Genesis 43:9
ਮੈਂ ਇਸ ਗੱਲ ਦਾ ਖਾਸ ਖਿਆਲ ਰੱਖਾਂਗਾ ਕਿ ਉਹ ਸੁਰੱਖਿਅਤ ਰਹੇ। ਮੈਂ ਉਸ ਦੇ ਲਈ ਜ਼ਿੰਮੇਵਾਰ ਹੋਵਾਂਗਾ। ਜੇ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਨਹੀਂ ਲੈ ਕੇ ਆਉਂਦਾ, ਤਾਂ ਤੁਸੀਂ ਹਮੇਸ਼ਾ ਲਈ ਮੇਰੇ ਉੱਪਰ ਦੋਸ਼ ਧਰ ਸੱਕਦੇ ਹੋ।
Genesis 43:9 in Other Translations
King James Version (KJV)
I will be surety for him; of my hand shalt thou require him: if I bring him not unto thee, and set him before thee, then let me bear the blame for ever:
American Standard Version (ASV)
I will be surety for him; of my hand shalt thou require him: if I bring him not unto thee, and set him before thee, then let me bear the blame for ever:
Bible in Basic English (BBE)
Truly, if we had not let the time go by, we might have come back again by now.
Darby English Bible (DBY)
I will be surety for him: of my hand shalt thou require him; if I bring him not to thee, and set him before thy face, then shall I be guilty toward thee for ever.
Webster's Bible (WBT)
For except we had delayed, surely now we had returned this second time.
World English Bible (WEB)
I will be collateral for him. From my hand will you require him. If I don't bring him to you, and set him before you, then let me bear the blame forever,
Young's Literal Translation (YLT)
I -- I am surety `for' him, from my hand thou dost require him; if I have not brought him in unto thee, and set him before thee -- then I have sinned against thee all the days;
| I | אָֽנֹכִי֙ | ʾānōkiy | ah-noh-HEE |
| will be surety | אֶֽעֶרְבֶ֔נּוּ | ʾeʿerbennû | eh-er-VEH-noo |
| hand my of him; for | מִיָּדִ֖י | miyyādî | mee-ya-DEE |
| shalt thou require | תְּבַקְשֶׁ֑נּוּ | tĕbaqšennû | teh-vahk-SHEH-noo |
| if him: | אִם | ʾim | eem |
| I bring | לֹ֨א | lōʾ | loh |
| not him | הֲבִֽיאֹתִ֤יו | hăbîʾōtîw | huh-vee-oh-TEEOO |
| unto | אֵלֶ֙יךָ֙ | ʾēlêkā | ay-LAY-HA |
| thee, and set | וְהִצַּגְתִּ֣יו | wĕhiṣṣagtîw | veh-hee-tsahɡ-TEEOO |
| thee, before him | לְפָנֶ֔יךָ | lĕpānêkā | leh-fa-NAY-ha |
| blame the bear me let then | וְחָטָ֥אתִֽי | wĕḥāṭāʾtî | veh-ha-TA-tee |
