Genesis 35:12
ਮੈਂ ਅਬਰਾਹਾਮ ਅਤੇ ਇਸਹਾਕ ਨੂੰ ਕੁਝ ਖਾਸ ਧਰਤੀ ਦਿੱਤੀ ਸੀ। ਹੁਣ ਮੈਂ ਉਹ ਧਰਤੀ ਤੈਨੂੰ ਦਿੰਦਾ ਹਾਂ। ਅਤੇ ਮੈਂ ਉਹ ਧਰਤੀ ਤੇਰੇ ਉਨ੍ਹਾਂ ਸਮੂਹ ਲੋਕਾਂ ਨੂੰ ਵੀ ਦਿੰਦਾ ਹਾਂ ਜਿਹੜੇ ਤੇਰੇ ਮਗਰੋਂ ਜਿਉਂਦੇ ਹੋਣਗੇ।”
Genesis 35:12 in Other Translations
King James Version (KJV)
And the land which I gave Abraham and Isaac, to thee I will give it, and to thy seed after thee will I give the land.
American Standard Version (ASV)
and the land which I gave unto Abraham and Isaac, to thee I will give it, and to thy seed after thee will I give the land.
Bible in Basic English (BBE)
And the land which I gave to Abraham and Isaac, I will give to you; and to your seed after you I will give the land.
Darby English Bible (DBY)
And the land that I gave Abraham and Isaac, to thee will I give it, and to thy seed after thee will I give the land.
Webster's Bible (WBT)
And the land which I gave to Abraham and Isaac, to thee I will give it, and to thy seed after thee will I give the land.
World English Bible (WEB)
The land which I gave to Abraham and Isaac, I will give it to you, and to your seed after you will I give the land."
Young's Literal Translation (YLT)
and the land which I have given to Abraham and to Isaac -- to thee I give it, yea to thy seed after thee I give the land.'
| And the land | וְאֶת | wĕʾet | veh-ET |
| which | הָאָ֗רֶץ | hāʾāreṣ | ha-AH-rets |
| I gave | אֲשֶׁ֥ר | ʾăšer | uh-SHER |
| Abraham | נָתַ֛תִּי | nātattî | na-TA-tee |
| and Isaac, | לְאַבְרָהָ֥ם | lĕʾabrāhām | leh-av-ra-HAHM |
| to thee | וּלְיִצְחָ֖ק | ûlĕyiṣḥāq | oo-leh-yeets-HAHK |
| it, give will I | לְךָ֣ | lĕkā | leh-HA |
| and to thy seed | אֶתְּנֶ֑נָּה | ʾettĕnennâ | eh-teh-NEH-na |
| thee after | וּֽלְזַרְעֲךָ֥ | ûlĕzarʿăkā | oo-leh-zahr-uh-HA |
| will I give | אַֽחֲרֶ֖יךָ | ʾaḥărêkā | ah-huh-RAY-ha |
| אֶתֵּ֥ן | ʾettēn | eh-TANE | |
| the land. | אֶת | ʾet | et |
| הָאָֽרֶץ׃ | hāʾāreṣ | ha-AH-rets |
Cross Reference
ਪੈਦਾਇਸ਼ 28:13
ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।
ਪੈਦਾਇਸ਼ 12:7
ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।
ਪੈਦਾਇਸ਼ 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।
ਨਹਮਿਆਹ 13:1
ਨਹਮਯਾਹ ਦਾ ਅਖੀਰੀ ਹੁਕਮ ਉਸ ਦਿਨ, ਮੂਸਾ ਦੀ ਪੋਥੀ ਸਾਰੇ ਲੋਕਾਂ ਨੂੰ ਉੱਚੀ ਪੜ੍ਹਕੇ ਸੁਣਾਈ ਗਈ ਅਤੇ ਉਨ੍ਹਾਂ ਨੂੰ ਇਸ ਵਿੱਚ ਇਹ ਲਿਖਿਆ ਮਿਲਿਆ: ਕਿਸੇ ਵੀ ਅੰਮੋਨੀ ਜਾਂ ਮੋਆਬੀ ਮਨੁੱਖ ਨੂੰ ਕਦੇ ਵੀ ਪਰਮੇਸ਼ੁਰ ਦੀ ਸਭਾ ਵਿੱਚ ਨਹੀਂ ਆਉਣਾ ਚਾਹੀਦਾ।
ਯਸ਼ਵਾ 6:1
ਯਰੀਹੋ ਉੱਤੇ ਕਬਜ਼ਾ ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।
ਖ਼ਰੋਜ 3:8
ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
ਪੈਦਾਇਸ਼ 48:4
ਪਰਮੇਸ਼ੁਰ ਨੇ ਮੈਨੂੰ ਆਖਿਆ, ‘ਮੈਂ ਤੈਨੂੰ ਵੱਡਾ ਪਰਿਵਾਰ ਬਣਾ ਦਿਆਂਗਾ। ਮੈਂ ਤੈਨੂੰ ਬਹੁਤ ਔਲਾਦ ਦੇਵਾਂਗਾ ਅਤੇ ਤੁਸੀਂ ਮਹਾਨ ਲੋਕ ਬਣੋਂਗੇ। ਇਹ ਧਰਤੀ ਸਦਾ ਤੁਹਾਡੇ ਪਰਿਵਾਰ ਦੀ ਹੋਵੇਗੀ।’
ਪੈਦਾਇਸ਼ 28:3
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਬਹੁਤ ਸਾਰੀ ਸੰਤਾਨ ਦੇਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਇੱਕ ਮਹਾਨ ਕੌਮ ਦਾ ਪਿਤਾ ਬਣੇ।
ਪੈਦਾਇਸ਼ 15:18
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
ਪੈਦਾਇਸ਼ 13:14
ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ।