2 Samuel 22:32
ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
2 Samuel 22:32 in Other Translations
King James Version (KJV)
For who is God, save the LORD? and who is a rock, save our God?
American Standard Version (ASV)
For who is God, save Jehovah? And who is a rock, save our God?
Bible in Basic English (BBE)
For who is God but the Lord? and who is a Rock but our God?
Darby English Bible (DBY)
For who is ùGod, save Jehovah? And who is a rock, save our God?
Webster's Bible (WBT)
For who is God, save the LORD? and who is a rock, save our God?
World English Bible (WEB)
For who is God, save Yahweh? Who is a rock, save our God?
Young's Literal Translation (YLT)
For who is God save Jehovah? And who a Rock save our God?
| For | כִּ֥י | kî | kee |
| who | מִי | mî | mee |
| is God, | אֵ֖ל | ʾēl | ale |
| save | מִבַּלְעֲדֵ֣י | mibbalʿădê | mee-bahl-uh-DAY |
| the Lord? | יְהוָ֑ה | yĕhwâ | yeh-VA |
| who and | וּמִ֥י | ûmî | oo-MEE |
| is a rock, | צ֖וּר | ṣûr | tsoor |
| save | מִֽבַּלְעֲדֵ֥י | mibbalʿădê | mee-bahl-uh-DAY |
| our God? | אֱלֹהֵֽינוּ׃ | ʾĕlōhênû | ay-loh-HAY-noo |
Cross Reference
੧ ਸਮੋਈਲ 2:2
ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ, ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ! ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ।
ਯਰਮਿਆਹ 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਯਰਮਿਆਹ 10:6
ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!
ਯਸਈਆਹ 45:21
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
ਯਸਈਆਹ 45:5
ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
ਯਸਈਆਹ 44:8
“ਭੈਭੀਤ ਨਾ ਹੋਵੋ! ਫ਼ਿਕਰ ਨਾ ਕਰੋ। ਮੈਂ ਹਮੇਸ਼ਾ ਤੁਹਾਨੂੰ ਦੱਸਿਆ ਹੈ ਕਿ ਕੀ ਵਾਪਰੇਗਾ। ਤਸੀਁ ਮੇਰੇ ਗਵਾਹ ਹੋ। ਇੱਥੇ ਕੋਈ ਦੂਸਰਾ ਪਰਮੇਸ਼ੁਰ ਨਹੀਂ ਹੈ ਸਿਰਫ਼ ਮੈਂ ਹੀ ਹਾਂ ਇੱਕ। ਇੱਥੇ ਕੋਈ ਹੋਰ ‘ਆਸਰਾ’ ਨਹੀਂ ਹੈ ਮੈਂ ਜਾਣਦਾ ਹਾਂ ਕਿ ਸਿਰਫ਼ ਮੈਂ ਹੀ ਹਾਂ ਉਹ।”
ਯਸਈਆਹ 44:6
ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, “ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
੨ ਸਮੋਈਲ 22:2
ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰੱਖਿਆ ਦਾ ਸਥਾਨ ਹੈ।
ਅਸਤਸਨਾ 32:39
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
ਅਸਤਸਨਾ 32:31
ਸਾਡੇ ਦੁਸ਼ਮਣਾ ਦੀ ਚੱਟਾਨ ਸਾਡੀ ਚੱਟਾਨ ਵਾਂਗ ਤਕੜੀ ਨਹੀਂ ਹੈ। ਇਹ ਸਾਡੇ ਦੁਸ਼ਮਣ ਵੀ ਜਾਣਦੇ ਹਨ!