Exodus 15:6
“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।
Exodus 15:6 in Other Translations
King James Version (KJV)
Thy right hand, O LORD, is become glorious in power: thy right hand, O LORD, hath dashed in pieces the enemy.
American Standard Version (ASV)
Thy right hand, O Jehovah, is glorious in power, Thy right hand, O Jehovah, dasheth in pieces the enemy.
Bible in Basic English (BBE)
Full of glory, O Lord, is the power of your right hand; by your right hand those who came against you are broken.
Darby English Bible (DBY)
Thy right hand, Jehovah, is become glorious in power: Thy right hand, Jehovah, hath dashed in pieces the enemy.
Webster's Bible (WBT)
Thy right hand, O LORD, is become glorious in power: thy right hand, O LORD, hath dashed in pieces the enemy.
World English Bible (WEB)
Your right hand, Yahweh, is glorious in power, Your right hand, Yahweh, dashes the enemy in pieces.
Young's Literal Translation (YLT)
Thy right hand, O Jehovah, Is become honourable in power; Thy right hand, O Jehovah, Doth crush an enemy.
| Thy right hand, | יְמִֽינְךָ֣ | yĕmînĕkā | yeh-mee-neh-HA |
| O Lord, | יְהוָ֔ה | yĕhwâ | yeh-VA |
| glorious become is | נֶאְדָּרִ֖י | neʾdārî | neh-da-REE |
| in power: | בַּכֹּ֑חַ | bakkōaḥ | ba-KOH-ak |
| hand, right thy | יְמִֽינְךָ֥ | yĕmînĕkā | yeh-mee-neh-HA |
| O Lord, | יְהוָ֖ה | yĕhwâ | yeh-VA |
| hath dashed in pieces | תִּרְעַ֥ץ | tirʿaṣ | teer-ATS |
| the enemy. | אוֹיֵֽב׃ | ʾôyēb | oh-YAVE |
Cross Reference
ਜ਼ਬੂਰ 118:15
ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ। ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।
ਯਸਈਆਹ 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।
ਪਰਕਾਸ਼ ਦੀ ਪੋਥੀ 2:27
ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”
ਜ਼ਬੂਰ 60:5
ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।
ਜ਼ਬੂਰ 2:9
ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”
ਮੱਤੀ 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
ਯਰਮਿਆਹ 13:14
ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
ਯਸਈਆਹ 52:10
ਯਹੋਵਾਹ ਆਪਣੀ ਪਵਿੱਤਰ ਸ਼ਕਤੀ ਸਮੂਹ ਕੌਮਾਂ ਨੂੰ ਦਰਸਾਏਗਾ। ਦੂਰ-ਦੁਰਾਡੇ ਦੇ ਸਾਰੇ ਦੇਸ਼ ਦੇਖਣਗੇ ਕਿ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕਿਵੇਂ ਬਚਾਉਂਦਾ ਹੈ।
ਯਸਈਆਹ 30:14
ਤੁਸੀਂ ਮਿੱਟੀ ਦੇ ਉਸ ਘੜੇ ਵਰਗੇ ਹੋਣਗੇ ਜਿਹੜਾ ਟੁੱਟ ਕੇ ਅਨੇਕਾਂ ਠੀਕਰੀਆਂ ਵਿੱਚ ਬਿਖਰ ਜਾਂਦਾ ਹੈ। ਇਹ ਠੀਕਰੀਆਂ ਬੇਕਾਰ ਹੁੰਦੀਆਂ ਹਨ। ਤੁਸੀਂ ਇਨ੍ਹਾਂ ਠੀਕਰੀਆਂ ਨਾਲ ਅੱਗ ਵਿੱਚੋਂ ਜਲਦੇ ਹੋਏ ਕੋਲੇ ਨਹੀਂ ਚੁੱਕ ਸੱਕਦੇ ਜਾਂ ਧਰਤੀ ਉਤ੍ਤਲੇ ਤਲਾਬ ਵਿੱਚੋਂ ਪਾਣੀ ਨਹੀਂ ਕੱਢ ਸੱਕਦੇ।”
ਜ਼ਬੂਰ 98:1
ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।
ਜ਼ਬੂਰ 89:8
ਯਹੋਵਾਹ, ਸਰਬ ਸ਼ਕਤੀਮਾਨ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ ਅਸੀਂ ਪੂਰੀ ਤਰ੍ਹਾਂ ਤੁਹਾਡੇ ਵਿੱਚ ਯਕੀਨ ਰੱਖ ਸੱਕਦੇ ਹਾਂ।
ਜ਼ਬੂਰ 77:10
ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”
ਜ਼ਬੂਰ 74:11
ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।
ਜ਼ਬੂਰ 44:3
ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
ਜ਼ਬੂਰ 17:7
ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
੧ ਤਵਾਰੀਖ਼ 29:11
ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।
ਖ਼ਰੋਜ 15:11
“ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ? ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ ਤੂੰ ਅਦਭੁਤ ਪਵਿੱਤਰ ਹੈਂ ਤੂੰ ਅਦਭੁਤ ਤਾਕਤਵਰ ਹੈਂ। ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।