Acts 5:14 in Punjabi

Punjabi Punjabi Bible Acts Acts 5 Acts 5:14

Acts 5:14
ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।

Acts 5:13Acts 5Acts 5:15

Acts 5:14 in Other Translations

King James Version (KJV)
And believers were the more added to the Lord, multitudes both of men and women.)

American Standard Version (ASV)
and believers were the more added to the Lord, multitudes both of them and women;

Bible in Basic English (BBE)
And a great number of men and women had faith, and were joined to the Lord;

Darby English Bible (DBY)
and believers were more than ever added to the Lord, multitudes both of men and women;)

World English Bible (WEB)
More believers were added to the Lord, multitudes of both men and women.

Young's Literal Translation (YLT)
(and the more were believers added to the Lord, multitudes both of men and women,)

And
μᾶλλονmallonMAHL-lone
believers
δὲdethay
were
the
more
προσετίθεντοprosetithentoprose-ay-TEE-thane-toh
added
πιστεύοντεςpisteuontespee-STAVE-one-tase
the
to
τῷtoh
Lord,
κυρίῳkyriōkyoo-REE-oh
multitudes
πλήθηplēthēPLAY-thay
both
ἀνδρῶνandrōnan-THRONE
of
men
τεtetay
and
καὶkaikay
women.)
γυναικῶνgynaikōngyoo-nay-KONE

Cross Reference

ਰਸੂਲਾਂ ਦੇ ਕਰਤੱਬ 2:47
ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।

ਰਸੂਲਾਂ ਦੇ ਕਰਤੱਬ 8:3

ਰਸੂਲਾਂ ਦੇ ਕਰਤੱਬ 8:12
ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

ਰਸੂਲਾਂ ਦੇ ਕਰਤੱਬ 9:2
ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।

ਰਸੂਲਾਂ ਦੇ ਕਰਤੱਬ 9:31
ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।

ਰਸੂਲਾਂ ਦੇ ਕਰਤੱਬ 9:35
ਸਾਰੇ ਲੁੱਦਾ ਵਿੱਚ ਰਹਿਣ ਵਾਲੇ ਅਤੇ ਸ਼ਰੋਨ ਦੇ ਸਾਰੇ ਨਿਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਇਹ ਲੋਕ ਵੀ ਪ੍ਰਭੂ ਵੱਲ ਪਰਤ ਗਏ।

ਰਸੂਲਾਂ ਦੇ ਕਰਤੱਬ 9:42
ਸਾਰੇ ਯੱਪਾ ਵਿੱਚ ਇਹ ਗੱਲ ਫ਼ੈਲ ਗਈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪ੍ਰਭੂ ਦੇ ਚੇਲੇ ਬਣ ਗਏ।

ਰਸੂਲਾਂ ਦੇ ਕਰਤੱਬ 22:4
ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ।

੧ ਕੁਰਿੰਥੀਆਂ 11:11
ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ।

ਗਲਾਤੀਆਂ 3:28
ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।

ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।

ਰਸੂਲਾਂ ਦੇ ਕਰਤੱਬ 4:4
ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।

ਅਸਤਸਨਾ 29:11
ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ-ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ।

ਅਸਤਸਨਾ 31:11
ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪੜ੍ਹਕੇ ਸੁਨਾਉਣੀਆਂ ਚਾਹੀਦੀਆਂ ਹਨ।

੨ ਸਮੋਈਲ 6:19
ਦਾਊਦ ਨੇ ਲੋਕਾਂ ਨੂੰ ਪ੍ਰਸਾਦ ਵਜੋਂ ਭਾਵੇਂ ਉਹ ਮਰਦ ਸਨ ਭਾਵੇਂ ਔਰਤਾਂ ਸਭਨਾਂ ਨੂੰ ਰੋਟੀ, ਸੌਗੀ ਵਾਲਾ ਕੇਕ ਅਤੇ ਖਜੂਰੀ ਰੋਟੀ ਦਿੱਤੀ। ਉਪਰੰਤ ਸਭ ਇਸਰਾਏਲੀ ਘਰਾਂ ਨੂੰ ਪਰਤ ਗਏ।

ਅਜ਼ਰਾ 10:1
ਲੋਕਾਂ ਨੇ ਆਪਣੇ ਪਾਪ ਨੂੰ ਮੰਨਿਆ ਅਜ਼ਰਾ ਪ੍ਰਾਰਬਨਾ ਕਰ ਰਿਹਾ ਸੀ ਅਤੇ ਨਾਲ ਹੀ ਆਪਣੇ ਕੀਤੇ ਪਾਪਾਂ ਦਾ ਇਕਰਾਰ ਵੀ। ਉਹ ਰੋ-ਰੋ ਕੇ ਪਰਮੇਸ਼ੁਰ ਦੇ ਮੰਦਰ ਦੇ ਅੱਗੇ ਸਿਰ ਨਿਵਾ ਰਿਹਾ ਸੀ। ਜਦੋਂ ਅਜ਼ਰਾ ਇਉਂ ਕਰ ਰਿਹਾ ਸੀ ਤਾਂ ਇੱਕ ਵੱਡਾ ਸਮੂਹ ਇਸਰਾਏਲ ਦੇ ਆਦਮੀਆਂ, ਔਰਤਾਂ ਅਤੇ ਬੱਚਿਆਂ ਦਾ ਉਸ ਦੇ ਗਿਰਦ ਇਕੱਠਾ ਹੋ ਗਿਆ। ਉਹ ਲੋਕ ਵੀ ਧਾਹਾਂ ਮਾਰ ਕੇ ਰੋਣ ਲੱਗੇ।

ਨਹਮਿਆਹ 8:2
ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ।

ਯਸਈਆਹ 44:3
“ਮੈਂ ਪਿਆਸੇ ਬੰਦਿਆਂ ਲਈ ਪਾਣੀ ਵਰ੍ਹਾਵਾਂਗਾ। ਮੈਂ ਸੁੱਕੀ ਧਰਤੀ ਉੱਤੇ ਨਦੀਆਂ ਵਗਾਵਾਂਗਾ। ਮੈਂ ਤੁਹਾਡੇ ਬੱਚਿਆਂ ਉੱਤੇ ਆਪਣੀ ਆਤਮਾ ਦੀ ਬੁਛਾੜ ਕਰਾਂਗਾ। ਇਹ ਤੁਹਾਡੇ ਪਰਿਵਾਰ ਵੱਲ ਵਗਦੀ ਪਾਣੀ ਦੀ ਨਦੀ ਵਾਂਗ ਹੋਵੇਗੀ।

ਯਸਈਆਹ 45:24
ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।

ਯਸਈਆਹ 55:11
ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।

ਰਸੂਲਾਂ ਦੇ ਕਰਤੱਬ 2:41
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।

ਖ਼ਰੋਜ 35:22
ਉਹ ਸਾਰੇ ਆਦਮੀ ਤੇ ਔਰਤਾਂ ਜਿਹੜੇ ਦੇਣਾ ਚਾਹੁੰਦੇ ਸਨ, ਹਰ ਕਿਸਮ ਦੇ ਸੋਨੇ ਦੇ ਗਹਿਣੇ ਲੈ ਕੇ ਆਏ। ਉਹ ਸੂਈਆਂ, ਕੰਨਾਂ ਦੀਆਂ ਵਾਲੀਆਂ, ਅੰਗੂਠੀਆਂ ਅਤੇ ਹੋਰ ਗਹਿਣੇ ਲੈ ਕੇ ਆਏ। ਉਨ੍ਹਾਂ ਨੇ ਆਪਣੇ ਸਾਰੇ ਗਹਿਣੇ ਯਹੋਵਾਹ ਨੂੰ ਭੇਂਟ ਕਰ ਦਿੱਤੇ। ਇਹ ਯਹੋਵਾਹ ਲਈ ਖਾਸ ਭੇਟਾ ਸਨ।