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।
੨ ਤਵਾਰੀਖ਼ 20:7
ਤੂੰ ਸਾਡਾ ਪਰਮੇਸ਼ੁਰ ਹੈਂ! ਤੂੰ ਇੱਥੋਂ ਦੇ ਰਾਜ ਦੇ ਲੋਕਾਂ ਨੂੰ ਇੱਥੋਂ ਦੇ ਵਸਨੀਕਾਂ ਨੂੰ ਇਥੋਂ ਕੱਢਿਆ ਅਤੇ ਇਹ ਸਭ ਕੁਝ ਤੂੰ ਆਪਣੀ ਪਰਜਾ ਇਸਰਾਏਲੀਆਂ ਦੇ ਸਾਹਮਣੇ ਕੀਤਾ ਅਤੇ ਇਹ ਧਰਤੀ ਨੂੰ ਆਪਣੇ ਮਿੱਤਰ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਸਦਾ-ਸਦਾ ਲਈ ਦੇ ਦਿੱਤੀ।
ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।
ਖ਼ਰੋਜ 9:13
ਗੜ੍ਹੇ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।
ਖ਼ਰੋਜ 9:1
ਪਸ਼ੂਆਂ ਦੀਆਂ ਬਿਮਾਰੀਆਂ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਉਹ ਫ਼ਿਰਊਨ ਕੋਲ ਜਾਵੇ ਤਾਂ ਆਖੇ: “ਇਬਰਾਨੀ ਲੋਕਾਂ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।’
ਖ਼ਰੋਜ 7:16
ਉਸ ਨੂੰ ਇਹ ਆਖੀਂ; ‘ਇਬਰਾਨੀ ਲੋਕਾਂ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ। ਯਹੋਵਾਹ ਨੇ ਮੈਨੂੰ ਆਖਿਆ ਸੀ ਕਿ ਤੈਨੂੰ ਆਖਾਂ ਕਿ ਉਸ ਦੇ ਲੋਕਾਂ ਨੂੰ ਮਾਰੂਥਲ ਵਿੱਚ ਜਾਕੇ ਉਸਦੀ ਉਪਾਸਨਾ ਕਰਨ ਦੇਵੇ। ਹੁਣ ਤੱਕ ਤੂੰ ਯਹੋਵਾਹ ਦੀ ਗੱਲ ਨਹੀਂ ਸੁਣੀਂ।
ਖ਼ਰੋਜ 5:3
ਤਾਂ ਹਾਰੂਨ ਤੇ ਮੂਸਾ ਨੇ ਆਖਿਆ, “ਇਬਰਾਨੀ ਲੋਕਾਂ ਦੇ ਪਰਮੇਸ਼ੁਰ ਨੇ ਸਾਡੇ ਨਾਲ ਗੱਲ ਕੀਤੀ ਹੈ। ਇਸ ਲਈ ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਬਲੀਆਂ ਚੜ੍ਹਾਉਣ ਲਈ ਤਿੰਨਾਂ ਦਿਨਾਂ ਲਈ ਮਾਰੂਥਲ ਅੰਦਰ ਸਫ਼ਰ ਕਰਨ ਦੇ। ਜੇ ਅਸੀਂ ਅਜਿਹਾ ਨਹੀਂ ਕਰਾਂਗੇ, ਤਾਂ ਉਹ ਗੁੱਸੇ ਹੋ ਸੱਕਦਾ ਤੇ ਸਾਨੂੰ ਬਿਮਾਰੀ ਜਾਂ ਤਲਵਾਰ ਨਾਲ ਮਾਰ ਦੇਵੇਗਾ।”
ਖ਼ਰੋਜ 3:18
“ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’
ਪੈਦਾਇਸ਼ 17:8
ਅਤੇ ਮੈਂ ਇਹ ਧਰਤੀ ਤੈਨੂੰ ਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਮੈਂ ਤੁਹਾਨੂੰ ਇਹ ਧਰਤੀ ਦੇ ਦਿਆਂਗਾ ਜਿਸ ਵਿੱਚੋਂ ਤੂੰ ਲੰਘ ਰਿਹਾ ਹੈਂ-ਕਨਾਨ ਦੀ ਧਰਤੀ। ਮੈਂ ਇਹ ਧਰਤੀ ਤੁਹਾਨੂੰ ਸਦਾ ਲਈ ਦੇ ਦੇਵਾਂਗਾ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”