Genesis 35:5 in Punjabi

Punjabi Punjabi Bible Genesis Genesis 35 Genesis 35:5

Genesis 35:5
ਯਾਕੂਬ ਅਤੇ ਉਸ ਦੇ ਪੁੱਤਰ ਉਸ ਥਾਂ ਤੋਂ ਚੱਲੇ ਗਏ। ਉਸ ਇਲਾਕੇ ਦੇ ਲੋਕ ਉਨ੍ਹਾਂ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਮਾਰ ਦੇਣ ਚਾਹੁੰਦੇ ਸਨ। ਪਰ ਉਹ ਬਹੁਤ ਡਰ ਗਏ ਅਤੇ ਉਨ੍ਹਾਂ ਨੇ ਯਾਕੂਬ ਦਾ ਪਿੱਛਾ ਨਹੀਂ ਕੀਤਾ।

Genesis 35:4Genesis 35Genesis 35:6

Genesis 35:5 in Other Translations

King James Version (KJV)
And they journeyed: and the terror of God was upon the cities that were round about them, and they did not pursue after the sons of Jacob.

American Standard Version (ASV)
And they journeyed: and a terror of God was upon the cities that were round about them, and they did not pursue after the sons of Jacob.

Bible in Basic English (BBE)
So they went on their journey: and the fear of God was on the towns round about, so that they made no attack on the sons of Jacob.

Darby English Bible (DBY)
And they journeyed; and the terror of God was upon the cities that were round about them, and they did not pursue after the sons of Jacob.

Webster's Bible (WBT)
And they journeyed: and the terror of God was on the cities that were round them, and they did not pursue after the sons of Jacob.

World English Bible (WEB)
They traveled: and a terror of God was on the cities that were round about them, and they didn't pursue the sons of Jacob.

Young's Literal Translation (YLT)
and they journey, and the terror of God is on the cities which `are' round about them, and they have not pursued after the sons of Jacob.

And
they
journeyed:
וַיִּסָּ֑עוּwayyissāʿûva-yee-SA-oo
and
the
terror
וַיְהִ֣י׀wayhîvai-HEE
God
of
חִתַּ֣תḥittathee-TAHT
was
אֱלֹהִ֗יםʾĕlōhîmay-loh-HEEM
upon
עַלʿalal
the
cities
הֶֽעָרִים֙heʿārîmheh-ah-REEM
that
אֲשֶׁר֙ʾăšeruh-SHER
about
round
were
סְבִיב֣וֹתֵיהֶ֔םsĕbîbôtêhemseh-vee-VOH-tay-HEM
them,
and
they
did
not
וְלֹ֣אwĕlōʾveh-LOH
pursue
רָֽדְפ֔וּrādĕpûra-deh-FOO
after
אַֽחֲרֵ֖יʾaḥărêah-huh-RAY
the
sons
בְּנֵ֥יbĕnêbeh-NAY
of
Jacob.
יַֽעֲקֹֽב׃yaʿăqōbYA-uh-KOVE

Cross Reference

ਖ਼ਰੋਜ 23:27
“ਜਦੋਂ ਤੁਸੀਂ ਆਪਣੇ ਦੁਸ਼ਮਣਾਂ ਨਾਲ ਯੁੱਧ ਕਰੋਂਗੇ, ਤਾਂ ਮੈਂ ਆਪਣੀ ਮਹਾਨ ਸ਼ਕਤੀ ਤੁਹਾਡੇ ਅੱਗੇ ਭੇਜਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕਰਾਂਗਾ। ਜਿਹੜੇ ਲੋਕ ਤੁਹਾਡੇ ਵਿਰੁੱਧ ਹਨ ਉਹ ਯੁੱਧ ਵਿੱਚ ਘਬਰਾ ਜਾਣਗੇ ਅਤੇ ਭੱਜ ਜਾਣਗੇ।

