Genesis 19:17
ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”
Genesis 19:17 in Other Translations
King James Version (KJV)
And it came to pass, when they had brought them forth abroad, that he said, Escape for thy life; look not behind thee, neither stay thou in all the plain; escape to the mountain, lest thou be consumed.
American Standard Version (ASV)
And it came to pass, when they had brought them forth abroad, that he said, Escape for thy life; look not behind thee, neither stay thou in all the Plain; escape to the mountain, lest thou be consumed.
Bible in Basic English (BBE)
And when they had put them out, he said, Go for your life, without looking back or waiting in the lowland; go quickly to the mountain or you will come to destruction.
Darby English Bible (DBY)
And it came to pass when they had brought them outside, that he said, Escape for thy life: look not behind thee, neither stay thou in all the plain: escape to the mountain, lest thou perish.
Webster's Bible (WBT)
And it came to pass, when they had brought them forth abroad, that he said, Escape for thy life: look not behind thee, neither stay thou in all the plain: escape to the mountain, lest thou be consumed.
World English Bible (WEB)
It came to pass, when they had taken them out, that he said, "Escape for your life! Don't look behind you, neither stay anywhere in the plain. Escape to the mountain, lest you be consumed!"
Young's Literal Translation (YLT)
And it cometh to pass when he hath brought them out without, that he saith, `Escape for thy life; look not expectingly behind thee, nor stand thou in all the circuit; to the mountain escape, lest thou be consumed.'
| And it came to pass, | וַיְהִי֩ | wayhiy | vai-HEE |
| forth them brought had they when | כְהֽוֹצִיאָ֨ם | kĕhôṣîʾām | heh-hoh-tsee-AM |
| abroad, | אֹתָ֜ם | ʾōtām | oh-TAHM |
| said, he that | הַח֗וּצָה | haḥûṣâ | ha-HOO-tsa |
| Escape | וַיֹּ֙אמֶר֙ | wayyōʾmer | va-YOH-MER |
| for | הִמָּלֵ֣ט | himmālēṭ | hee-ma-LATE |
| thy life; | עַל | ʿal | al |
| look | נַפְשֶׁ֔ךָ | napšekā | nahf-SHEH-ha |
| not | אַל | ʾal | al |
| behind thee, | תַּבִּ֣יט | tabbîṭ | ta-BEET |
| neither | אַֽחֲרֶ֔יךָ | ʾaḥărêkā | ah-huh-RAY-ha |
| stay | וְאַֽל | wĕʾal | veh-AL |
| thou in all | תַּעֲמֹ֖ד | taʿămōd | ta-uh-MODE |
| plain; the | בְּכָל | bĕkāl | beh-HAHL |
| escape | הַכִּכָּ֑ר | hakkikkār | ha-kee-KAHR |
| to the mountain, | הָהָ֥רָה | hāhārâ | ha-HA-ra |
| lest | הִמָּלֵ֖ט | himmālēṭ | hee-ma-LATE |
| thou be consumed. | פֶּן | pen | pen |
| תִּסָּפֶֽה׃ | tissāpe | tee-sa-FEH |
Cross Reference
ਪੈਦਾਇਸ਼ 19:26
ਭੱਜੇ ਜਾਂਦਿਆਂ ਲੂਤ ਦੀ ਪਤਨੀ ਨੇ ਸ਼ਹਿਰ ਵੱਲ ਮੁੜਕੇ ਵੇਖਿਆ ਅਤੇ ਲੂਣ ਦੀ ਸਿਲ ਬਣ ਗਈ।
ਮੱਤੀ 24:16
“ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ।
ਫ਼ਿਲਿੱਪੀਆਂ 3:13
ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ।
ਲੋਕਾ 9:62
ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”
ਲੋਕਾ 17:31
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
ਪੈਦਾਇਸ਼ 19:22
ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)
ਮੱਤੀ 3:7
ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?
ਯਰਮਿਆਹ 48:6
ਦੌੜੋ! ਜਾਨ ਬਚਾਉਣ ਲਈ ਦੌੜੋ! ਦੌੜੋ, ਫ਼ੂਸ ਦੇ ਤਿਣਕਿਆਂ ਵਾਂਗ ਜੋ ਮਾਰੂਬਲ ਅੰਦਰ ਉਡਦੇ ਨੇ।
ਜ਼ਬੂਰ 121:1
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
੧ ਸਲਾਤੀਨ 19:3
ਜਦੋਂ ਏਲੀਯਾਹ ਨੇ ਇਹ ਸੁਣਿਆਂ ਤਾਂ ਉਹ ਡਰ ਗਿਆ ਤੇ ਉਹ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜ ਨਿਕਲਿਆ। ਉਸ ਦੇ ਨਾਲ ਉਸਦਾ ਸੇਵਕ ਵੀ ਸੀ। ਉਹ ਦੋਵੇਂ ਬਏਰਸ਼ਬਾ ਨੂੰ ਗਏ, ਜੋ ਯਹੂਦਾਹ ਦਾ ਹੈ। ਏਲੀਯਾਹ ਆਪਣੇ ਸੇਵਕ ਨੂੰ ਬਏਰਸ਼ਬਾ ਵਿੱਚ ਹੀ ਛੱਡ ਗਿਆ।
੧ ਸਮੋਈਲ 19:11
ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”
ਪੈਦਾਇਸ਼ 19:14
ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ।
ਪੈਦਾਇਸ਼ 13:10
ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।
ਇਬਰਾਨੀਆਂ 2:3
ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
ਪੈਦਾਇਸ਼ 18:22
ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।