| for ever: | לְךָ֖ | lĕkā | leh-HA |
| כָּל | kāl | kahl | |
| הַיָּמִֽים׃ | hayyāmîm | ha-ya-MEEM |
Cross Reference
ਪੈਦਾਇਸ਼ 42:37
ਪਰ ਰਊਬੇਨ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਜੇ ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਨਾ ਲੈ ਕੇ ਆਇਆ ਤਾਂ ਤੁਸੀਂ ਭਾਵੇਂ ਮੇਰੇ ਦੋਵੇਂ ਪੁੱਤਰਾਂ ਨੂੰ ਮਾਰ ਦਿਉ। ਮੇਰੇ ਉੱਤੇ ਭਰੋਸਾ ਕਰੋ। ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਵਾਪਸ ਲੈ ਕੇ ਆਵਾਂਗਾ।”
ਇਬਰਾਨੀਆਂ 7:22
ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
ਫ਼ਿਲੇਮੋਨ 1:18
ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ।
ਪੈਦਾਇਸ਼ 44:32
“ਮੈਂ ਇਸ ਮੁੰਡੇ ਦੀ ਜੁੰਮੇਵਾਰੀ ਚੁੱਕੀ ਸੀ। ਮੈਂ ਆਪਣੇ ਪਿਤਾ ਨੂੰ ਆਖਿਆ ਸੀ, ‘ਜੇ ਮੈਂ ਇਸ ਨੂੰ ਤੁਹਾਡੇ ਕੋਲ ਵਾਪਸ ਨਾ ਲੈ ਕੇ ਆਇਆ ਤਾਂ ਤੁਸੀਂ ਮੈਨੂੰ ਉਮਰ ਭਰ ਲਈ ਦੋਸ਼ੀ ਠਹਿਰਾ ਸੱਕਦੇ ਹੋ।’
ਹਿਜ਼ ਕੀ ਐਲ 33:8
ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।’ ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ।
ਹਿਜ਼ ਕੀ ਐਲ 33:6
“‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।’
ਹਿਜ਼ ਕੀ ਐਲ 3:20
“ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।
ਹਿਜ਼ ਕੀ ਐਲ 3:18
ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।
ਜ਼ਬੂਰ 119:122
ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ। ਮੈਂ ਤੁਹਾਡਾ ਸੇਵਕ ਹਾਂ। ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ।
ਅੱਯੂਬ 17:3
“ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ। ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।
੧ ਸਲਾਤੀਨ 1:21
ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਤੈਨੂੰ ਤੇਰੇ ਪੁਰਖਿਆਂ ਨਾਲ ਦਫ਼ਨਾਏ ਜਾਣ ਤੋਂ ਬਾਅਦ, ਮੇਰਾ ਪੁੱਤਰ ਅਤੇ ਮੈਂ ਗਦਾਰ ਠਹਿਰਾਏ ਜਾਵਾਂਗੇ।”
ਪੈਦਾਇਸ਼ 31:39
ਜਦੋਂ ਵੀ ਕੋਈ ਭੇਡ ਜੰਗਲੀ ਜਾਨਵਰਾਂ ਵੱਲੋਂ ਮਾਰੀ ਗਈ ਤਾਂ ਮੈਂ ਹਮੇਸ਼ਾ ਹੀ ਉਸਦੀ ਕੀਮਤ ਦਿੱਤੀ। ਮੈਂ ਕਦੇ ਵੀ ਮੁਰਦਾ ਜਾਨਵਰ ਨੂੰ ਤੇਰੇ ਕੋਲ ਲੈ ਕੇ ਨਹੀਂ ਆਇਆ ਅਤੇ ਇਹ ਨਹੀਂ ਆਖਿਆ ਕਿ ਇਸ ਵਿੱਚ ਮੇਰਾ ਕੋਈ ਕਸੂਰ ਨਹੀਂ। ਪਰ ਮੈਨੂੰ ਦਿਨ-ਰਾਤ ਲੁੱਟਿਆ ਗਿਆ।
ਪੈਦਾਇਸ਼ 9:5
ਮੈਂ ਤੁਹਾਡੀਆਂ ਜ਼ਿੰਦਗੀਆਂ ਲਈ ਤੁਹਾਡੇ ਖੂਨ ਦੀ ਮੰਗ ਕਰਾਂਗਾ। ਮਤਲਬ ਇਹ ਕਿ, ਮੈਂ ਕਿਸੇ ਵੀ ਉਸ ਜਾਨਵਰ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਬੰਦੇ ਨੂੰ ਮਾਰੇਗਾ ਅਤੇ ਮੈਂ ਕਿਸੇ ਵੀ ਓਸ ਬੰਦੇ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਹੋਰ ਆਦਮੀ ਦੀ ਜਾਨ ਲਵੇਗਾ।
ਲੋਕਾ 11:50
“ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।