2 Thessalonians 3:13
ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ।
2 Thessalonians 3:13 in Other Translations
King James Version (KJV)
But ye, brethren, be not weary in well doing.
American Standard Version (ASV)
But ye, brethren, be not weary in well-doing.
Bible in Basic English (BBE)
And you, my brothers, do not get tired of well-doing.
Darby English Bible (DBY)
But *ye*, brethren, do not faint in well-doing.
World English Bible (WEB)
But you, brothers, don't be weary in doing well.
Young's Literal Translation (YLT)
and ye, brethren, may ye not be weary doing well,
| But | Ὑμεῖς | hymeis | yoo-MEES |
| ye, | δέ | de | thay |
| brethren, | ἀδελφοί | adelphoi | ah-thale-FOO |
| be not | μὴ | mē | may |
| weary | ἐκκακήσητε | ekkakēsēte | ake-ka-KAY-say-tay |
| in well doing. | καλοποιοῦντες | kalopoiountes | ka-loh-poo-OON-tase |
Cross Reference
ਗਲਾਤੀਆਂ 6:9
ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।
੧ ਥੱਸਲੁਨੀਕੀਆਂ 4:1
ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।
ਲੋਕਾ 18:1
ਪਰਮੇਸ਼ੁਰ ਆਪਣੇ ਲੋਕਾਂ ਨੂੰ ਉੱਤਰ ਦੇਵੇਗਾ ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।
ਫ਼ਿਲਿੱਪੀਆਂ 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
੨ ਕੁਰਿੰਥੀਆਂ 4:1
ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।
੧ ਕੁਰਿੰਥੀਆਂ 15:28
ਜਦੋਂ ਹਰ ਚੀਜ਼ ਮਸੀਹ ਦੇ ਹੇਠਾਂ ਕੀਤੀ ਜਾ ਚੁੱਕੀ ਹੋਵੇਗੀ ਤਾਂ ਪੁੱਤਰ ਖੁਦ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧਿਕਾਰ ਹੇਠਾਂ ਕਰ ਦੇਵੇਗਾ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਮਸੀਹ ਦੇ ਨਿਯੰਤ੍ਰਣ ਹੇਠਾਂ ਲਿਆਉਂਦਾ ਹੈ। ਮਸੀਹ ਨੂੰ ਵੀ ਪਰਮੇਸ਼ੁਰ ਦੇ ਅਧੀਨ ਕਰ ਦਿੱਤਾ ਜਾਵੇਗਾ ਤਾਂ ਜੋ ਪਰਮੇਸ਼ੁਰ ਹਰ ਚੀਜ਼ ਉੱਤੇ ਪੂਰੀ ਤਰ੍ਹਾਂ ਹਕੂਮਤ ਕਰੇਗਾ।
ਯਸਈਆਹ 40:29
ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
ਜ਼ਬੂਰ 27:13
ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।
ਅਸਤਸਨਾ 20:8
“ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਦਾ ਹੌਂਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸ ਨੂੰ ਘਰ ਵਾਪਸ ਚੱਲਿਆ ਜਾਣਾ ਚਾਹੀਦਾ। ਫ਼ੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।’
ਪਰਕਾਸ਼ ਦੀ ਪੋਥੀ 2:3
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
ਇਬਰਾਨੀਆਂ 12:5
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
ਇਬਰਾਨੀਆਂ 12:3
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
੨ ਕੁਰਿੰਥੀਆਂ 4:16
ਵਿਸ਼ਵਾਸ ਅਨੁਸਾਰ ਜਿਉਣਾ ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।
ਰੋਮੀਆਂ 2:7
ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।
ਮਲਾਕੀ 1:13
ਅਤੇ ਤੁਸੀਂ ਉਸ ਮੇਜ਼ (ਜਗਵੇਦੀ) ਤੋਂ ਖਾਣਾ ਪਸੰਦ ਨਹੀਂ ਕਰਦੇ। ਤੁਸੀਂ ਭੋਜਨ ਨੂੰ ਸੁੰਘ ਕੇ ਖਾਣ ਤੋਂ ਮੁਨਕਰ ਹੋ ਜਾਂਦੇ ਹੋ। ਅਤੇ ਆਖਦੇ ਹੋ ਕਿ ਇਹ ਮਾੜਾ ਹੈ ਪਰ ਇਹ ਗੱਲ ਝੂਠ ਹੈ। ਫ਼ਿਰ ਤੁਸੀਂ ਮੇਰੇ ਲਈ ਬੀਮਾਰ, ਲੰਗੜ੍ਹੇ ਅਤੇ ਦਾਗ਼ੀ ਜਾਨਵਰ, ਮੇਰੀ ਬਲੀ ਲਈ ਲੈ ਆਉਂਦੇ ਹੋ। ਤੁਸੀਂ ਬਲੀ ਲਈ ਮੇਰੇ ਕੋਲ ਬੀਮਾਰ ਜਾਨਵਰਾਂ ਦੀ ਚਢ਼ਤ ਲੈ ਆਉਂਦੇ ਹੋ। ਪਰ ਮੈਂ ਤੁਹਾਡੇ ਕੋਲੋਂ ਅਜਿਹੇ ਬੀਮਾਰ ਜਾਨਵਰ ਸਵੀਕਾਰ ਨਾ ਕਰਾਂਗਾ।
ਸਫ਼ਨਿਆਹ 3:16
ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ, “ਮਜ਼ਬੂਤ ਹੋ, ਅਤੇ ਡਰ ਨਾ।