Isaiah 28:3 in Punjabi

Punjabi Punjabi Bible Isaiah Isaiah 28 Isaiah 28:3

Isaiah 28:3
ਇਫ਼ਰਾਈਮ ਦੇ ਸ਼ਰਾਬੀ ਲੋਕ ਆਪਣੇ “ਖੂਬਸੂਰਤ ਤਾਜ” ਬਾਰੇ ਸ਼ੇਖੀ ਮਾਰਦੇ ਹਨ। ਪਰ ਉਹ ਸ਼ਹਿਰ ਪੈਰਾਂ ਨਾਲ ਕੁਚੱਲਿਆ ਜਾਵੇਗਾ।

Isaiah 28:2Isaiah 28Isaiah 28:4

Isaiah 28:3 in Other Translations

King James Version (KJV)
The crown of pride, the drunkards of Ephraim, shall be trodden under feet:

American Standard Version (ASV)
The crown of pride of the drunkards of Ephraim shall be trodden under foot:

Bible in Basic English (BBE)
The crown of pride of those who are given up to wine in Ephraim will be crushed under foot;

Darby English Bible (DBY)
The crown of pride of the drunkards of Ephraim shall be trodden under feet;

World English Bible (WEB)
The crown of pride of the drunkards of Ephraim shall be trodden under foot:

Young's Literal Translation (YLT)
By feet trodden down is the proud crown of the drunkards of Ephraim,

The
crown
בְּרַגְלַ֖יִםbĕraglayimbeh-rahɡ-LA-yeem
of
pride,
תֵּֽרָמַ֑סְנָהtērāmasnâtay-ra-MAHS-na
the
drunkards
עֲטֶ֥רֶתʿăṭeretuh-TEH-ret
Ephraim,
of
גֵּא֖וּתgēʾûtɡay-OOT
shall
be
trodden
שִׁכּוֹרֵ֥יšikkôrêshee-koh-RAY
under
feet:
אֶפְרָֽיִם׃ʾeprāyimef-RA-yeem

Cross Reference

ਯਸਈਆਹ 26:6
ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।

੨ ਸਲਾਤੀਨ 9:33
ਯੇਹੂ ਨੇ ਉਨ੍ਹਾਂ ਨੂੰ ਆਖਿਆ, “ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।” ਤਦ ਖੋਜਿਆਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁੱਟਿਆ।

ਯਸਈਆਹ 25:10
ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।

ਯਸਈਆਹ 28:1
ਉੱਤਰੀ ਇਸਰਾਏਲ ਨੂੰ ਚੇਤਾਵਨੀ ਸਾਮਰਿਯਾ ਵੱਲ ਦੇਖੋ! ਇਫ਼ਰਾਈਮ ਦੇ ਸ਼ਰਾਬੀ ਲੋਕ ਉਸ ਸ਼ਹਿਰ ਉੱਤੇ ਗੁਮਾਨ ਕਰਦੇ ਨੇ। ਉਹ ਸ਼ਹਿਰ ਹੈ ਪਹਾੜੀ ਉੱਤੇ ਵਸਿਆ ਹੋਇਆ ਜਿਸਦੇ ਆਲੇ-ਦੁਆਲੇ ਅਮੀਰ ਵਾਦੀ ਹੈ। ਸਾਮਰਿਯਾ ਦੇ ਲੋਕ ਆਪਣੇ ਸ਼ਹਿਰ ਨੂੰ ਖੂਬਸੂਰਤ ਫ਼ੁੱਲਾਂ ਦੇ ਤਾਜ ਵਰਗਾ ਸਮਝਦੇ ਨੇ। ਪਰ ਉਹ ਮੈਅ ਨਾਲ ਸ਼ਰਾਬੀ ਹੋਏ ਹਨ। ਅਤੇ ਇਹ “ਖੂਬਸੂਰਤ ਤਾਜ” ਬਸ ਮਰ ਰਿਹਾ ਪੌਦਾ ਹੈ।

