Genesis 1:16
ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ।
Genesis 1:16 in Other Translations
King James Version (KJV)
And God made two great lights; the greater light to rule the day, and the lesser light to rule the night: he made the stars also.
American Standard Version (ASV)
And God made the two great lights; the greater light to rule the day, and the lesser light to rule the night: `he made' the stars also.
Bible in Basic English (BBE)
And God made the two great lights: the greater light to be the ruler of the day, and the smaller light to be the ruler of the night: and he made the stars.
Darby English Bible (DBY)
And God made the two great lights, the great light to rule the day, and the small light to rule the night, -- and the stars.
Webster's Bible (WBT)
And God made two great lights; the greater light to rule the day, and the lesser light to rule the night: he made the stars also.
World English Bible (WEB)
God made the two great lights: the greater light to rule the day, and the lesser light to rule the night. He also made the stars.
Young's Literal Translation (YLT)
And God maketh the two great luminaries, the great luminary for the rule of the day, and the small luminary -- and the stars -- for the rule of the night;
| And God | וַיַּ֣עַשׂ | wayyaʿaś | va-YA-as |
| made | אֱלֹהִ֔ים | ʾĕlōhîm | ay-loh-HEEM |
| אֶת | ʾet | et | |
| two | שְׁנֵ֥י | šĕnê | sheh-NAY |
| great | הַמְּאֹרֹ֖ת | hammĕʾōrōt | ha-meh-oh-ROTE |
| lights; | הַגְּדֹלִ֑ים | haggĕdōlîm | ha-ɡeh-doh-LEEM |
| אֶת | ʾet | et | |
| the greater | הַמָּא֤וֹר | hammāʾôr | ha-ma-ORE |
| light | הַגָּדֹל֙ | haggādōl | ha-ɡa-DOLE |
| to rule | לְמֶמְשֶׁ֣לֶת | lĕmemšelet | leh-mem-SHEH-let |
| day, the | הַיּ֔וֹם | hayyôm | HA-yome |
| and the lesser | וְאֶת | wĕʾet | veh-ET |
| light | הַמָּא֤וֹר | hammāʾôr | ha-ma-ORE |
| to rule | הַקָּטֹן֙ | haqqāṭōn | ha-ka-TONE |
| night: the | לְמֶמְשֶׁ֣לֶת | lĕmemšelet | leh-mem-SHEH-let |
| he made the stars | הַלַּ֔יְלָה | hallaylâ | ha-LA-la |
| also. | וְאֵ֖ת | wĕʾēt | veh-ATE |
| הַכּוֹכָבִֽים׃ | hakkôkābîm | ha-koh-ha-VEEM |
Cross Reference
ਜ਼ਬੂਰ 8:3
ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
ਯਸਈਆਹ 40:26
ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।
ਜ਼ਬੂਰ 148:5
ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
ਜ਼ਬੂਰ 136:7
ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਅਸਤਸਨਾ 4:19
ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਨ ਅਤੇ ਤਾਰਿਆਂ ਨੂੰ-ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ।
ਅੱਯੂਬ 38:7
ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ।
ਜ਼ਬੂਰ 74:16
ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰੱਖਦੇ ਹੋਂ ਅਤੇ ਹਰ ਰਾਤ ਉੱਤੇ ਵੀ ਕਾਬੂ ਰੱਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ।
ਜ਼ਬੂਰ 148:3
ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।
ਪਰਕਾਸ਼ ਦੀ ਪੋਥੀ 16:8
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ।
ਪਰਕਾਸ਼ ਦੀ ਪੋਥੀ 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
੧ ਕੁਰਿੰਥੀਆਂ 15:41
ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।
ਅੱਯੂਬ 31:26
ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
ਜ਼ਬੂਰ 19:6
ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।
ਯਸਈਆਹ 13:10
ਅਕਾਸ਼ ਹਨੇਰਾ ਹੋਵੇਗਾ। ਸੂਰਜ, ਚੰਨ ਅਤੇ ਤਾਰੇ ਨਹੀਂ ਚਮਕਣਗੇ।
ਯਸਈਆਹ 24:23
ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ। ਉਸਦਾ ਪਰਤਾਪ ਵਡਕਿਆਂ ਸਾਹਮਣੇ ਚਮਕੇਗਾ। ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ। ਸੂਰਜ ਸ਼ਰਮਸਾਰ ਹੋ ਜਾਵੇਗਾ।
ਯਸਈਆਹ 45:7
ਮੈਂ ਨੂਰ ਨੂੰ ਸਾਜਿਆ ਸੀ ਅਤੇ ਮੈਂ ਹਨੇਰੇ ਨੂੰ ਸਾਜਿਆ ਸੀ। ਮੈਂ ਅਮਨ ਸਥਾਪਿਤ ਕਰਦਾ ਹਾਂ, ਅਤੇ ਮੈਂ ਹੀ ਮੁਸੀਬਤਾਂ ਪੈਦਾ ਕਰਦਾ ਹਾਂ। ਮੈਂ ਹੀ ਯਹੋਵਾਹ ਹਾਂ-ਅਤੇ ਮੈਂ ਹੀ ਇਹ ਸਾਰੀਆਂ ਗੱਲਾਂ ਕਰਦਾ ਹਾਂ।
ਹਬਕੋਕ 3:11
ਸੂਰਜ ਅਤੇ ਚੰਨ ਆਪਣੀ ਰੌਸ਼ਨੀ ਗੁਆ ਬੈਠੇ ਜਦੋਂ ਉਨ੍ਹਾਂ ਨੇ ਤੇਰੀ ਤੇਜ਼ ਚਮਕੀਲੀ ਰੋਸ਼ਨੀ ਦੀ ਭੜਕ ਵੇਖੀ ਤਾਂ ਉਹ ਚਮਕਣੋਂ ਰੁਕ ਗਏ। ਉਹ ਤੇਜ਼ ਰੋਸ਼ਨੀ ਹਵਾ ਨੂੰ ਚੀਰਦੇ ਬਰਛੇ ਤੇ ਤੀਰਾਂ ਵਾਂਗ ਸੀ।
ਮੱਤੀ 24:29
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
ਮੱਤੀ 27:45
ਯਿਸੂ ਦੀ ਮੌਤ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।
ਯਸ਼ਵਾ 10:12
ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਅਮੋਰੀ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ। ਅਤੇ ਉਸ ਦਿਨ ਯਹੋਸ਼ੁਆ ਇਸਰਾਏਲ ਦੇ ਸਾਰੇ ਲੋਕਾਂ ਸਾਹਮਣੇ ਖਲੋ ਗਿਆ ਅਤੇ ਯਹੋਵਾਹ ਨੂੰ ਆਖਿਆ: “ਸੂਰਜ, ਰੁਕ ਜਾ ਗਿਬਓਨ ਉੱਤੇ। ਚੰਦਰਮਾ ਖਲੋ ਜਾ ਚੁੱਪ ਕਰਕੇ ਅੱਯਾਲੋਨ ਦੀ ਵਾਦੀ ਉੱਤੇ।”