ਜ਼ਬੂਰ 14:5
ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।

੨ ਤਵਾਰੀਖ਼ 17:10
ਯਹੋਵਾਹ ਦਾ ਡਰ ਯਹੂਦਾਹ ਦੇ ਆਸ-ਪਾਸ ਦੇ ਸਾਰੇ ਰਾਜਾਂ ਵਿੱਚ ਛਾ ਗਿਆ। ਇਸ ਭੈਅ ਨਾਲ ਉਹ ਯਹੋਸ਼ਾਫ਼ਾਟ ਨਾਲ ਜੰਗ ਕਰਨ ਤੋਂ ਡਰਦੇ।

ਯਸ਼ਵਾ 5:1
ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।

ਯਸ਼ਵਾ 2:9
ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ।

ਅਸਤਸਨਾ 11:25
ਕੋਈ ਬੰਦਾ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸੱਕੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸ ਧਰਤੀ ਵਿੱਚ ਜਿੱਥੇ ਵੀ ਤੁਸੀਂ ਜਾਵੋਂਗੇ, ਲੋਕਾਂ ਨੂੰ ਤੁਹਾਡੇ ਕੋਲੋਂ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ।

ਖ਼ਰੋਜ 34:24
“ਜਦੋਂ ਤੁਸੀਂ ਆਪਣੀ ਧਰਤੀ ਤੇ ਜਾਵੋਂਗੇ, ਮੈਂ ਤੁਹਾਡੇ ਦੁਸ਼ਮਣਾਂ ਨੂੰ ਉਸ ਧਰਤੀ ਤੋਂ ਬਾਹਰ ਧੱਕ ਦਿਆਂਗਾ ਮੈਂ ਤੁਹਾਡੀਆਂ ਸਰਹੱਦਾਂ ਨੂੰ ਫ਼ੈਲਾ ਦਿਆਂਗਾ-ਤੁਹਾਨੂੰ ਹੋਰ ਧਰਤੀ ਮਿਲੇਗੀ। ਤੁਸੀਂ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਵੋਂਗੇ। ਉਸ ਸਮੇਂ ਕੋਈ ਵੀ ਬੰਦਾ ਤੁਹਾਡੇ ਕੋਲੋਂ ਤੁਹਾਡੀ ਧਰਤੀ ਖੋਹਣ ਦੀ ਕੋਸ਼ਿਸ਼ ਨਹੀਂ ਕਰੇਗਾ।

ਖ਼ਰੋਜ 15:15
ਅਦੋਮ ਦੇ ਆਗੂ ਕੰਬਣਗੇ। ਮੋਆਬ ਦੇ ਆਗੂ ਡਰ ਨਾਲ ਕੰਬਣਗੇ। ਕਨਾਨ ਦੇ ਲੋਕਾਂ ਦਾ ਹੌਂਸਲਾ ਟੁੱਟ ਜਾਵੇਗਾ।

ਪੈਦਾਇਸ਼ 34:30
ਪਰ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, “ਤੁਸੀਂ ਮੇਰੇ ਲਈ ਕਈ ਦੁੱਖਾਂ ਦੇ ਕਾਰਣ ਬਣੇ ਹੋ ਇਸ ਥਾਂ ਦੇ ਸਾਰੇ ਲੋਕ ਮੈਨੂੰ ਨਫ਼ਰਤ ਕਰਨਗੇ। ਸਾਰੇ ਕਨਾਨੀ ਲੋਕ ਅਤੇ ਪਰਿਜ਼ੀ ਲੋਕ ਮੇਰੇ ਵਿਰੁੱਧ ਹੋ ਜਾਣਗੇ। ਅਸੀਂ ਗਿਣਤੀ ਵਿੱਚ ਬਹੁਤ ਘੱਟ ਹਾਂ। ਜੇ ਇਸ ਥਾਂ ਦੇ ਸਾਰੇ ਲੋਕ ਇਕੱਠੇ ਹੋਕੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ, ਮੈਂ ਤਬਾਹ ਹੋ ਜਾਵਾਂਗਾ, ਅਤੇ ਮੇਰੇ ਨਾਲ ਮੇਰੇ ਸਾਰੇ ਲੋਕ ਵੀ ਤਬਾਹ ਹੋ ਜਾਣਗੇ।”

