Genesis 19:3
ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।
Genesis 19:3 in Other Translations
King James Version (KJV)
And he pressed upon them greatly; and they turned in unto him, and entered into his house; and he made them a feast, and did bake unleavened bread, and they did eat.
American Standard Version (ASV)
And he urged them greatly; and they turned in unto him, and entered into his house; and he made them a feast, and did bake unleavened bread, and they did eat.
Bible in Basic English (BBE)
But he made his request more strongly, so they went with him into his house; and he got food ready for them, and made unleavened bread, of which they took.
Darby English Bible (DBY)
And he urged them greatly; and they turned in unto him, and entered into his house. And he made them a repast, and baked unleavened cakes; and they ate.
Webster's Bible (WBT)
And he urged them greatly; and they turned in to him, and entered into his house; and he made them a feast, and baked unleavened bread, and they ate.
World English Bible (WEB)
He urged them greatly, and they came in with him, and entered into his house. He made them a feast, and baked unleavened bread, and they ate.
Young's Literal Translation (YLT)
And he presseth on them greatly, and they turn aside unto him, and come in unto his house; and he maketh for them a banquet, and hath baked unleavened things; and they do eat.
| And he pressed | וַיִּפְצַר | wayyipṣar | va-yeef-TSAHR |
| upon them greatly; | בָּ֣ם | bām | bahm |
| in turned they and | מְאֹ֔ד | mĕʾōd | meh-ODE |
| unto | וַיָּסֻ֣רוּ | wayyāsurû | va-ya-SOO-roo |
| him, and entered | אֵלָ֔יו | ʾēlāyw | ay-LAV |
| into | וַיָּבֹ֖אוּ | wayyābōʾû | va-ya-VOH-oo |
| house; his | אֶל | ʾel | el |
| and he made | בֵּית֑וֹ | bêtô | bay-TOH |
| them a feast, | וַיַּ֤עַשׂ | wayyaʿaś | va-YA-as |
| bake did and | לָהֶם֙ | lāhem | la-HEM |
| unleavened bread, | מִשְׁתֶּ֔ה | mište | meesh-TEH |
| and they did eat. | וּמַצּ֥וֹת | ûmaṣṣôt | oo-MA-tsote |
| אָפָ֖ה | ʾāpâ | ah-FA | |
| וַיֹּאכֵֽלוּ׃ | wayyōʾkēlû | va-yoh-hay-LOO |
Cross Reference
ਪੈਦਾਇਸ਼ 18:6
ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।”
੧ ਕੁਰਿੰਥੀਆਂ 5:8
ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।
੧ ਸਮੋਈਲ 28:24
ਉਸ ਔਰਤ ਕੋਲ ਘਰ ਵਿੱਚ ਇੱਕ ਮੋਟਾ ਵੱਛਾ ਸੀ। ਉਸ ਨੇ ਫ਼ਟਾਫ਼ਟ ਉਸ ਨੂੰ ਵੱਢਿਆ। ਉਸ ਨੇ ਕੁਝ ਆਟਾ ਲੈ ਕੇ ਗੁੰਨ੍ਹਕੇ ਉਸ ਨੂੰ ਹੱਥਾਂ ਵਿੱਚ ਦਬਾਕੇ ਬਿਨਾ ਖਮੀਰ ਦੇ ਹੀ ਉਸ ਦੀਆਂ ਰੋਟੀਆਂ ਪਕਾਕੇ ਬਣਾਈਆਂ।
ਕਜ਼ਾૃ 6:19
ਇਸ ਲਈ ਗਿਦਾਊਨ ਅੰਦਰ ਗਿਆ ਅਤੇ ਉੱਬਲਦੇ ਪਾਣੀ ਵਿੱਚ ਇੱਕ ਬੱਕਰੀ ਤਿਆਰ ਕੀਤੀ। ਉਸ ਨੇ ਤਕਰੀਬਨ 20 ਪਾਉਂਡ ਆਟਾ ਵੀ ਲਿਆ ਅਤੇ ਇੱਕ ਬੇਖਮੀਰੀ ਰੋਟੀ ਬਣਾਈ। ਫ਼ੇਰ ਉਸ ਨੇ ਮਾਸ ਨੂੰ ਇੱਕ ਟੋਕਰੀ ਵਿੱਚ ਰੱਖਿਆ ਅਤੇ ਉੱਬਲੇ ਹੋਏ ਮਾਸ ਦੇ ਪਾਣੀ ਨੂੰ ਇੱਕ ਭਾਂਡੇ ਵਿੱਚ ਪਾਇਆ। ਉਹ ਮਾਸ, ਪਾਣੀ ਅਤੇ ਬੇਖਮੀਰੀ ਰੋਟੀ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਓਕ ਦੇ ਰੁੱਖ ਥੱਲੇ ਯਹੋਵਾਹ ਨੂੰ ਭੇਟ ਕਰ ਦਿੱਤਾ।
ਇਬਰਾਨੀਆਂ 13:2
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
੨ ਕੁਰਿੰਥੀਆਂ 5:14
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
ਯੂਹੰਨਾ 12:2
ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
ਲੋਕਾ 24:28
ਜਦੋਂ ਉਹ ਇੰਮਊਸ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉਸ ਨੇ ਉੱਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।
ਲੋਕਾ 14:23
ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
ਲੋਕਾ 11:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।
ਲੋਕਾ 5:29
ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।
੨ ਸਲਾਤੀਨ 4:8
ਸ਼ੂਨੇਮ ਦੀ ਇੱਕ ਔਰਤ ਦਾ ਅਲੀਸ਼ਾ ਨੂੰ ਕਮਰਾ ਦੇਣਾ ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।
ਖ਼ਰੋਜ 12:39
ਨਾ ਤਾਂ ਲੋਕਾਂ ਕੋਲ ਆਪਣੇ ਆਟੇ ਵਿੱਚ ਖਮੀਰ ਪਾਉਣ ਦਾ ਸਮਾਂ ਸੀ ਨਾ ਹੀ ਆਪਣੇ ਸਫ਼ਰ ਲਈ ਰੋਟੀ ਪਕਾਉਣ ਦਾ ਕਿਉਂਕਿ ਉਹ ਮਿਸਰ ਵਿੱਚੋਂ ਕੱਢ ਦਿੱਤੇ ਗਏ ਸਨ। ਇਸ ਲਈ ਰਸਤੇ ਵਿੱਚ ਜਦੋਂ ਉਹ ਖਾਣ ਲਈ ਰੁਕੇ, ਉਨ੍ਹਾਂ ਨੇ ਬਿਨਾ ਖਮੀਰ ਤੋਂ ਆਪਣੀਆਂ ਰੋਟੀਆਂ ਸੇਕੀਆਂ।
ਖ਼ਰੋਜ 12:15
ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।
ਪੈਦਾਇਸ਼ 21:8
ਘਰ ਵਿੱਚ ਮੁਸ਼ਿਕਲ ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।