3 John 1:9
ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।
3 John 1:9 in Other Translations
King James Version (KJV)
I wrote unto the church: but Diotrephes, who loveth to have the preeminence among them, receiveth us not.
American Standard Version (ASV)
I wrote somewhat unto the church: but Diotrephes, who loveth to have the preeminence among them, receiveth us not.
Bible in Basic English (BBE)
I sent a letter to the church, but Diotrephes, whose desire is ever to have the first place among them, will not have us there.
Darby English Bible (DBY)
I wrote something to the assembly; but Diotrephes, who loves to have the first place among them, receives us not.
World English Bible (WEB)
I wrote to the assembly, but Diotrephes, who loves to be first among them, doesn't accept what we say.
Young's Literal Translation (YLT)
I did write to the assembly, but he who is loving the first place among them -- Diotrephes -- doth not receive us;
| I wrote unto | ἔγραψα | egrapsa | A-gra-psa |
| the | τῇ | tē | tay |
| church: | ἐκκλησίᾳ· | ekklēsia | ake-klay-SEE-ah |
| but | ἀλλ' | all | al |
| Diotrephes, | ὁ | ho | oh |
| the have to loveth who | φιλοπρωτεύων | philoprōteuōn | feel-oh-proh-TAVE-one |
| preeminence | αὐτῶν | autōn | af-TONE |
| among them, | Διοτρεφὴς | diotrephēs | thee-oh-tray-FASE |
| receiveth | οὐκ | ouk | ook |
| us | ἐπιδέχεται | epidechetai | ay-pee-THAY-hay-tay |
| not. | ἡμᾶς | hēmas | ay-MAHS |
Cross Reference
ਤੀਤੁਸ 1:7
ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
ਰੋਮੀਆਂ 12:10
ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
ਲੋਕਾ 22:24
ਸੇਵਕ ਵਾਂਗ ਰਹੋ ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?
ਲੋਕਾ 9:48
“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”
ਮਰਕੁਸ 10:35
ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
ਮਰਕੁਸ 9:34
ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
ਮੱਤੀ 23:4
ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।
ਮੱਤੀ 20:20
ਇੱਕ ਮਾਤਾ ਵੱਲੋਂ ਵਿਸ਼ੇਸ਼ ਬੇਨਤੀ ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।
ਮੱਤੀ 10:40
ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
੩ ਯੂਹੰਨਾ 1:8
ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
ਫ਼ਿਲਿੱਪੀਆਂ 2:3
ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।
ਮਰਕੁਸ 9:37
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”