Genesis 28:1 in Punjabi

Punjabi Punjabi Bible Genesis Genesis 28 Genesis 28:1

Genesis 28:1
ਯਾਕੂਬ ਵਹੁਟੀ ਲੱਭਦਾ ਇਸਹਾਕ ਨੇ ਯਾਕੂਬ ਨੂੰ ਸੱਦਿਆ ਅਤੇ ਉਸ ਨੂੰ ਅਸੀਸ ਦਿੱਤੀ। ਫ਼ੇਰ ਇਸਹਾਕ ਨੇ ਉਸ ਨੂੰ ਆਦੇਸ਼ ਦਿੱਤਾ। ਇਸਹਾਕ ਨੇ ਆਖਿਆ, “ਤੈਨੂੰ ਕਿਸੇ ਕਨਾਨੀ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।

Genesis 28Genesis 28:2

Genesis 28:1 in Other Translations

King James Version (KJV)
And Isaac called Jacob, and blessed him, and charged him, and said unto him, Thou shalt not take a wife of the daughters of Canaan.

American Standard Version (ASV)
And Isaac called Jacob, and blessed him, and charged him, and said unto him, Thou shalt not take a wife of the daughters of Canaan.

Bible in Basic English (BBE)
Then Isaac sent for Jacob, and blessing him, said, Do not take a wife from among the women of Canaan;

Darby English Bible (DBY)
And Isaac called Jacob, and blessed him, and charged him, and said to him, Thou shalt not take a wife of the daughters of Canaan.

Webster's Bible (WBT)
And Isaac called Jacob, and blessed him, and charged him, and said to him, Thou shalt not take a wife of the daughters of Canaan.

World English Bible (WEB)
Isaac called Jacob, blessed him, and commanded him, "You shall not take a wife of the daughters of Canaan.

Young's Literal Translation (YLT)
And Isaac calleth unto Jacob, and blesseth him, and commandeth him, and saith to him, `Thou dost not take a wife of the daughters of Caanan;

And
Isaac
וַיִּקְרָ֥אwayyiqrāʾva-yeek-RA
called
יִצְחָ֛קyiṣḥāqyeets-HAHK

אֶֽלʾelel
Jacob,
יַעֲקֹ֖בyaʿăqōbya-uh-KOVE
and
blessed
וַיְבָ֣רֶךְwaybārekvai-VA-rek
charged
and
him,
אֹת֑וֹʾōtôoh-TOH
him,
and
said
וַיְצַוֵּ֙הוּ֙wayṣawwēhûvai-tsa-WAY-HOO
not
shalt
Thou
him,
unto
וַיֹּ֣אמֶרwayyōʾmerva-YOH-mer
take
ל֔וֹloh
a
wife
לֹֽאlōʾloh
daughters
the
of
תִקַּ֥חtiqqaḥtee-KAHK
of
Canaan.
אִשָּׁ֖הʾiššâee-SHA
מִבְּנ֥וֹתmibbĕnôtmee-beh-NOTE
כְּנָֽעַן׃kĕnāʿankeh-NA-an

Cross Reference

ਪੈਦਾਇਸ਼ 24:3
ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਨਾਲ ਇੱਕ ਗੱਲ ਦਾ ਇਕਰਾਰ ਕਰੇਂ। ਯਹੋਵਾਹ ਆਕਾਸ਼ ਅਤੇ ਧਰਤੀ ਦੇ ਅਪਰਮੇਸ਼ੁਰ ਦੀ ਹਾਜ਼ਰੀ ਵਿੱਚ ਮੈਨੂੰ ਵਚਨ ਦੇ, ਕਿ ਤੂੰ ਮੇਰੇ ਪੁੱਤਰ ਦੀ ਪਤਨੀ ਹੋਣ ਲਈ ਇਸ ਧਰਤੀ ਦੀ ਕਨਾਨੀ ਕੁੜੀ ਨੂੰ, ਜਿੱਥੇ ਮੈਂ ਰਹਿ ਰਿਹਾ ਹਾਂ, ਨਹੀਂ ਲਵੇਂਗਾ।

ਪੈਦਾਇਸ਼ 27:46
ਫ਼ੇਰ ਰਿਬਕਾਹ ਨੇ ਇਸਹਾਕ ਨੂੰ ਆਖਿਆ, “ਮੈਂ ਏਸਾਓ ਦੀਆਂ ਹਿੱਤੀ ਵਹੁਟੀਆਂ ਦੇ ਆਸ-ਪਾਸ ਰਹਿਣ ਤੋਂ ਨਫ਼ਰਤ ਕਰਦੀ ਹਾਂ। ਕਿਉਂਕਿ ਉਹ ਸਾਡੇ ਲੋਕਾਂ ਵਿੱਚੋਂ ਨਹੀਂ ਹਨ। ਯਾਕੂਬ ਦੇ ਇਨ੍ਹਾਂ ਔਰਤਾਂ ਵਿੱਚੋਂ ਕਿਸੇ ਇੱਕ ਨਾਲ ਸ਼ਾਦੀ ਕਰਨ ਨਾਲੋਂ ਚੰਗਾ ਹੈ ਕਿ ਮੈਂ ਮਰ ਜਾਵਾਂ।”

੨ ਕੁਰਿੰਥੀਆਂ 6:14
ਗੈਰ ਮਸੀਹੀਆਂ ਬਾਰੇ ਚੇਤਾਵਨੀ ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ।

ਯਸ਼ਵਾ 22:7
ਮੂਸਾ ਨੇ ਬਾਸ਼ਾਨ ਦੀ ਧਰਤੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਯਹੋਸ਼ੁਆ ਨੇ ਯਰਦਨ ਨਦੀ ਦੇ ਪੱਛਮ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਦੂਸਰੇ ਅੱਧ ਨੂੰ ਦੇ ਦਿੱਤੀ। ਯਹੋਸ਼ੁਆ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ।

ਅਸਤਸਨਾ 33:1
ਮੂਸਾ ਦੀ ਲੋਕਾਂ ਨੂੰ ਅਸੀਸ ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ।

ਖ਼ਰੋਜ 34:15
“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।

ਪੈਦਾਇਸ਼ 49:28
ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।

ਪੈਦਾਇਸ਼ 48:15
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।

ਪੈਦਾਇਸ਼ 34:16
ਫ਼ੇਰ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰਨਗੇ, ਅਤੇ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ। ਫ਼ੇਰ ਅਸੀਂ ਇੱਕੋ ਜਿਹੇ ਲੋਕ ਹੋ ਜਾਵਾਂਗੇ।

ਪੈਦਾਇਸ਼ 34:9
ਇਸ ਸ਼ਾਦੀ ਤੋਂ ਇਹ ਲੱਗੇ ਕਿ ਸਾਡਾ ਖਾਸ ਇਕਰਾਰਨਾਮਾ ਹੈ। ਫ਼ੇਰ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ, ਅਤੇ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ।

ਪੈਦਾਇਸ਼ 28:3
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਬਹੁਤ ਸਾਰੀ ਸੰਤਾਨ ਦੇਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਇੱਕ ਮਹਾਨ ਕੌਮ ਦਾ ਪਿਤਾ ਬਣੇ।

ਪੈਦਾਇਸ਼ 27:27
ਇਸ ਲਈ ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਉਸ ਨੂੰ ਚੁੰਮਿਆ। ਇਸਹਾਕ ਨੇ ਏਸਾਓ ਦੇ ਕੱਪੜੇ ਸੁੰਘੇ ਅਤੇ ਉਸ ਨੂੰ ਅਸੀਸ ਦਿੱਤੀ। ਇਸਹਾਕ ਨੇ ਆਖਿਆ, “ਮੇਰਾ ਪੁੱਤਰ ਇੱਕ ਖੇਤ ਵਾਂਗ ਸੁਗੰਧਿਤ ਹੈ ਜਿਸ ਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ।

ਪੈਦਾਇਸ਼ 27:4
ਮੇਰੀ ਪਸੰਦ ਦਾ ਭੋਜਨ ਤਿਆਰ ਕਰ। ਇਸ ਨੂੰ ਮੇਰੇ ਕੋਲ ਲਿਆ ਮੈਂ ਇਸ ਨੂੰ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇਵਾਂਗਾ।”

ਪੈਦਾਇਸ਼ 26:34
ਏਸਾਓ ਦੀਆਂ ਪਤਨੀਆਂ ਜਦੋਂ ਏਸਾਓ 40 ਵਰ੍ਹਿਆਂ ਦਾ ਹੋਇਆ ਉਸ ਨੇ ਦੋ ਹਿੱਤੀ ਔਰਤਾਂ ਨਾਲ ਵਿਆਹ ਕਰਵਾਇਆ। ਇੱਕ ਬੇਰੀ ਦੀ ਧੀ ਯਹੂਦਿਥ ਅਤੇ ਦੂਸਰੇ ਏਲੋਨ ਦੀ ਧੀ ਬਾਸਮਥ ਸੀ।

ਪੈਦਾਇਸ਼ 24:37
ਮੇਰੇ ਸੁਆਮੀ ਨੇ ਮੇਰੇ ਕੋਲੋਂ ਇੱਕ ਬਚਨ ਲਿਆ ਸੀ। ਮੇਰੇ ਸੁਆਮੀ ਨੇ ਮੈਨੂੰ ਆਖਿਆ ਸੀ, ‘ਤੂੰ ਮੇਰੇ ਪੁੱਤਰ ਨੂੰ ਕਿਸੇ ਕਨਾਨੀ ਕੁੜੀ ਨਾਲ ਵਿਆਹ ਨਾ ਕਰਨ ਦੇਵੀਂ। ਅਸੀਂ ਇਨ੍ਹਾਂ ਲੋਕਾਂ ਦਰਮਿਆਨ ਰਹਿੰਦੇ ਜ਼ਰੂਰ ਹਾਂ ਪਰ ਮੈਂ ਨਹੀਂ ਚਾਹੁੰਦਾ ਕਿ ਉਹ ਕਿਸੇ ਕਨਾਨੀ ਕੁੜੀ ਨਾਲ ਵਿਆਹ ਕਰੇ।

ਪੈਦਾਇਸ਼ 6:2
ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”