੨ ਤਵਾਰੀਖ਼ 14:14
ਆਸਾ ਅਤੇ ਉਸਦੀ ਸੈਨਾ ਨੇ ਗਰਾਰ ਤੇ ਉਸ ਦੇ ਨੇੜੇ ਦੇ ਸ਼ਹਿਰਾਂ ਨੂੰ ਹਰਾਇਆ ਅਤੇ ਉੱਥੋਂ ਦੇ ਵਾਸੀ ਯਹੋਵਾਹ ਤੋਂ ਭੈਅ ਖਾਣ ਲੱਗੇ। ਉਨ੍ਹਾਂ ਸ਼ਹਿਰਾਂ ਵਿੱਚ ਕਾਫ਼ੀ ਵੱਡਮੁੱਲਾ ਸਮਾਨ ਸੀ ਤੇ ਆਸਾ ਦੀ ਫ਼ੌਜ ਨੇ ਉਹ ਸਾਰਾ ਸਮਾਨ ਲੁੱਟ ਲਿਆ ਤੇ ਆਪਣੇ ਸ਼ਹਿਰ ਲੈ ਆਏ।

੧ ਸਮੋਈਲ 14:15
ਸਾਰੇ ਫ਼ਲਿਸਤੀ ਸਿਪਾਹੀ ਘਬਰਾ ਗਏ। ਕੀ ਪੈਲੀ ਵਿੱਚ ਖਲੋਤੇ ਸਿਪਾਹੀ ਅਤੇ ਕੀ ਡੇਰੇ ਵਿੱਚ ਅਤੇ ਕਿਲ੍ਹੇ ਵਿੱਚ ਤਣੇ ਸਿਪਾਹੀ ਸਾਰੇ ਹੀ ਡਰ ਗਏ। ਇਉਂ ਲੱਗਿਆ ਜਿਵੇਂ ਧਰਤੀ ਨੂੰ ਕੰਬਣੀ ਆ ਰਹੀ ਹੋਵੇ ਅਤੇ ਇਸ ਨਜ਼ਾਰੇ ਨੇ ਫ਼ਲਿਸਤੀ ਸਿਪਾਹਿਆਂ ਨੂੰ ਸੱਚਮੁੱਚ ਹੀ ਡਰਾਕੇ ਰੱਖ ਦਿੱਤਾ।

੧ ਸਮੋਈਲ 11:7
ਸ਼ਾਊਲ ਨੇ ਗਊਆਂ ਦਾ ਇੱਕ ਜੋੜਾ ਲਿਆ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ। ਫ਼ਿਰ ਉਹ ਟੋਟੇ ਉਸ ਨੇ ਉਨ੍ਹਾਂ ਹਲਕਾਰਿਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਇਹ ਟੋਟੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਤੀਕ ਲੈ ਜਾਕੇ ਵੰਡ ਦੇਵੋ। ਅਤੇ ਉਨ੍ਹਾਂ ਨੂੰ ਕਿਹਾ ਕਿ ਜਾਕੇ ਇਸਰਾਏਲ ਦੇ ਲੋਕਾਂ ਨੂੰ ਇਹ ਸੁਨੇਹਾ ਦੇਵੋ ਕਿ, “ਜੇ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਤਾਂ ਉਨ੍ਹਾਂ ਦੀਆਂ ਗਊਆਂ ਨਾਲ ਵੀ ਅਇਹਾ ਸਲੂਕ ਹੀ ਕੀਤਾ ਜਾਏਗਾ।” ਤਦ ਯਹੋਵਾਹ ਦਾ ਭੈਅ ਲੋਕਾਂ ਨੂੰ ਪੈ ਗਿਆ। ਉਹ ਸਾਰੇ ਇਕੱਠੇ ਅਤੇ ਇੱਕ ਹੋਕੇ ਉਸ ਕੋਲ ਆਏ।