ਨੂਹ 1:15
ਯਹੋਵਾਹ ਨੇ ਮੇਰੇ ਸਾਰੇ ਮਜ਼ਬੂਤ ਸਿਪਾਹੀਆਂ ਨੂੰ ਤਿਆਗ ਦਿੱਤਾ। ਇਹ ਸਿਪਾਹੀ ਸ਼ਹਿਰ ਦੇ ਅੰਦਰ ਸਨ। ਯਹੋਵਾਹ ਨੇ ਲੋਕਾਂ ਦੇ ਇੱਕ ਸਮੂਹ ਨੂੰ ਫ਼ੇਰ ਮੇਰੇ ਵਿਰੁੱਧ ਲੈ ਆਂਦਾ। ਉਸ ਨੇ ਉਨ੍ਹਾਂ ਲੋਕਾਂ ਨੂੰ ਮੇਰੇ ਜਵਾਨ ਸਿਪਾਹੀਆਂ ਨੂੰ ਮਾਰਨ ਲਈ ਲਿਆਂਦਾ। ਯਹੋਵਾਹ ਨੇ ਅੰਗੂਰਾਂ ਨੂੰ ਮੈਅ ਦੀ ਕੁਲਹਾੜੀ ਅੰਦਰ ਕੁਚੱਲਿਆ ਹੈ। ਪਾਪ ਦੀ ਕੁਲਹਾੜੀ ਯਰੂਸ਼ਲਮ ਦੀ ਕੁਆਰੀ ਧੀ ਦੀ ਹੈ।

ਦਾਨੀ ਐਲ 8:13
ਫ਼ੇਰ ਮੈਂ ਪਵਿੱਤਰ ਹਸਤੀਆਂ ਵਿੱਚੋਂ ਇੱਕ ਨੂੰ ਬੋਲਦਿਆਂ ਸੁਣਿਆ। ਫ਼ੇਰ ਮੈਂ ਦੂਸਰੀ ਪਵਿੱਤਰ ਹਸਤੀ ਨੂੰ ਪਹਿਲੀ ਨੂੰ ਜਵਾਬ ਦਿੰਦਿਆਂ ਸੁਣਿਆ। ਪਹਿਲੀ ਪਵਿੱਤਰ ਹਸਤੀ ਨੇ ਆਖਿਆ, “ਇਹ ਦਰਸ਼ਨ ਇਹ ਦਰਸਾਉਂਦਾ ਹੈ ਕਿ ਰੋਜ਼ਾਨਾ ਦੀ ਬਲੀ ਨਾਲ ਕੀ ਵਾਪਰੇਗਾ। ਇਹ ਉਸ ਭਿਆਨਕ ਪਾਪ ਬਾਰੇ ਹੈ ਜੋ ਤਬਾਹ ਕਰਦਾ ਹੈ। ਇਹ ਦਰਸਾਉਂਦਾ ਹੈ ਕਿ ਜਦੋਂ ਲੋਕ ਉਸ ਥਾਂ ਨੂੰ ਤਬਾਹ ਕਰ ਦੇਣਗੇ ਜਿੱਥੇ ਹਾਕਮ ਦੀ ਉਪਾਸਨਾ ਹੁੰਦੀ ਹੈ, ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਜਦੋਂ ਉਹ ਲੋਕ ਉਸ ਥਾਂ ਨੂੰ ਕੁਚਲ ਦੇਣਗੇ ਤਾਂ ਕੀ ਵਾਪਰੇਗਾ। ਇਹ ਦਰਸਾਉਂਦਾ ਹੈ ਕਿ ਉਦੋਂ ਕੀ ਵਾਪਰੇਗਾ ਜਦੋਂ ਲੋਕ ਤਾਰਿਆਂ ਨੂੰ ਕੁਚਲ ਦੇਣਗੇ। ਪਰ ਕਿੰਨਾ ਕੁ ਚਿਰ ਇਹ ਗੱਲਾਂ ਵਾਪਰਨਗੀਆਂ?”

ਇਬਰਾਨੀਆਂ 10:29
ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।

ਪਰਕਾਸ਼ ਦੀ ਪੋਥੀ 11:2
ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸ ਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ।