Genesis 39:3
ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਨੂੰ ਉਸ ਦੇ ਹਰ ਕੰਮ ਵਿੱਚ ਕਾਮਯਾਬੀ ਦਿੰਦਾ ਸੀ!
Genesis 39:3 in Other Translations
King James Version (KJV)
And his master saw that the LORD was with him, and that the LORD made all that he did to prosper in his hand.
American Standard Version (ASV)
And his master saw that Jehovah was with him, and that Jehovah made all that he did to prosper in his hand.
Bible in Basic English (BBE)
And his master saw that the Lord was with him, making everything he did go well.
Darby English Bible (DBY)
And his master saw that Jehovah was with him, and that Jehovah made all that he did to prosper in his hand.
Webster's Bible (WBT)
And his master saw that the LORD was with him, and that the LORD made all that he did to prosper in his hand.
World English Bible (WEB)
His master saw that Yahweh was with him, and that Yahweh made all that he did prosper in his hand.
Young's Literal Translation (YLT)
and his lord seeth that Jehovah is with him, and all that he is doing Jehovah is causing to prosper in his hand,
| And his master | וַיַּ֣רְא | wayyar | va-YAHR |
| saw | אֲדֹנָ֔יו | ʾădōnāyw | uh-doh-NAV |
| that | כִּ֥י | kî | kee |
| Lord the | יְהוָ֖ה | yĕhwâ | yeh-VA |
| was with | אִתּ֑וֹ | ʾittô | EE-toh |
| Lord the that and him, | וְכֹל֙ | wĕkōl | veh-HOLE |
| made all | אֲשֶׁר | ʾăšer | uh-SHER |
| that | ה֣וּא | hûʾ | hoo |
| he | עֹשֶׂ֔ה | ʿōśe | oh-SEH |
| did | יְהוָ֖ה | yĕhwâ | yeh-VA |
| to prosper | מַצְלִ֥יחַ | maṣlîaḥ | mahts-LEE-ak |
| in his hand. | בְּיָדֽוֹ׃ | bĕyādô | beh-ya-DOH |
Cross Reference
ਜ਼ਬੂਰ 1:3
ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।
ਪੈਦਾਇਸ਼ 30:27
ਲਾਬਾਨ ਨੇ ਉਸ ਨੂੰ ਆਖਿਆ, “ਮੈਨੂੰ ਕੁਝ ਕਹਿਣ ਦੇ! ਮੈਂ ਭਵਿੱਖ ਕਥਨ ਤੋਂ ਸਿੱਖਿਆ ਹੈ ਕਿ ਯਹੋਵਾਹ ਨੇ ਤੇਰੇ ਸਦਕਾ ਮੈਨੂੰ ਅਸੀਸ ਦਿੱਤੀ ਹੈ।
ਪੈਦਾਇਸ਼ 26:28
ਉਨ੍ਹਾਂ ਨੇ ਜਵਾਬ ਦਿੱਤਾ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਤੇਰੇ ਨਾਲ ਹੈ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਤੇਰੇ ਨਾਲ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ।
ਪੈਦਾਇਸ਼ 21:22
ਅਬਰਾਹਾਮ ਦਾ ਅਬੀਮਲਕ ਨਾਲ ਸੌਦਾ ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।
੨ ਤਵਾਰੀਖ਼ 26:5
ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ।
ਪਰਕਾਸ਼ ਦੀ ਪੋਥੀ 3:9
ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
ਫ਼ਿਲਿੱਪੀਆਂ 2:15
ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
੧ ਕੁਰਿੰਥੀਆਂ 16:2
ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।
ਮੱਤੀ 5:16
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।
ਜ਼ਿਕਰ ਯਾਹ 8:23
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਨ੍ਹਾਂ ਦਿਨਾਂ ਵਿੱਚ ਵੱਖੋ-ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਬਹੁਤ ਸਾਰੇ ਮਨੁੱਖ ਇੱਕ ਯਹੂਦੀ ਮਨੁੱਖ ਦਾ ਪੱਲਾ ਫ਼ੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚਲਾਂਗੇ ਕਿਉਂ ਕਿ ਅਸੀਂ ਸੁਣਿਆ ਹੈ ਕਿ ‘ਪਰਮੇਸ਼ੁਰ ਤੁਹਾਡੇ ਨਾਲ ਹੈ। ਕੀ ਅਸੀਂ ਤੁਹਾਡੇ ਨਾਲ ਉਸਦੀ ਉਪਾਸਨਾ ਲਈ ਚੱਲ ਸੱਕਦੇ ਹਾਂ?’”
ਨਹਮਿਆਹ 2:20
ਪਰ ਮੈਂ ਉਨ੍ਹਾਂ ਆਦਮੀਆਂ ਨੂੰ ਇੰਝ ਕਿਹਾ, “ਇਸ ਕਾਮਯਾਬੀ ਲਈ ਅਕਾਸ਼ ਦਾ ਪਰਮੇਸ਼ੁਰ ਸਾਡੀ ਮਦਦ ਕਰੇਗਾ ਅਸੀਂ ਪਰਮੇਸ਼ੁਰ ਦੇ ਦਾਸ ਹਾਂ ਅਤੇ ਅਸੀਂ ਇਸ ਸ਼ਹਿਰ ਨੂੰ ਮੁੜ ਤੋਂ ਉਸਾਰਾਂਗੇ। ਅਤੇ ਤੁਸੀਂ ਇਸ ਕੰਮ ਵਿੱਚ ਸਾਡੀ ਸਹਾਇਤਾ ਨਹੀਂ ਕਰ ਸੱਕਦੇ ਤੇ ਨਾ ਹੀ ਯਰੂਸ਼ਲਮ ਵਿੱਚ ਰਹਿੰਦੇ ਤੁਹਾਡੇ ਘਰਾਣੇ ਵਿੱਚੋਂ ਕੋਈ ਮਨੁੱਖ ਤੁਹਾਡਾ ਇੱਬੋ ਦੀ ਜ਼ਮੀਨ ਵਿੱਚ ਨਾ ਕੋਈ ਹੱਕ ਹੈ ਨਾ ਹਿੱਸਾ। ਤੁਹਾਨੂੰ ਯਰੂਸ਼ਲਮ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ।”
੧ ਤਵਾਰੀਖ਼ 22:13
ਜੇਕਰ ਤੂੰ ਪਰਮੇਸ਼ੁਰ ਦੇ ਅਸੂਲ ਅਤੇ ਨੇਮ ਮੰਨੇਗਾ ਜਿਹੜੇ ਪਰਮੇਸ਼ੁਰ ਨੇ ਇਸਰਾਏਲ ਵਾਸਤੇ ਮੂਸਾ ਨੂੰ ਦਿੱਤੇ ਸਨ, ਤਾਂ ਪਰਮੇਸ਼ੁਰ ਤੇਰੇ ਤੇ ਕਿਰਪਾ ਕਰੇਗਾ ਤੇ ਤੈਨੂੰ ਸਫ਼ਲਤਾ ਦੇਵੇਗਾ। ਤੂੰ ਬਹਾਦੁਰ ਹੋ ਕੇ ਸ਼ਕਤੀਸ਼ਾਲੀ ਹੋ, ਡਰ ਨਹੀਂ।
੧ ਸਮੋਈਲ 18:28
ਸ਼ਾਊਲ ਨੇ ਵੇਖਿਆ ਕਿ ਯਹੋਵਾਹ ਦਾਊਦ ਦੇ ਨਾਲ ਹੈ ਅਤੇ ਉਸਦੀ ਧੀ ਮੀਕਲ ਵੀ ਦਾਊਦ ਨੂੰ ਪਿਆਰ ਕਰਦੀ ਹੈ।
੧ ਸਮੋਈਲ 18:14
ਯਹੋਵਾਹ ਦਾਊਦ ਦੇ ਨਾਲ ਸੀ ਇਸ ਲਈ ਉਹ ਜਿਸ ਕੰਮ ਨੂੰ ਵੀ ਹੱਥ ਪਾਉਂਦਾ ਉਸ ਨੂੰ ਸਫ਼ਲਤਾ ਮਿਲਦੀ।
ਯਸ਼ਵਾ 1:7
ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।
ਪੈਦਾਇਸ਼ 39:23
ਪਹਿਰੇਦਾਰਾਂ ਦੇ ਕਮਾਂਡਰ ਨੂੰ ਯੂਸੁਫ਼ ਦੇ ਇੰਚਾਰਜ ਹੁੰਦਿਆਂ ਹੋਇਆ ਕੈਦਖਾਨੇ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਦੇ ਕੀਤੇ ਹਰ ਕੰਮ ਵਿੱਚ ਸਫ਼ਲ ਹੋਣ ਲਈ ਉਸਦੀ ਸਹਾਇਤਾ ਕੀਤੀ।
ਪੈਦਾਇਸ਼ 30:30
ਜਦੋਂ ਮੈਂ ਆਇਆ ਸਾਂ, ਤੇਰੇ ਕੋਲ ਬਹੁਤ ਥੋੜਾ ਸੀ। ਹੁਣ ਤੇਰੇ ਕੋਲ ਬਹੁਤ ਕੁਝ ਹੈ। ਜਦੋਂ ਵੀ ਮੈਂ ਤੇਰੇ ਲਈ ਕੁਝ ਕੀਤਾ ਪਰਮੇਸ਼ੁਰ ਨੇ ਤੈਨੂੰ ਅਸੀਸ ਦਿੱਤੀ। ਹੁਣ ਮੇਰੇ ਲਈ ਆਪਣਾ ਕੰਮ ਕਰਨ ਦਾ ਸਮਾਂ ਆ ਗਿਆ ਹੈ-ਇਹ ਸਮਾਂ ਮੇਰਾ ਆਪਣਾ ਘਰ ਬਨਾਉਣ ਦਾ ਹੈ।”
ਪੈਦਾਇਸ਼ 26:24
ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਨੌਕਰ ਅਬਰਾਹਾਮ ਸਦਕਾ ਕਰਾਂਗਾ।”