Hosea 7:3
ਉਹ ਆਪਣੀਆਂ ਬਦੀਆਂ ਨਾਲ ਪਾਤਸ਼ਾਹ ਨੂੰ ਖੁਸ਼ ਕਰਦੇ ਹਨ ਆਪਣੇ ਝੂਠਾਂ ਨਾਲ ਆਗੂਆਂ ਨੂੰ ਖੁਸ਼ ਕਰਦੇ ਹਨ।
Hosea 7:3 in Other Translations
King James Version (KJV)
They make the king glad with their wickedness, and the princes with their lies.
American Standard Version (ASV)
They make the king glad with their wickedness, and the princes with their lies.
Bible in Basic English (BBE)
In their sin they make a king for themselves, and rulers in their deceit.
Darby English Bible (DBY)
They make the king glad with their wickedness, and the princes with their lies.
World English Bible (WEB)
They make the king glad with their wickedness, And the princes with their lies.
Young's Literal Translation (YLT)
With their wickedness they make glad a king, And with their lies -- princes.
| They make the king | בְּרָעָתָ֖ם | bĕrāʿātām | beh-ra-ah-TAHM |
| glad | יְשַׂמְּחוּ | yĕśammĕḥû | yeh-sa-meh-HOO |
| wickedness, their with | מֶ֑לֶךְ | melek | MEH-lek |
| and the princes | וּבְכַחֲשֵׁיהֶ֖ם | ûbĕkaḥăšêhem | oo-veh-ha-huh-shay-HEM |
| with their lies. | שָׂרִֽים׃ | śārîm | sa-REEM |
Cross Reference
ਰੋਮੀਆਂ 1:32
ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।
ਮੀਕਾਹ 7:3
ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।
ਯਰਮਿਆਹ 28:1
ਝੂਠਾ ਨਬੀ ਹਨਨਯਾਹ ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ,
੧ ਯੂਹੰਨਾ 4:5
ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।
ਮੀਕਾਹ 6:16
ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
ਆਮੋਸ 7:10
ਅਮਸਯਾਹ ਵੱਲੋਂ ਆਮੋਸ ਨੂੰ ਰੋਕਣ ਦੀ ਕੋਸ਼ਿਸ਼ ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ।
ਹੋ ਸੀਅ 7:5
ਸਾਡੇ ਪਾਤਸ਼ਾਹ ਦੇ ਦਿਨ, ਉਹ ਅੱਗ ਨੂੰ ਹੋਰ ਵੀ ਤਪਾਉਂਦੇ ਹਨ। ਉਹ ਪੀਣ ਦੀਆਂ ਦਾਅਵਤਾਂ ਦਿੰਦੇ ਹਨ। ਆਗੂ ਮੈਅ ਦੀ ਗਰਮੀ ਨਾਲ ਬੀਮਾਰ ਹੋ ਜਾਂਦੇ ਹਨ ਅਤੇ ਰਾਜੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ ਜੋ ਪਰਮੇਸ਼ੁਰ ਦਾ ਮਜ਼ਾਕ ਉਡਾਉਂਦੇ ਹਨ।
ਹੋ ਸੀਅ 5:11
ਅਫ਼ਰਾਈਮ ਨੂੰ ਦੰਡ ਦਿੱਤਾ ਜਾਵੇਗਾ ਉਹ ਅੰਗੂਰਾਂ ਵਾਂਗ ਮਿਧਿਆ ਅਤੇ ਕੁਚੱਲਿਆ ਜਾਵੇਗਾ, ਕਿਉਂ ਕਿ ਉਸ ਨੇ (ਬਆਲ ਦੇ ਪੁਜਾਰੀਆਂ ਦੀਆਂ) ਬਿਧੀਆਂ ਤੇ ਚੱਲਣ ਦੀ ਠਾਨ ਲਈ ਹੈ।
ਹੋ ਸੀਅ 4:2
ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ।
ਯਰਮਿਆਹ 37:19
ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’
ਯਰਮਿਆਹ 9:2
ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।
ਯਰਮਿਆਹ 5:31
ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?”
੧ ਸਲਾਤੀਨ 22:13
ਜਦੋਂ ਇਹ ਸਭ ਕੁਝ ਵਾਪਰ ਰਿਹਾ ਸੀ, ਅਫ਼ਸਰ ਮੀਕਾਯਾਹ ਨੂੰ ਲੱਭਣ ਲਈ ਗਿਆ ਅਤੇ ਉਸ ਨੇ ਉਸ ਨਬੀ ਨੂੰ ਲੱਭ ਕੇ ਆਖਿਆ, “ਬਾਕੀ ਸਾਰੇ ਨਬੀਆਂ ਦਾ ਕਹਿਣਾ ਹੈ ਕਿ ਪਾਤਸ਼ਾਹ ਦੀ ਜਿੱਤ ਹੋਵੇਗੀ ਇਸ ਲਈ ਤੇਰੀ ਗੱਲ ਵੀ ਉਨ੍ਹਾਂ ਦੀ ਗੱਲ ਦੀ ਸਾਖੀ ਹੀ ਭਰੇ, ਇਸ ਵਿੱਚ ਹੀ ਭਲਾ ਹੈ।”
੧ ਸਲਾਤੀਨ 22:6
ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁੱਛਿਆ, “ਕੀ ਮੈਨੂੰ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?” ਨਬੀਆਂ ਨੇ ਕਿਹਾ, “ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।”