Genesis 31:26
ਲਾਬਾਨ ਨੇ ਯਾਕੂਬ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ਹੈ? ਤੂੰ ਮੇਰੀਆਂ ਧੀਆਂ ਨੂੰ ਇਸ ਤਰ੍ਹਾਂ ਕਿਉਂ ਲੈ ਆਇਆ ਹੈਂ ਜਿਵੇਂ ਤੂੰ ਉਨ੍ਹਾਂ ਨੂੰ ਜੰਗ ਵਿੱਚ ਜਿੱਤਿਆ ਹੋਵੇ।
Genesis 31:26 in Other Translations
King James Version (KJV)
And Laban said to Jacob, What hast thou done, that thou hast stolen away unawares to me, and carried away my daughters, as captives taken with the sword?
American Standard Version (ASV)
And Laban said to Jacob, What hast thou done, that thou hast stolen away unawares to me, and carried away my daughters as captives of the sword?
Bible in Basic English (BBE)
And Laban said to Jacob, Why did you go away secretly, taking my daughters away like prisoners of war?
Darby English Bible (DBY)
And Laban said to Jacob, What hast thou done, that thou hast deceived me, and hast carried away my daughters as captives of war?
Webster's Bible (WBT)
And Laban said to Jacob, What hast thou done, that thou hast stolen away unawares to me, and carried away my daughters, as captives taken with the sword?
World English Bible (WEB)
Laban said to Jacob, "What have you done, that you have deceived me, and carried away my daughters like captives of the sword?
Young's Literal Translation (YLT)
And Laban saith to Jacob, `What hast thou done that thou dost deceive my heart, and lead away my daughters as captives of the sword?
| And Laban | וַיֹּ֤אמֶר | wayyōʾmer | va-YOH-mer |
| said | לָבָן֙ | lābān | la-VAHN |
| to Jacob, | לְיַֽעֲקֹ֔ב | lĕyaʿăqōb | leh-ya-uh-KOVE |
| What | מֶ֣ה | me | meh |
| done, thou hast | עָשִׂ֔יתָ | ʿāśîtā | ah-SEE-ta |
| that thou hast stolen away | וַתִּגְנֹ֖ב | wattignōb | va-teeɡ-NOVE |
| אֶת | ʾet | et | |
| unawares | לְבָבִ֑י | lĕbābî | leh-va-VEE |
| to me, and carried away | וַתְּנַהֵג֙ | wattĕnahēg | va-teh-na-HAɡE |
| אֶת | ʾet | et | |
| daughters, my | בְּנֹתַ֔י | bĕnōtay | beh-noh-TAI |
| as captives | כִּשְׁבֻי֖וֹת | kišbuyôt | keesh-voo-YOTE |
| taken with the sword? | חָֽרֶב׃ | ḥāreb | HA-rev |
Cross Reference
੧ ਸਮੋਈਲ 30:2
ਉਹ ਔਰਤਾਂ ਨੂੰ ਜਿਹੜੀਆਂ ਉੱਥੇ ਸਨ ਉਨ੍ਹਾਂ ਨੂੰ ਕੈਦੀ ਬਣਾਕੇ ਲੈ ਗਏ। ਉਹ ਸਭ ਬੁੱਢੇ-ਜਵਾਨ ਬੱਚੇ ਸਭਨਾਂ ਨੂੰ ਚੁੱਕ ਕੇ ਲੈ ਗਏ। ਉਨ੍ਹਾਂ ਨੇ ਜਾਨੋਂ ਕਿਸੇ ਨੂੰ ਨਾ ਮਾਰਿਆ, ਸਿਰਫ਼ ਚੁੱਕ ਕੇ ਲੈ ਗਏ।
ਯੂਹੰਨਾ 18:35
ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
੧ ਸਮੋਈਲ 17:29
ਦਾਊਦ ਨੇ ਕਿਹਾ, “ਤਾਂ ਹੁਣ ਦੱਸ ਮੈਂ ਕੀ ਕਰਾਂ? ਮੈਂ ਇਸ ਵਿੱਚ ਕੁਝ ਗਲਤੀ ਨਹੀਂ ਕੀਤੀ? ਮੈਂ ਤਾਂ ਕੇਵਲ ਗੱਲਾਂ ਕਰ ਰਿਹਾ ਸੀ।”
੧ ਸਮੋਈਲ 14:43
ਸ਼ਾਊਲ ਨੇ ਯੋਨਾਥਾਨ ਨੂੰ ਕਿਹਾ, “ਮੈਨੂੰ ਦੱਸ ਕਿ ਤੂੰ ਕੀ ਕੀਤਾ।” ਯੋਨਾਥਾਨ ਨੇ ਸ਼ਾਊਲ ਨੂੰ ਦੱਸਿਆ, “ਮੈਂ ਆਪਣੀ ਸੋਟੀ ਦੇ ਕਿਨਾਰੇ ਤੋਂ ਥੋੜਾ ਜਿਹਾ ਸ਼ਹਿਦ ਚੱਟਿਆ ਸੀ। ਮੈਂ ਇਸ ਅਮਲ ਲਈ ਮਰਨ ਨੂੰ ਤਿਆਰ ਹਾਂ।”
ਯਸ਼ਵਾ 7:19
ਫ਼ੇਰ ਯਹੋਸ਼ੁਆ ਨੇ ਆਕਾਨ ਨੂੰ ਆਖਿਆ, “ਪੁੱਤਰ, ਆਪਣੀ ਪ੍ਰਾਰਥਨਾ ਕਰ ਲੈ ਤੈਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਸਾਹਮਣੇ ਆਪਣੇ ਪਾਪਾ ਦਾ ਇਕਰਾਰ ਕਰਨਾ ਚਾਹੀਦਾ ਹੈ। ਮੈਨੂੰ ਦੱਸ ਕਿ ਤੂੰ ਕੀ ਕੀਤਾ ਸੀ, ਅਤੇ ਕੋਈ ਵੀ ਗੱਲ ਮੇਰੇ ਕੋਲੋਂ ਛੁਪਾਉਣ ਦੀ ਕੋਸ਼ਿਸ਼ ਨਾ ਕਰ!”
