Genesis 29:17 in Punjabi

Punjabi Punjabi Bible Genesis Genesis 29 Genesis 29:17

Genesis 29:17
ਲੇਆਹ ਜ਼ਿਆਦੇ ਖੂਬਸੂਰਤ ਨਹੀਂ ਸੀ, ਪਰ ਰਾਖੇਲ ਇੱਕ ਬਹੁਤ ਹੀ ਖੂਬਸੂਰਤ ਮੁਟਿਆਰ ਸੀ।

Genesis 29:16Genesis 29Genesis 29:18

Genesis 29:17 in Other Translations

King James Version (KJV)
Leah was tender eyed; but Rachel was beautiful and well favored.

American Standard Version (ASV)
And Leah's eyes were tender. But Rachel was beautiful and well favored.

Bible in Basic English (BBE)
And Leah's eyes were clouded, but Rachel was fair in face and form.

Darby English Bible (DBY)
And the eyes of Leah were tender; but Rachel was of beautiful form and beautiful countenance.

Webster's Bible (WBT)
Leah was tender-eyed, but Rachel was beautiful and well-favored.

World English Bible (WEB)
Leah's eyes were weak, but Rachel was beautiful and well favored.

Young's Literal Translation (YLT)
and the eyes of Leah `are' tender, and Rachel hath been fair of form and fair of appearance.

Leah
וְעֵינֵ֥יwĕʿênêveh-ay-NAY
was
tender
לֵאָ֖הlēʾâlay-AH
eyed;
רַכּ֑וֹתrakkôtRA-kote
but
Rachel
וְרָחֵל֙wĕrāḥēlveh-ra-HALE
was
הָֽיְתָ֔הhāyĕtâha-yeh-TA
beautiful
יְפַתyĕpatyeh-FAHT

תֹּ֖אַרtōʾarTOH-ar
and
well
וִיפַ֥תwîpatvee-FAHT
favoured.
מַרְאֶֽה׃marʾemahr-EH

Cross Reference

ਪੈਦਾਇਸ਼ 12:11
ਅਬਰਾਮ ਨੇ ਦੇਖਿਆ ਕਿ ਉਸਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।

ਮੱਤੀ 2:18
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”

ਯਰਮਿਆਹ 31:15
ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।”

ਅਮਸਾਲ 31:30
ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।

੧ ਸਮੋਈਲ 10:2
ਅੱਜ ਜਦੋਂ ਤੂੰ ਮੈਨੂੰ ਛੱਡ ਕੇ ਜਾਵੇਂਗਾ ਤਾਂ ਤੈਨੂੰ ਰਾਖੇਲ ਦੀ ਸਮਾਧ ਦੇ ਕੋਲ ਬਿਨਯਾਮੀਨ ਦੀ ਹੱਦ ਵਿੱਚ ਸਲਸਹ ਦੇ ਕੋਲ ਦੋ ਆਦਮੀ ਮਿਲਣਗੇ। ਉਹ ਦੋ ਆਦਮੀ ਤੈਨੂੰ ਆਖਣਗੇ, ‘ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਖੋਤੇ ਲੱਭ ਪਏ ਹਨ। ਹੁਣ ਤੇਰਾ ਪਿਉ ਖੋਤਿਆਂ ਵੱਲੋਂ ਨਿਸ਼ਚਿੰਤ ਹੋਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ ਕਿ, ਮੈਂ ਆਪਣੇ ਪੁੱਤਰ ਨੂੰ ਕਿੱਥੋਂ ਲੱਭਾਂ?’”

ਪੈਦਾਇਸ਼ 48:7
ਪਦਨ ਅਰਾਮ ਤੋਂ ਸਫ਼ਰ ਕਰਦੇ ਹੋਏ ਰਾਖੇਲ ਦਾ ਦੇਹਾਂਤ ਹੋ ਗਿਆ ਸੀ। ਇਸਨੇ ਮੈਨੂੰ ਬਹੁਤ ਉਦਾਸ ਕੀਤਾ। ਉਹ ਕਨਾਨ ਦੀ ਧਰਤੀ ਉੱਤੇ ਮਰੀ ਸੀ। ਅਸੀਂ ਹਾਲੇ ਅਫ਼ਰਾਤ ਵੱਲ ਸਫ਼ਰ ਕਰ ਰਹੇ ਸਾਂ। ਮੈਂ ਉਸ ਨੂੰ ਉਸੇ ਅਫ਼ਰਾਤ ਦੇ ਰਸਤੇ ਉੱਤੇ ਦਫ਼ਨ ਕਰ ਦਿੱਤਾ ਸੀ।” (ਅਫ਼ਰਾਤ ਬੇਤਲਹਮ ਹੈ।)

ਪੈਦਾਇਸ਼ 46:19
ਬਿਨਯਾਮੀਨ ਵੀ ਯਾਕੂਬ ਦੇ ਨਾਲ ਸੀ। ਬਿਨਯਾਮੀਨ ਯਾਕੂਬ ਦਾ ਰਾਖੇਲ ਤੋਂ, ਪੁੱਤਰ ਸੀ (ਯੂਸੁਫ਼ ਵੀ ਰਾਖੇਲ ਦਾ ਪੁੱਤਰ ਸੀ, ਪਰ ਯੂਸੁਫ਼ ਪਹਿਲਾਂ ਹੀ ਮਿਸਰ ਵਿੱਚ ਸੀ।)

ਪੈਦਾਇਸ਼ 39:6
ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਘਰ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਸੌਂਪ ਦਿੱਤੀ। ਪੋਟੀਫ਼ਰ ਨੂੰ ਕਿਸੇ ਚੀਜ਼ ਦਾ ਫ਼ਿਕਰ ਨਹੀਂ ਸੀ ਉਹ ਸਿਰਫ਼ ਆਪਣੇ ਭੋਜਨ ਦਾ ਹੀ ਧਿਆਨ ਕਰਦਾ ਸੀ। ਯੂਸੁਫ਼ ਦਾ ਪੋਟੀਫ਼ਰ ਦੀ ਪਤਨੀ ਨੂੰ ਇਨਕਾਰ ਯੂਸੁਫ਼ ਬਹੁਤ ਸੋਹਣਾ ਸੁਨਖਾ ਆਦਮੀ ਸੀ।

ਪੈਦਾਇਸ਼ 35:24
ਯਾਕੂਬ ਅਤੇ ਰਾਖੇਲ ਦੇ ਪੁੱਤਰ ਸਨ ਯੂਸੁਫ਼ ਅਤੇ ਬਿਨਯਾਮੀਨ।

ਪੈਦਾਇਸ਼ 35:19
ਅਫ਼ਰਾਥ ਦੇ ਰਸਤੇ ਉੱਤੇ ਰਾਖੇਲ ਨੂੰ ਦਫ਼ਨਾ ਦਿੱਤਾ ਗਿਆ। (ਅਫ਼ਰਾਥ ਬੈਤਲਹਮ ਹੈ।)

ਪੈਦਾਇਸ਼ 30:22
ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ।

ਪੈਦਾਇਸ਼ 30:1
ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”

ਪੈਦਾਇਸ਼ 29:18
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”

ਪੈਦਾਇਸ਼ 29:6
ਫ਼ੇਰ ਯਾਕੂਬ ਨੇ ਆਖਿਆ, “ਉਸਦਾ ਕੀ ਹਾਲ ਹੈ?” ਉਨ੍ਹਾਂ ਨੇ ਜਵਾਬ ਦਿੱਤਾ, “ਉਹ ਰਾਜੀ-ਖੁਸ਼ੀ ਹੈ। ਹਰ ਚੀਜ਼ ਠੀਕ ਹੈ। ਦੇਖੋ ਉਹ ਉਸ ਦੀ ਧੀ ਰਾਖੇਲ ਉਸ ਦੀਆਂ ਭੇਡਾਂ ਦੇ ਨਾਲ ਤੁਰੀ ਆਉਂਦੀ ਹੈ।”

ਪੈਦਾਇਸ਼ 24:16
ਉਹ ਬਹੁਤ ਸੁੰਦਰ ਸੀ। ਉਹ ਕੁਆਰੀ; ਅਤੇ ਅਛੋਹ ਸੀ। ਉਹ ਖੂਹ ਉੱਤੇ ਗਈ ਅਤੇ ਆਪਣਾ ਘੜਾ ਭਰ ਲਿਆ।