ਪੈਦਾਇਸ਼ 34:29
ਭਰਾਵਾਂ ਨੇ ਉਨ੍ਹਾਂ ਲੋਕਾਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਆਪਣੇ ਕਾਬੂ ਵਿੱਚ ਲੈ ਲਿਆ।
ਪੈਦਾਇਸ਼ 31:36
ਫ਼ੇਰ ਯਾਕੂਬ ਬਹੁਤ ਗੁੱਸੇ ਹੋ ਗਿਆ ਅਤੇ ਲਾਬਾਨ ਨਾਲ ਦਲੀਲਬਾਜ਼ੀ ਕੀਤੀ। ਯਾਕੂਬ ਨੇ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਕਿਹੜੀ ਬਿਧੀ ਤੋੜੀ ਹੈ? ਤੈਨੂੰ ਮੇਰਾ ਪਿੱਛਾ ਕਰਨ ਅਤੇ ਰੋਕਣ ਦਾ ਹੱਕ ਕਿਸਨੇ ਦਿੱਤਾ?
ਪੈਦਾਇਸ਼ 31:16
ਪਰਮੇਸ਼ੁਰ ਨੇ ਸਾਡੇ ਪਿਤਾ ਦੀ ਸਾਰੀ ਦੌਲਤ ਖੋਹ ਲਈ ਹੈ ਅਤੇ ਹੁਣ ਇਹ ਸਾਡੀ ਅਤੇ ਸਾਡੇ ਬੱਚਿਆਂ ਦੀ ਹੈ। ਇਸ ਲਈ ਤੈਨੂੰ ਉਹੀ ਕਰਨਾ ਚਾਹੀਦਾ ਹੈ ਜੋ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ।”
ਪੈਦਾਇਸ਼ 26:10
ਅਬੀਮਲਕ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਮਾੜੀ ਗੱਲ ਕੀਤੀ ਹੈ। ਹੋ ਸੱਕਦਾ ਹੈ ਸਾਡੇ ਬੰਦਿਆਂ ਵਿੱਚੋਂ ਕੋਈ ਤੇਰੀ ਪਤਨੀ ਨਾਲ ਸੌਂ ਜਾਂਦਾ। ਤਾਂ ਉਸ ਨੇ ਬਹੁਤ ਵੱਡੇ ਪਾਪ ਦਾ ਭਾਗੀ ਹੋਣਾ ਸੀ।”
ਪੈਦਾਇਸ਼ 20:9
ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸੱਦਿਆ ਅਤੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।
ਪੈਦਾਇਸ਼ 12:18
ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?
ਪੈਦਾਇਸ਼ 4:10
ਤਾਂ ਯਹੋਵਾਹ ਨੇ ਆਖਿਆ, “ਤੂੰ ਕੀ ਕਰ ਦਿੱਤਾ ਹੈ? ਤੂੰ ਆਪਣੇ ਭਰਾ ਨੂੰ ਕਤਲ ਕਰ ਦਿੱਤਾ ਹੈ! ਉਸਦਾ ਖੂਨ ਉਸ ਆਵਾਜ਼ ਵਰਗਾ ਹੈ ਜਿਹੜੀ ਧਰਤੀ ਤੋਂ ਮੈਨੂੰ ਪੁਕਾਰ ਰਹੀ ਹੈ।
ਪੈਦਾਇਸ਼ 3:13
ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”
ਪੈਦਾਇਸ਼ 2:24
ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।